Friday, April 26, 2024

ਵਾਹਿਗੁਰੂ

spot_img
spot_img

Sarna Dal ਨੂੰ ਵੱਡਾ ਝਟਕਾ, ਸੀਨੀਅਰ ਆਗੂ Bhajan Singh Walia Sukhbir Badal ਦੀ ਹਾਜ਼ਰੀ ’ਚ Akali Dal ’ਚ ਸ਼ਾਮਲ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 25 ਫਰਵਰੀ, 2021 –
ਸ਼ੋ੍ਰਮਣੀ ਅਕਾਲੀ ਦਲ ਨੂੰ ਦਿੱਲੀ ਵਿਚ ਉਦੋਂ ਵੱਡਾ ਬਲ ਮਿਲਿਆ ਜਦੋਂ ਸਰਨਾ ਦਲ ਛੱਡ ਕੇ ਸੀਨੀਅਰ ਆਗੂ ਸ੍ਰੀ ਭਜਨ ਸਿੰਘ ਵਾਲੀਆ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਸ਼ੋ੍ਰਮਣੀ ਅਕਾਲੀ ਦਲ ਦਾ ਲੜ ਫੜ ਲਿਆ। ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਤੇ ਜਨਰਲ ਸਕੱਤਰ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਪ੍ਰਧਾਨ ਸ੍ਰੀ ਹਰਮੀਤ ਸਿੰਘ ਕਾਲਕਾ ਵੀ ਹਾਜ਼ਰ ਸਨ।

ਸ੍ਰੀ ਬਾਦਲ ਨੇ ਉਹਨਾਂ ਦਾ ਪਾਰਟੀ ਵਿਚ ਸ਼ਾਮਲ ਹੋਣ ’ਤੇ ਸ੍ਰੀ ਭਜਨ ਸਿੰਘ ਵਾਲੀਆ ਦਾ ਨਿੱਘਾ ਸਵਾਗਤ ਕੀਤਾ ਤੇ ਭਰੋਸਾ ਦੁਆਇਆ ਕਿ ਉਹਨਾਂ ਨੂੰ ਪਾਰਟੀ ਵਿਚ ਪੂਰਾ ਬਣਦਾ ਮਾਣ ਤੇ ਸਤਿਕਾਰ ਦਿੱਤਾ ਜਾਵੇਗਾ।

ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਦਿੱਲੀ ਗੁਰਦੁਆਰਾ ਕਮੇਟੀ ਦੀ ਮੌਜੂਦਾ ਟੀਮ ਵੱਲੋਂ ਮਨੁੱਖਤਾ ਦੀ ਸੇਵਾ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅੱਜ ਇਸ ਟੀਮ ਦੇ ਕੰਮ ਸਦਕਾ ਸਿਰਫ ਸ਼ੋ੍ਰਮਣੀ ਅਕਾਲੀ ਦਲ ਹੀ ਨਹੀਂ ਬਲਕਿ ਸਮੁੱਚੇ ਸਿੱਖ ਕੌਮ ਦਾ ਪੂਰੀ ਦੁਨੀਆਂ ਵਿਚ ਸਿਰ ਫਖ਼ਰ ਨਾਲ ਉੱਚਾ ਹੋ ਗਿਆ ਹੈ।

ਉਹਨਾਂ ਨੇ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਤੇ ਜਨਰਲ ਸਕੱਤਰ ਸ੍ਰੀ ਹਰਮੀਤ ਸਿੰਘ ਕਾਲਕਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹਨਾਂ ਦੀ ਟੀਮ ਨੇ ਸਾਬਤ ਕੀਤਾ ਹੈ ਕਿ ਸਿਰਫ ਗੁਰੂ ਕੇ ਲੰਗਰ ਦੀ ਸੇਵਾ ਹੀ ਨਹੀਂ ਬਲਕਿ ਬਾਲਾ ਸਾਹਿਬ ਵਰਗੇ ਹਸਪਤਾਲ ਅਤੇ ਬਾਲਾ ਪ੍ਰੀਤਮ ਦਵਾਖਾਨਿਆਂ ਵਰਗੇ ਉਦਮਾਂ ਨਾਲ ਵੀ ਮਨੁੱਖਤਾ ਦੀ ਵੱਡੀ ਸੇਵਾ ਕੀਤੀ ਜਾ ਸਕਦੀ ਹੈ ਤੇ ਇਸ ਸੇਵਾ ਦੀ ਵਡਿਆਈ ਸਿੱਖ ਦੇ ਸਰਵਉਚ ਅਸਥਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਵੀ ਕੀਤੀ ਹੈ।

ਇਸ ਮੌਕੇ ਸ੍ਰੀ ਸਿਰਸਾ ਨੇ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਪਿਛਲੇ ਦੋ ਸਾਲਾਂ ਵਿਚ ਕੀਤੇ ਕਾਰਜਾਂ ਦੀ ਚਰਚਾ ਕਰਦਿਆਂ ਕਿਹਾ ਕਿ ਸੰਗਤ ਦੇ ਆਸ਼ੀਰਵਾਦ ਨਾਲ ਤੇ ਗੁਰੂ ਸਾਹਿਬ ਦੀ ਰਹਿਮਤ ਨਾਲ ਮੌਜੂਦਾ ਟੀਮ ਨੇ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਮਨੁੱਖਤਾ ਦੀ ਸੇਵਾ ਕਰਨ ਵਾਸਤੇ ਪੂਰਾ ਯਤਨ ਕੀਤਾ ਹੈ।

ਉਹਨਾਂ ਕਿਹਾ ਕਿ ਸਾਡੀ ਟੀਮ ਦਾ ਮੁੱਖ ਮਕਸਦ ਮਨੁੱਖਤਾ ਦੀ ਸੇਵਾ ਕਰਨਾ ਹੈ ਤੇ ਕਿਸੇ ਦੀ ਖਿਲਾਫਤ ਕਰਨਾ ਨਹੀਂ ਹੈ। ਉਹਨਾਂ ਕਿਹਾ ਕਿ ਸੰਗਤ ਦੇ ਭਰਵੇਂ ਸਹਿਯੋਗ ਸਦਕਾ ਸਿਰਫ ਦਿੱਲੀ ਹੀ ਨਹੀਂ ਬਲਕਿ ਪੂਰੇ ਭਾਰਤ ਵਿਚ ਸਿੱਖਾਂ ਦਾ ਮਾਣ ਤੇ ਸਤਿਕਾਰ ਵਧਿਆ ਹੈ ਤੇ ਜਿਸ ਦਿੱਲੀ ਵਿਚ ਕਦੇ ਸਿੱਖਾਂ ਨਾਲ ਵਿਤਕਰਾ ਕੀਤਾ ਜਾਂਦਾ ਸੀ, ਅੱਜ ਸਿੱਖਾਂ ਨੂੰ ਪੂਰੇ ਅਦਬ ਤੇ ਸਤਿਕਾਰ ਨਾਲ ਬੁਲਾਇਆ ਜਾਂਦਾ ਹੈ।

ਇਸ ਮੌਕੇ ਹਰਮੀਤ ਸਿੰਘ ਕਾਲਕਾ ਨੇ ਵੀ ਆਪਣੇ ਵਿਚਾਰ ਰੱਖੇ ਤੇ ਕਿਹਾ ਕਿ ਸ਼ੋ੍ਰਮਣੀਅਕਾਲੀ ਦਲ ਦੀ ਟੀਮ ਵੱਲੋਂ ਪਿਛਲੇ ਸਮੇਂ ਦੌਰਾਨ ਕੀਤੇ ਗਏ ਕੰਮਾਂ ਨੂੰ ਸੰਗਤ ਦਾ ਸਹਿਯੋਗ ਤੇ ਆਸ਼ੀਰਵਾਦ ਮਿਲਿਆ ਹੈ ਤੇ ਸੰਗਤ ਦੇ ਸਹਿਯੋਗ ਦੇ ਚਲਦਿਆਂ ਹੀ ਅਸੀਂਹੋਰ ਵੱਧ ਚੜ ਕੇ ਕੰਮ ਕਰਾਂਗੇ।

ਦੋਹਾਂ ਆਗੂਆਂ ਨੇ ਸ੍ਰੀ ਵਾਲੀਆ ਦੇ ਆਪਣੀ ਟੀਮ ਸਮੇਤ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਨਿੱਘਾ ਸਵਾਗਤ ਕੀਤਾ ਤੇ ਆਸ ਪ੍ਰਗਟ ਕੀਤੀ ਕਿ ਉਹਨਾਂ ਦੇ ਵੱਡੇ ਤਜ਼ਰਬੇ ਦੀ ਬਦੌਲਤ ਸ਼ੋ੍ਰਮਣੀ ਅਕਾਲੀ ਦਲ ਹੋਰ ਵੱਧ ਚੜ ਕੇ ਸੰਗਤ ਦੀ ਸੇਵਾ ਕਰ ਸਕੇਗਾ।

ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਮੈਂਬਰ ਐਮ.ਪੀ.ਐਸ ਚੱਢਾ, ਵਿਕਰਮ ਸਿੰਘ ਰੋਹਿਣੀ, ਸਰਬਜੀਤ ਸਿੰਘ ਵਿਰਕ, ਕੁਲਦੀਪ ਸਿੰਘ ਸਾਹਨੀ, ਸੀਨੀਅਰ ਆਗੂ ਰਵਿੰਦਰ ਸਿੰਘ ਖੁਰਾਣਾ, ਗਗਨ ਸਿੰਘ ਛਿਆਸੀ, ਜਸਪ੍ਰੀਤ ਸਿੰਘ ਵਿੱਕੀ ਮਾਨ, ਸੁਖਵਿੰਦਰ ਸਿੰਘ ਬੱਬਰ ਵੀ ਮੌਜੂਦ ਰਹੇ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...