Saturday, April 20, 2024

ਵਾਹਿਗੁਰੂ

spot_img
spot_img

ਪੰਥਕ ਏਕਤਾ ਦੇ ਨਾਂਅ ’ਤੇ ਸਰਨਾ ਭਰਾ ਸ਼੍ਰੋਮਣੀ ਕਮੇਟੀ ਨੂੰ ਆਪਣੀ ਛੁਪਣਗਾਹ ਬਣਾਉਣ ਦੀ ਕਰ ਰਹੇ ਵਿਉਂਤਬੰਦੀ: ਕਾਹਲੋਂ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, ਅਕਤੂਬਰ 6, 2022 –
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਦੇ ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋਂ ਨੇ ਅੱਜ ਪ੍ਰੈਸ ਕਾਨਫਰੰਸ ਕਰਕੇ ਦੱਸਿਆ ਕਿ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਅਤੇ ਉਨ੍ਹਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੂੰ ਪੱਤਰ ਲਿਖ ਕੇ ਸਰਨਿਆਂ ਤੇ ਬਾਦਲਾਂ ਵਿਚਾਲੇ 10 ਕਰੋੜ ਰੁਪਏ ਖਰਚ ਕਰਕੇ ਸਿੱਖਾਂ ਦੀ ਸਿਰਮੌਰ ਜਥੇਬੰਦੀ ਐਸਜੀਪੀਸੀ ’ਚ ਵੱਡੀ ਜ਼ੁੰਮੇਵਾਰੀ ਲੈਣ ਦੇ ਮਾਮਲੇ ਦੀ ਉਚ-ਪੱਧਰੀ ਜਾਂਚ ਕਰਾਉਣ ਦੀ ਮੰਗ ਵੀ ਕੀਤੀ ਗਈ ਹੈ ਤਾਂ ਕਿ ਇਸ ਸੌਦੇਬਾਜ਼ੀ ਦਾ ਦੁੱਧ-ਪਾਣੀ ਇਕ ਸੰਗਤਾਂ ਸਾਹਮਣੇ ਆ ਸਕੇ।

ਸ. ਕਾਹਲੋਂ ਕਿਹਾ ਕਿ ਆਪਣੇ ਪਰਿਵਾਰ ਦੀ ਸੰਭਾਵਤ ਗ੍ਰਿਫਤਾਰੀ ਤੋਂ ਬਚਾਅ ਕਰਨ ਲਈ ਸ. ਸੁਖਬੀਰ ਸਿੰਘ ਬਾਦਲ ਨਾਲ ਕਰੋੜਾਂ ਰੁਪਏ ਦਾ ਸੌਦਾ ਕਰਕੇ ‘ਪੰਥਕ ਏਕਤਾ’ ਦੇ ਨਾਂਅ ’ਤੇ ਸਰਨਾ ਭਰਾਵਾਂ ਵੱਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਪਣੀ ਛੁਪਣਗਾਹ ਬਣਾਉਣ ਦੀ ਜੋ ਵਿਊਂਤਬੰਦੀ ਕੀਤੀ ਗਈ ਹੈ, ਉਹ ਸਿੱਖ ਸੰਗਤਾਂ ਦੀ ਪਿੱਠ ’ਚ ਛੁਰਾ ਮਾਰਨ ਵਰਗਾ ਹੈ। ਸ. ਕਾਹਲੋਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੂੰ ਵੀ ਅਪੀਲ ਕੀਤੀ ਕਿ ਸਿੱਖਾਂ ਦੀ ਕਾਤਲ ਕਾਂਗਰਸ ਪਾਰਟੀ ਦੇ ਪਿੱਠੂ ਸਰਨਿਆਂ ਅਤੇ ਬਾਦਲ ਵਿਚਾਲੇ ਦੌਲਤ ਦੇ ਬਲ ’ਤੇ ਹੋਈ ਇਸ ਸੌਦੇਬਾਜ਼ੀ ਦਾ ਨੋਟਿਸ ਲੈਂਦੇ ਹੋਏ ਕਾਰਵਾਈ ਕੀਤੀ ਜਾਵੇ।

ਸ. ਕਾਹਲੋਂ ਨੇ ਕਿਹਾ ਕਿ 1984 ’ਚ ਹਜ਼ਾਰਾਂ ਸਿੱਖਾਂ ਦੀ ਕਾਤਲ ਕਾਂਗਰਸ ਸਰਕਾਰ ਦੇ ਪਿੱਠੂ ਰਹੇ ਸਰਨਿਆਂ ਦੀ ਐਸਜੀਪੀਸੀ ’ਚ ਦਖ਼ਲਅੰਦਾਜ਼ੀ ਭਵਿੱਖ ’ਚ ਸਿੱਖਾਂ ਦੀ ਸਿਰਮੌਰ ਸੰਸਥਾ ਦੀਆਂ ਜੜ੍ਹਾਂ ’ਚ ਮਿੱਟੀ ਦਾ ਤੇਲ ਪਾਉਣ ਦਾ ਕੰਮ ਕਰੇਗੀ। ਇਸ ਲਈ ਐਸਜੀਪੀਸੀ ਨੂੰ ਵੀ ਸਮਾਂ ਰਹਿੰਦੇ ਸੋਚਣਾ ਚਾਹੀਦਾ ਹੈ ਕਿ ਕਾਂਗਰਸ ਦੇ ਇਨ੍ਹਾਂ ਪਿੱਠੂਆਂ ਨੂੰ ਕਿੰਝ ਵਾਂਝੇ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ 2014 ਤੋਂ ਪਹਿਲਾਂ ਜਦੋਂ ਕੇਂਦਰ ਅਤੇ ਹਰਿਆਣਾ ’ਚ ਕਾਂਗਰਸ ਦੀ ਸਰਕਾਰ ਸੀ ਉਦੋਂ ਸਰਨਿਆਂ ਨੇ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨਾਲ ਨੇੜਤਾ ਹੋਣ ਕਾਰਨ ਵੱਖਰੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐਚਐਸਜੀਪੀਸੀ) ਨੂੰ ਹੋਂਦ ’ਚ ਲਿਆਉਣ ਵਾਲਾ ਐਕਟ ਵਿਧਾਨ ਸਭਾ ’ਚ ਪਾਸ ਕਰਵਾਇਆ ਸੀ ਤਾਂ ਕਿ ਸ਼੍ਰੋਮਣੀ ਕਮੇਟੀ ਨੂੰ ਢਾਹ ਲਗਾਈ ਜਾ ਸਕੇ।

ਸਰਨੇ ਅੱਜ ਜਿਹੜੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦਾ ਹੋਕਾ ਭਰ ਰਹੇ ਹਨ ਇਨ੍ਹਾਂ ਸਿੰਘਾਂ ਨੂੰ ਕਾਂਗਰਸ ਸਰਕਾਰ ਵੇਲੇ ਹੀ ਜੇਲ੍ਹਾਂ ’ਚ ਡੱਕਿਆ ਗਿਆ ਸੀ । ਸਿੰਘਾਂ ਨੂੰ ਬੰਦੀ ਬਨਾਉਣ ਅਤੇ ਹਜ਼ਾਰਾਂ ਸਿੱਖਾਂ ਦੀ ਕਾਤਲ ਕਾਂਗਰਸ ਪਾਰਟੀ ਦੇ ਹਮਾਇਤੀ ਸਰਨੇ ਅੱਜ ‘ਪੰਥਕ ਏਕਤਾ’ ਕਰਨ ਦੀ ਗੱਲ ਕਿੰਝ ਕਰ ਸਕਦੇ ਹਨ।

ਸ. ਕਾਹਲੋਂ ਨੇ ਦੋਸ਼ ਲਗਾਇਆ ਕਿ ਸਰਨਿਆਂ ਦੇ ਪਰਿਵਾਰ ਨੂੰ ਦਿੱਲੀ ’ਚ ਹੋਏ ਸ਼ਰਾਬ ਘੁਟਾਲੇ ਕਾਰਨ ਈ.ਡੀ./ਸੀਬੀਆਈ ਕੋਲ ਬੁਰੀ ਤਰ੍ਹਾਂ ਘਿਰਿਆ ਹੋਣ ਕਾਰਨ ਸੰਭਾਵਤ ਗ੍ਰਿਫਤਾਰੀ ਦਾ ਖ਼ਦਸ਼ਾ ਬਣਿਆ ਹੋਇਆ ਹੈ। ਇਸੇ ਲਈ ਇਹ ਦੌਲਤ ਦੇ ਬਲ ’ਤੇ ਐਸਜੀਪੀਸੀ ਨੂੰ ਆਪਣੀ ਪਨਾਹਗਾਹ ਬਣਾ ਰਹੇ ਹਨ ਤਾਂ ਕਿ ਕਿਸੇ ਵੀ ਕਾਰਣ ਵਜੋਂ ਜੇਕਰ ਇਨ੍ਹਾਂ ਦੇ ਪਰਿਵਾਰ ਦੀ ਕੋਈ ਗ੍ਰਿਫਤਾਰੀ ਹੋਵੇ ਤਾਂ ‘ਪੰਥਕ ਏਕਤਾ’ ਦੇ ਨਾਂਅ ’ਤੇ ਇਨ੍ਹਾਂ ਪਿੱਛੇ ਕੋਈ ਵੱਡੀ ਸੰਸਥਾ ਖੜੀ ਹੋ ਸਕੇ।

ਉਨ੍ਹਾਂ ਕਿਹਾ ਕਿ ਦੁਨੀਆਂ ਭਰ ਦੇ ਸਿੱਖਾਂ ਨੂੰ ਪਤਾ ਹੈ ਕਿ ਸਰਨਿਆਂ ਅਤੇ ਬਾਦਲਾਂ ਦੀ ਪਾਰਟੀ ਦੀ ਵਿਚਾਰਧਾਰਾ ਵੱਖ-ਵੱਖ ਹੈ। ਦੋਵਾਂ ਪਾਰਟੀ ਦੇ ਆਗੂਆਂ ਦੇ ਲੰਮੇ ਸਮੇਂ ਤਕ ਇਕਮੱਤ ਨਹੀਂ ਹੋਣ ਦੇ ਬਾਵਜ਼ੂਦ ਅਚਨਚੇਤ ਇਨ੍ਹਾਂ ਦੇ ਸੰਬੰਧਾਂ ’ਚ ਗੁੜ-ਚੀਨੀ ਵਰਗੀ ਮਿਠਾਸ ਕਾਇਮ ਹੋਣ ਨਾਲ ਹੀ ਸਾਬਿਤ ਹੋ ਜਾਂਦਾ ਹੈ ਕਿ ਇਨ੍ਹਾਂ ਵਿਚਾਲੇ ਕਰੋੜਾਂ ਰੁਪਏ ਦਾ ਮੋਟਾ ਸੌਦਾ ਹੋਇਆ ਹੈ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...