Thursday, February 2, 2023

ਵਾਹਿਗੁਰੂ

spot_img


‘ਆਨਲਾਈਨ ਕੈੱਬ ਬੁੱਕ’ ਕਰਕੇ ਲੁੱਟਣ ਵਾਲੇ 4 ਵਿਅਕਤੀ ਗ੍ਰਿਫ਼ਤਾਰ; ਇਕ ਕਾਰ, 2 ਦੇਸੀ ਪਿਸਤੌਲ ਅਤੇ 6 ਕਾਰਤੂਸ ਬਰਾਮਦ

ਯੈੱਸ ਪੰਜਾਬ
ਐਸ.ਏ.ਐਸ ਨਗਰ, 3 ਦਸੰਬਰ, 2022 –
ਸ੍ਰੀ ਸੰਦੀਪ ਗਰਗ ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ, ਜਿਲ੍ਹਾ ਐਸ.ਏ.ਐਸ ਨਗਰ, ਸ੍ਰੀ ਨਵਰੀਤ ਸਿੰਘ ਵੀਰਕ, ਪੀ.ਪੀ.ਐਸ, (ਐਸ.ਪੀ ਰੂਲਰ) ਮੋਹਾਲੀ ਦੇ ਦਿਸ਼ਾ ਨਿਰਦੇਸ਼ ਹੇਠ ਡਾਕਟਰ ਦਰਪਣ ਆਹਲੋਵਾਲੀਆ, ਆਈ.ਪੀ.ਸੀ ਸਹਾਇਕ ਕਪਤਾਨ ਪੁਲਿਸ, ਸਬ ਡਵੀਜਨ ਡੇਰਾਬੱਸੀ ਦੀ ਯੋਗ ਰਹਿਨੂਮਾਈ ਹੇਠ, ਐਸ.ਆਈ ਜਸਕੰਵਲ ਸਿੰਘ ਸੇਖੋ ਮੁੱਖ ਅਫਸਰ ਥਾਣਾ ਡੇਰਾਬੱਸੀ ਨਿਗਰਾਨੀ ਹੇਠ ਮਿਤੀ 02-12-2022 ਨੂੰ ਪਰ ਦਸਰਥ ਪੁੱਤਰ ਰਾਜ ਕੁਮਾਰ ਵਾਸੀ ਮਕਾਨ ਨੰਬਰ 1859 ਸੈਕਟਰ 15 ਪੰਚਕੂਲਾ ਹਰਿਆਣਾ ਪੱਕਾ ਪਤਾ ਮਕਾਨ ਨੰਬਰ 216 ਪਿੰਡ ਗਰਖਰੀ ਥਾਣਾ ਬਾਲਾਮੋ ਉਤਰ ਪ੍ਰਦੇਸ ਨੂੰ ਉਬਰ ਕੰਪਨੀ ਵਲੋਂ ਕੰਪਨੀ ਦੀ ਸਾਇਡ ਪਰ ਇੱਕ ਮੈਸਜ ਆਇਆ ਅਤੇ ਲੋਕੇਸ਼ਨ ਮਿਲੀ ਜਿਥੋ ਉਸ ਵੱਲੋ ਸਵਾਰੀ ਲੈਣੀ ਸੀ ਤਾ ਦਸਰਥ ਉਕਤ ਲੋਕੇਸਨ ਨੇੜੇ ਏ.ਟੀ.ਐਸ ਵੈਲੀ ਸਕੂਲ ਡੇਰਾਬੱਸੀ ਪੁੱਜਾ ਜਿਥੇ ਉਸ ਨੂੰ 04 ਨੋਜਵਾਨ ਲੜਕੇ ਮਿਲੇ ਜਿਨ੍ਹਾ ਪਾਸ ਜਾ ਕੇ ਦਸਰਥ ਵਲੋ ਆਪਣੀ ਕਾਰ ਦਾ ਸੀਸਾ ਥੱਲੇ ਕਰਕੇ ਗੱਲ ਕੀਤੀ ਅਤੇ ਦਸਰਥ ਵਲੋ ਉਨ੍ਹਾ ਪਾਸੋ ਓ.ਟੀ.ਪੀ ਮੰਗਿਆ ਜਿਨ੍ਹਾ ਨੇ ਓ.ਟੀ.ਪੀ ਦੇ ਦਿੱਤਾ ਜਿਸ ਤੇ ਪਤਾ ਲੱਗਾ ਕਿ ਉਕਤ ਨਾਮਲੂਮ ਲੜਕਿਆ ਵਲੋ ਹੀ ਕਾਰ ਬੁੱਕ ਕੀਤੀ ਹੈ।

ਜਿਸ ਤੇ 04 ਲੜਕਿਆ ਨੂੰ ਕਾਰ ਵਿੱਚ ਬਿਠਾ ਲਿਆ ਅਤੇ ਜਿਨ੍ਹਾ ਨੇ ਕਿਹਾ ਕਿ ਅਸੀ ਆਪਣੇ ਘਰ ਤੋ ਚਾਬੀ ਲੈ ਕੇ ਆਉਣੀ ਹੈ ਤੇ ਫਿਰ ਅਸੀ ਪੁਰਾਣੇ ਪੰਚਕੂਲਾ ਜਾਣਾ ਹੈ ਜੋ ਉਸ ਨੂੰ ਰਸਤਾ ਦੱਸਣ ਲੱਗ ਪਏ ਤਾ ਉਨ੍ਹਾ ਦੇ ਕਹਿਣ ਮੁਤਾਬਿਕ ਦਸਰਥ ਨੇ ਆਪਣੀ ਕਾਰ ਏ.ਟੀ.ਐਸ ਤੋ ਸੈਦਪੁਰਾ ਲਿੰਕ ਰੋਡ ਪਰ ਲੈ ਜਾ ਰਿਹਾ ਸੀ ਤਾ ਦਸਰਥ ਦੀ ਨਾਲ ਵਾਲੀ ਸੀਟ ਪਰ ਬੈਠੇ ਲੜਕੇ ਨੇ ਬੰਦੁਕ ਦਸਰਥ ਦੀ ਖੱਬੀ ਪੁੜਪੁੜੀ ਪਰ ਰੱਖ ਦਿੱਤੀ ਅਤੇ ਕਾਰ ਰੋਕਣ ਨੂੰ ਕਿਹਾ ਤਾਂ ਉਸੇ ਵਕਤ ਪਿਛੇ ਬੈਠੇ ਲੜਕੇ ਨੇ ਵੀ ਮੇਰੇ ਸਿਰ ਦੇ ਪਿਛਲੇ ਪਾਸੇ ਬੰਦੁਕ ਰੱਖ ਲਈ ਅਤੇ ਗੱਡੀ ਵਿੱਚੋ ਧੱਕਾ ਮਾਰ ਕੇ ਉਤਾਰ ਦਿੱਤਾ ਅਤੇ ਜਿਨ੍ਹਾ ਨੇ ਕਿਹਾ ਕਿ ਤੂੰ ਗੱਡੀ ਛੱਡ ਕੇ ਭੱਜ ਜਾ ਨਹੀ ਤਾਂ ਤੈਨੂੰ ਮਾਰ ਦੇਵਾਗੇ।

ਜਿਸ ਦੇ ਬਿਆਨ ਪਰ ਮੁਕੱਦਮਾ ਨੰਬਰ 376 ਮਿਤੀ 02-12-2022 ਅ/ਧ 379ਬੀ,506 ਹਿੰ.ਦੰ 25/27/54/59 ਅਸਲਾ ਐਕਟ ਥਾਣਾ ਡੇਰਾਬੱਸੀ ਬਰਖਿਲਾਫ 04 ਨਾਮਲੂਮ ਲੜਕੇ ਦਰਜ ਰਜਿਸਟਰ ਕੀਤਾ ਗਿਆ ਸੀ ਅਤੇ ਮੁਕੱਦਮਾ ਦੀ ਤਫਤੀਸ਼ ਅਮਲ ਵਿੱਚ ਲਿਆਦੀ ਗਈ ਜੋ ਦੋਰਾਨੇ ਤਫਤੀਸ਼ ਮੁਕੱਦਮਾ ਉਕਤ ਨੂੰ ਟਰੇਸ ਕਰਕੇ ਦੋਸੀਆਨ

1) ਬਬਲੂ ਦਿਸਵਾ ਪੁੱਤਰ ਫਿਰਨ ਦਿਸਵਾ ਵਾਸੀ ਪਿੰਡ ਥੁਕਾ, ਥਾਣਾ ਨਰਕਟੀਆ ਗੰਜ, ਜਿਲ੍ਹਾ ਰਾਮਪੁਰ ਮਿਸਨ ਬਿਹਾਰ ਹਾਲ ਕਿਰਾਏਦਾਰ ਪਿੰਡ ਸੈਦਪੁਰਾ ਥਾਣਾ ਡੇਰਾਬੱਸੀ

2) ਬਿਰੇਦਰ ਮੁਖਿਆ ਪੁੱਤਰ ਰਾਮ ਸਰਨ ਮੁਖਿਆ ਵਾਸੀ ਪਿੰਡ ਕੁਪਹੀ , ਥਾਣਾ ਛਿਮਮਤਾ , ਜਿਲ੍ਹਾ ਮਪਤਾਰੀ ਨੇਪਾਲ ਹਾਲ ਵਾਸੀ ਕਿਰਾਏਦਾਰ ਪਿੰਡ ਸੈਦਪੁਰਾ ਥਾਣਾ ਡੇਰਾਬੱਸੀ

3) ਸਮੀਰ ਖਾਨ ਪੁੱਤਰ ਰਮੀਦ ਖਾਨ ਵਾਸੀ ਪਿੰਡ ਕਿਰਤਪੁਰ ਥਾਣਾ ਬਸੀ ਜਿਲ੍ਹਾ ਕਿਰਤਪੁਰ ਯੂ.ਪੀ ਹਾਲ ਵਾਸੀ ਕਿਰਾਏਦਾਰ ਪਿੰਡ ਸੈਦਪੁਰਾ ਥਾਣਾ ਡੇਰਾਬੱਸੀ ਅਤੇ ਆਮੀਨ ਪੁੱਤਰ ਬਾਬੂ ਖਾਨ ਵਾਸੀ ਸੈਣੀ ਮੁਹੱਲਾ ਬਰਵਾਲਾ ਰੋਡ ਡੇਰਾਬੱਸੀ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਦੋਸੀਆਨ ਨੂੰ ਅਦਾਲਤ ਡੇਰਾਬੱਸੀ ਵਿਖੇ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ।ਦੋਸੀਆਨ ਪਾਸੋ ਹੋਰ ਡੁੰਘਾਈ ਨਾਲ ਪੁੱਛ ਗਿਛ ਕੀਤੀ ਜਾ ਰਹੀ ਹੈ।ਪੁਛ ਗਿਛ ਦੋਰਾਨ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਹਰਿਆਣਾ ਤੇ ਪੰਜਾਬ ਸਰਕਾਰ ਅਮਨ ਸ਼ਾਂਤੀ ਕਾਇਮ ਰੱਖਣ ਲਈ ਰਾਮ ਰਹੀਮ ਦੀ ਪੈਰੋਲ ਤੁਰੰਤ ਰੱਦ ਕਰਵਾਉਣ: ਭੋਮਾ

Haryana and Punjab govts must get parole of Ram Rahim rejected: Manjit Singh Bhoma ਯੈੱਸ ਪੰਜਾਬ ਅੰਮ੍ਰਿਤਸਰ, 31 ਜਨਵਰੀ, 2023: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਚੇਅਰਮੈਨ...

ਲੜਕੀਆਂ ਆਪਣੀ ਸਵੈ-ਰੱਖਿਆ ਤੇ ਖੇਡ ਵਜੋਂ ਗੱਤਕੇ ਨੂੰ ਅਪਣਾਉਣ: ਗਰੇਵਾਲ – ਲੁਧਿਆਣਾ ਵਿਖੇ ਇਕ ਰੋਜ਼ਾ ਗੱਤਕਾ ਸਿਖਲਾਈ ਵਰਕਸ਼ਾਪ

ਯੈੱਸ ਪੰਜਾਬ ਲੁਧਿਆਣਾ, 28 ਜਨਵਰੀ, 2023 - ਖ਼ਾਲਸਾ ਕਾਲਜ ਫਾਰ ਵਿਮੈਨ ਸਿਵਲ ਲਾਈਨਜ਼ ਲੁਧਿਆਣਾ ਦੇ ਸਰੀਰਕ ਸਿੱਖਿਆ ਵਿਭਾਗ ਅਤੇ ਵਿਰਾਸਤੀ ਕਲੱਬ ਵੱਲੋਂ ਦੇਸ਼ ਦੀ ਸਭ ਤੋਂ ਪੁਰਾਣੀ ਰਜਿਸਟਰਡ ਗੱਤਕਾ ਸੰਸਥਾ ਨੈਸ਼ਨਲ...

ਸਿੰਧੀ ਸਿੱਖਾਂ ਦੇ ਮਾਮਲੇ ਸਬੰਧੀ 29 ਜਨਵਰੀ ਨੂੰ ਇੰਦੌਰ ਜਾਵੇਗਾ ਸ਼੍ਰੋਮਣੀ ਕਮੇਟੀ ਦਾ ਵਫ਼ਦ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ 28 ਜਨਵਰੀ, 2023 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੰਧੀ ਸਮਾਜ ਦੇ ਮਾਮਲੇ ਸਬੰਧੀ ਸਥਾਨਕ ਸਿੱਖਾਂ ਅਤੇ ਸਿੰਧੀ ਸਮਾਜ ਦੇ ਆਗੂਆਂ ਨਾਲ ਗੱਲਬਾਤ ਕਰਨ ਲਈ ਭਲਕੇ ਇਕ...

ਧਰਮ ਪ੍ਰਚਾਰ ਕਮੇਟੀ ਵੱਲੋਂ 1 ਅਤੇ 2 ਫ਼ਰਵਰੀ ਨੂੰ ਲਈ ਜਾਣ ਵਾਲੀ ਧਾਰਮਿਕ ਪ੍ਰੀਖਿਆ ਮੁਲਤਵੀ

ਯੈੱਸ ਪੰਜਾਬ ਅੰਮ੍ਰਿਤਸਰ 28 ਜਨਵਰੀ, 2023 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ 1 ਅਤੇ 2 ਫ਼ਰਵਰੀ, 2023 ਨੂੰ ਲਈ ਜਾਣ ਵਾਲੀ ਧਾਰਮਿਕ ਪ੍ਰੀਖਿਆ ਮੁਲਤਵੀ ਕਰ ਦਿੱਤੀ...

ਸ਼੍ਰੋਮਣੀ ਕਮੇਟੀ ਵੱਲੋਂ ਪੰਜ ਪਿਆਰਿਆਂ ਦੇ ਨਾਂਅ ’ਤੇ ਅੰਮ੍ਰਿਤਸਰ ’ਚ ਬਣੇ ਸਿਹਤ ਕੇਂਦਰਾਂ ਨੂੰ ‘ਆਮ ਆਦਮੀ ਕਲੀਨਿਕ’ ਵਿੱਚ ਬਦਲਣ ਦੀ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 27 ਜਨਵਰੀ, 2023: ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਪੰਜਾਬ ਦੀ ਆਪ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਖ ਇਤਿਹਾਸ ਨਾਲ ਸਬੰਧਤ ਯਾਦਗਾਰਾਂ ਨਾਲ ਛੇੜ-ਛਾੜ ਕਰਨ ਸਬੰਧੀ ਨਿੰਦਾ ਮਤਾ...

ਸ਼੍ਰੋਮਣੀ ਕਮੇਟੀ ਲੰਮੀਆਂ ਸਜ਼ਾਵਾਂ ਵਾਲੇ 9 ਬੰਦੀ ਸਿੰਘਾਂ ਨੂੰ ਹਰ ਮਹੀਨੇ ਦੇਵੇਗੀ 20 ਹਜ਼ਾਰ ਰੁਪਏ ਸਨਮਾਨ ਭੱਤਾ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 27 ਜਨਵਰੀ, 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲੰਮੇ ਸਮੇਂ ਤੋਂ ਦੇਸ਼ ਦੀਆਂ ਜੇਲ੍ਹਾਂ ਵਿਚ ਬੰਦ 9 ਸਿੱਖਾਂ ਨੂੰ ਸਨਮਾਨ ਭੱਤੇ ਵਜੋਂ ਹਰ ਮਹੀਨੇ 20-20 ਹਜ਼ਾਰ ਰੁਪਏ ਦੇਣ...

ਮਨੋਰੰਜਨ

ਹਰਸ਼ ਵਧਵਾ: ਜ਼ਿੰਦਗੀ ਦੇ ਅਣਛੂਹੇ ਪਹਿਲੂਆਂ ਨੂੰ ਪਰਦੇ ‘ਤੇ ਦਰਸਾਉਣ ਵਾਲੇ ਇੱਕ ਦੂਰਦਰਸ਼ੀ ਨਿਰਮਾਤਾ

Harsh Wadhwa - A film producer interested in brining untouched concepts to reel life ਹਰਜਿੰਦਰ ਸਿੰਘ ਜਵੰਦਾ ਹਰਸ਼ ਵਧਵਾ ਦੀ ਦੂਰਅੰਦੇਸ਼ੀ ਵਾਲੀ ਅਗਵਾਈ ਹੇਠ ਵਧਵਾ ਪ੍ਰੋਡਕਸ਼ਨ ਲਗਾਤਾਰ ਦਰਸ਼ਕਾਂ ਦੇ ਦਿਲਾਂ ਨੂੰ ਛੂਹ ਰਿਹਾ ਹੈ। ਸਬੂਤ ਜੋ...

ਮੁਹੱਬਤਾਂ ਦੀ ਬਾਤ ਪਾਉਂਦੀ ਰੋਮਾਂਟਿਕ ਫ਼ਿਲਮ ਹੈ ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ‘ਕਲੀ ਜੋਟਾ’

Kali Jotta - This Satinder Sartaj and Neeru Bajwa starrer Punjabi movie is a unique love story 27 ਜਨਵਰੀ, 2023 - ਪੰਜਾਬੀ ਗਾਇਕੀ ਤੋਂ ਫ਼ਿਲਮਾਂ ਵੱਲ ਆਏ ਸੂਫ਼ੀ ਗਾਇਕ ਸਤਿੰਦਰ ਸਰਤਾਜ ਹੁਣ ਆਪਣੀ ਆ ਰਹੀ...

‘ਕਲੀ ਜੋਟਾ’ ਦੇ ਸਿਤਾਰੇ ਸਤਿੰਦਰ ਸਰਤਾਜ, ਨੀਰੂ ਬਾਜਵਾ ਨੇ ਦਰਬਾਰ ਸਾਹਿਬ ਟੇਕਿਆ ਮੱਥਾ; ਵਾਹਗਾ ਬਾਰਡਰ ’ਤੇ ਮਣਾਇਆ ਗਣਤੰਤਰ ਦਿਵਸ

ਯੈੱਸ ਪੰਜਾਬ ਪੰਜਾਬ, 27 ਜਨਵਰੀ 2023: 3 ਫਰਵਰੀ ਨੂੰ ਰਿਲੀਜ਼ ਹੋਣ ਜਾ ਰਹੀ ਫਿਲਮ "ਕਲੀ ਜੋਟਾ" ਦੇ ਮੁੱਖ ਕਲਾਕਾਰ, ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਨੇ ਆਪਣੀ ਫਿਲਮ ਦੀ ਸਫਲਤਾ ਲਈ ਪ੍ਰਮਾਤਮਾ ਤੋਂ ਅਨਮੋਲ ਆਸ਼ੀਰਵਾਦ ਲੈਣ...

ਰੂਹਾਂ ਦੇ ਹਾਣੀਆਂ ਦੇ ਕਿਰਦਾਰ ਨਿਭਾਅ ਰਹੇ ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਫ਼ਿਲਮ ‘ਕਲੀ ਜੋਟਾ’ 3 ਫ਼ਰਵਰੀ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ  17 ਜਨਵਰੀ, 2023 - ਨਵੀਆਂ ਕਹਾਣੀਆਂ ਅਤੇ ਨਵੀਆਂ ਜੋੜੀਆਂ ਹਮੇਸ਼ਾਂ ਦਰਸ਼ਕਾਂ ਦੀ ਭਾਵਨਾ ਨੂੰ ਉਤਸ਼ਾਹਿਤ ਅਤੇ ਆਕਰਸ਼ਿਤ ਕਰਦੀਆਂ ਹਨ। ਇੱਕ ਨਵੀਂ ਆਨ-ਸਕਰੀਨ ਜੋੜੀ ਜਿਸਦੀ ਸਾਰੇ ਦਰਸ਼ਕ ਗੱਲ ਕਰ ਰਹੇ ਹਨ। ਨੀਰੂ ਬਾਜਵਾ ਅਤੇ ਸਤਿੰਦਰ...

ਪੰਜਾਬ ਦੀ ਛੁਪੀ ਸੰਗੀਤ ਪ੍ਰਤਿਭਾ ਅਤੇ ਉੱਭਰਦੇ ਸੰਗੀਤਕਾਰਾਂ ਦੀ ਭਾਲ ਲਈ ‘ਟੇਲੈਂਟ ਸ਼ੋਅ’ ‘ਜੇ.ਐਲ.ਪੀ.ਐਲ. ਗਾਉਂਦਾ ਪੰਜਾਬ’ ਲਾਂਚ ਕੀਤਾ

ਯੈੱਸ ਪੰਜਾਬ ਜਲੰਧਰ, 16 ਜਨਵਰੀ, 2023: ਜੇ.ਐਲ ਪ੍ਰੋਡਕਸ਼ਨਜ਼ ਦੇ ਡਾਇਰੈਕਟਰ ਮਹਿਤਾਬ ਚੌਹਾਨ ਅਤੇ ਪੰਜਾਬੀ ਸੰਗੀਤ ਜਗਤ ਦੀ ਮਸ਼ਹੂਰ ਸ਼ਖਸੀਅਤ ਜਰਨੈਲ ਘੁਮਾਣ ਵਲੋਂ ਅਜ ਜਲੰਧਰ ਵਿਖੇ ਆਯੋਜਿਤ ਇਕ ਪ੍ਰੇਸ ਕਾਨਫਰੰਸ ਵਿਚ ਪੰਜਾਬ ਦੇ ਉੱਭਰਦੇ ਗਾਇਕਾਂ, ਗੀਤਕਾਰਾਂ ਅਤੇ...
- Advertisement -spot_img

ਸੋਸ਼ਲ ਮੀਡੀਆ

52,350FansLike
51,949FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

error: Content is protected !!