Wednesday, October 9, 2024
spot_img
spot_img

ਸਤਨਾਮ ਸਿੰਘ ਤੇ ਮਨਜਿੰਦਰ ਸਿੰਘ ਨੇ ਰੋਇੰਗ ਦੀ ਏਸ਼ੀਅਨ ਇਨਡੋਰ ਚੈਂਪੀਅਨਸ਼ਿਪ ਵਿੱਚ ਚਾਂਦੀ ਦਾ ਤਗਮਾ ਜਿੱਤਿਆ

ਯੈੱਸ ਪੰਜਾਬ
ਰੂਪਨਗਰ, 12 ਅਗਸਤ, 2024

ਪੰਜਾਬ ਇੰਸਟਚਿਊਟ ਆਫ਼ ਸਪੋਰਟਸ ਅਕੈਡਮੀ ਰੂਪਨਗਰ ਦੇ ਖਿਡਾਰੀ ਸਤਨਾਮ ਸਿੰਘ ਅਤੇ ਮਨਜਿੰਦਰ ਸਿੰਘ ਨੇ ਰੋਇੰਗ ਦੇ ਏਸ਼ੀਅਨ ਇਨਡੋਰ ਚੈਂਪੀਅਨਸ਼ਿਪ ਵਿੱਚ ਚਾਂਦੀ ਦਾ ਤਗਮਾ ਜਿੱਤਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਖੇਡ ਅਫਸਰ ਕੁਲਦੀਪ ਸਿੰਘ ਚੁੱਘ ਨੇ ਦੱਸਿਆ ਕਿ ਪੰਜਾਬ ਇੰਸਟਚਿਊਟ ਆਫ਼ ਸਪੋਰਟਸ ਅਕੈਡਮੀ ਰੂਪਨਗਰ ਦੇ ਖਿਡਾਰੀਆਂ ਨੇ ਇਨਡੋਰ ਚੈਂਪੀਅਨਸ਼ਿਪ ਮਲੇਸ਼ੀਆ ਵਿਖੇ 10 ਅਗਸਤ ਅਤੇ 11 ਅਗਸਤ ਨੂੰ ਹੋਏ ਮੁਕਾਬਲਿਆਂ ਵਿਚ ਬਹਿਤਰੀਨ ਪ੍ਰਦਰਸ਼ਨ ਕੀਤਾ ਜਿਸ ਵਿੱਚ ਅਕੈਡਮੀ ਦੇ ਖ਼ਿਡਾਰੀਆਂ ਨੇ ਇਹ ਮਾਣਮੱਤੀ ਪ੍ਰਾਪਤ ਕੀਤੀ ਹੈ।

ਉਨ੍ਹਾਂ ਖ਼ਿਡਾਰੀਆਂ ਦੇ ਨਾਲ ਨਾਲ ਉਨ੍ਹਾਂ ਦੇ ਮਾਪਿਆਂ ਨੂੰ ਵੀ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਹੋਰ ਵੀ ਜਿਆਦਾ ਮੱਲ੍ਹਾਂ ਮਾਰਨ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ।

ਪੰਜਾਬ ਇੰਸਟਚਿਊਟ ਆਫ਼ ਸਪੋਰਟਸ ਅਕੈਡਮੀ ਰੂਪਨਗਰ ਦੇ ਕੋਚ ਗੁਰਜਿੰਦਰ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਖੇਤਰ ਵਾਂਗ ਖੇਡਾਂ ਦੇ ਖੇਤਰ ਵਿੱਚ ਵੀ ਸ਼ਲਾਘਾਯੋਗ ਉਪਰਾਲੇ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਇੰਸਟਚਿਊਟ ਆਫ਼ ਸਪੋਰਟਸ ਅਕੈਡਮੀ ਰੂਪਨਗਰ ਇਸ ਇਲਾਕੇ ਦੇ ਸ਼ਹਿਰਾਂ, ਪਿੰਡਾਂ ਤੇ ਕਸਬਿਆਂ ਦੇ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਸਾਬਤ ਕਰਨ ਲਈ ਇੱਕ ਚੰਗਾ ਪਲੇਟਫਾਰਮ ਹੈ, ਇਸ ਲਈ ਇਲਾਕੇ ਦੇ ਨੌਜ਼ਵਾਨਾਂ ਨੂੰ ਇਸ ਅਕੈਡਮੀ ਨਾਲ ਜੁੜਕੇ ਆਪਣਾ ਭਵਿੱਖ ਉੱਜਵਲ ਕਰਨਾ ਚਾਹੀਦਾ ਹੈ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ