Friday, April 26, 2024

ਵਾਹਿਗੁਰੂ

spot_img
spot_img

SC ਤੇ BC ਵਿਦਿਆਰਥੀ Post Matric Scholarship ਲਈ 4 ਜਨਵਰੀ ਤਕ ਆਨਲਾਈਨ ਅਪਲਾਈ ਕਰ ਸਕਣਗੇ: Dharmsot

- Advertisement -

ਯੈੱਸ ਪੰਜਾਬ
ਚੰਡੀਗੜ੍ਹ, 26 ਨਵੰਬਰ, 2020 –
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਡਾ. ਬੀ.ਆਰ.ਅੰਬੇਡਕਰ ਐਸ.ਸੀ. ਪੋਸਟ ਮੈਟਿ੍ਰਕ ਸਕਾਲਰਸ਼ਿਪ ਸਕੀਮ ਅਤੇ ਪੋਸਟ ਮੈਟਿ੍ਰਕ ਸਕਾਲਰਸ਼ਿਪ ਫਾਰ ਓ.ਬੀ.ਸੀ. ਸਕੀਮਾਂ ਅਧੀਨ ਸੂੁਬੇ ਦੀਆਂ ਵੱਖ-ਵੱਖ ਸਿੱਖਿਆ ਸੰਸਥਾਵਾਂ ’ਚ ਸਿੱਖਿਆ ਹਾਸਲ ਕਰ ਰਹੇ ਐਸ.ਸੀ. ਅਤੇ ਬੀ.ਸੀ. ਵਰਗਾਂ ਨਾਲ ਸਬੰਧਤ ਵਿਦਿਆਰਥੀ ਅੱਜ ਤੋਂ ਸਕਾਲਰਸ਼ਿਪ ਲਈ ਆਨਲਾਈਨ ਅਪਲਾਈ ਕਰ ਸਕਣਗੇ।

ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਦੇ ਯੋਗ ਐਸ.ਸੀ.ਬੀ.ਸੀ. ਵਿਦਿਆਰਥੀ ਵਿਭਾਗ ਦੀ ਵੈਬਸਾਈਟ www.scholarships.punjab.gov.in ’ਤੇ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ’ਤੇ 26 ਨਵੰਬਰ, 2020 ਤੋਂ 04 ਜਨਵਰੀ, 2021 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।

ਉਨ੍ਹਾਂ ਕਿਹਾ ਕਿ ਵਿਦਿਆਰਥੀ ਵੱਲੋਂ ਪੋਰਟਲ ’ਤੇ ਰਜਿਸਟਰ ਹੋਣ ਲਈ ਆਧਾਰ ਕਾਰਡਨੰਬਰ ਹੋਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਗ਼ਲਤ ਆਧਾਰ ਨੰਬਰ ਰਾਹੀਂ ਰਜਿਸਟਰ ਨਹੀਂ ਹੋ ਸਕੇਗਾ ਅਤੇ ਨਾ ਹੀ ਇੱਕ ਤੋਂ ਵੱਧ ਸੰਸਥਾਵਾਂ ਵਿੱਚ ਅਪਲਾਈ ਕਰ ਸਕੇਗਾ।

ਸ. ਧਰਮਸੋਤ ਨੇ ਦੱਸਿਆ ਕਿ ਵਿਦਿਆਰਥੀਆਂ ਵੱਲੋਂ ਆਨਲਾਈਨ ਅਪਲਾਈ ਕਰਨ ਤੋਂ ਪਹਿਲਾਂ ਪੋਰਟਲ ’ਤੇ ਰਜਿਸਟ੍ਰੇਸ਼ਨ ਲਈ ਨਿਰਧਾਰਤ ਅੰਡਰਟੇਕਿੰਗ ਸਮੇਤ ਫੋਟੋ, ਜਾਤੀ ਸਰਟੀਫਿਕੇਟ, ਤਹਿਸੀਲਦਾਰ ਵੱਲੋਂ ਜਾਰੀ ਆਮਦਨ ਸਰਟੀਫਿਕੇਟ ਅਪਲੋਡ ਕੀਤੇ ਜਾਣੇ ਲਾਜ਼ਮੀ ਹਨ।

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਦਿਆਰਥੀ ਨੂੰ ਆਨਲਾਈ ਅਪਲਾਈ ਕਰਨ ਵਿੱਚ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਵਿਦਿਆਰਥੀ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ, ਖੋਜ ਅਤੇ ਮੈਡੀਕਲ ਸਿੱਖਿਆ ਅਤੇ ਪਸ਼ੂ ਪਾਲਣ ਵਿਭਾਗ ਦੇ ਨੋਡਲ ਅਫ਼ਸਰ, ਜਿਨ੍ਹਾਂ ਦੀ ਪੋਰਟਲ ਦੀ ਹੈਲਪ ਡੈਸਕ ’ਤੇ ਸੰਪਰਕ ਨੰਬਰ ਡਿਸਪਲੇਅ ਹ, ਨਾਲ ਸੰਪਰਕ ਕਰ ਸਕਦੇ ਹਨ।

ਸ. ਧਰਮਸੋਤ ਨੇ ਦੱਸਿਆ ਕਿ ਡਾ. ਬੀ.ਆਰ.ਅੰਬੇਡਕਰ ਐਸ.ਸੀ. ਪੋਸਟ ਮੈਟਿ੍ਰਕ ਸਕਾਲਰਸ਼ਿਪ ਸਕੀਮ ਅਧੀਨ ਸੂਬੇ ਦੇ ਪ੍ਰਮਾਣਿਕ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਵਿਦਿਆਰਥੀ, ਜਿਨ੍ਹਾਂ ਦੇ ਮਾਤਾ-ਪਿਤਾਸਰਪ੍ਰਸਤਾਂ ਦੀ ਸਲਾਨਾ ਆਮਦਨ 4 ਲੱਖ ਰੁਪਏ ਤੋਂ ਘੱਟ ਹੋਵੇ, ਦਸਵੀਂ ਤੋਂ ਬਾਅਦ ਵੱਖ-ਵੱਖ ਕੋਰਸਾਂ ਲਈ ਪੰਜਾਬ ਅਤੇ ਚੰਡੀਗੜ੍ਹ ਵਿੱਚ ਉਚੇਰੀ ਸਿੱਖਿਆ ਲੈਣ ਲਈ ਸਕਾਲਰਸ਼ਿਪ ਲੈਣ ਦੇ ਯੋਗ ਹਨ।

ਮੰਤਰੀ ਨੇ ਦੱਸਿਆ ਕਿ ਪੋਸਟ ਮੈਟਿ੍ਰਕ ਸਕਾਲਰਸ਼ਿਪ ਫਾਰ ਓ.ਬੀ.ਸੀ. ਸਕੀਮਾਂ ਅਧੀਨ ਪੰਜਾਬ ਦੇ ਪੱਛੜੀਆਂ ਸ਼ੇਣੀਆਂ ਦੇ ਵਿਦਿਆਰਥੀ, ਜਿਨ੍ਹਾਂ ਦੇ ਮਾਤਾ-ਪਿਤਾਸਰਪ੍ਰਸਤਾਂ ਦੀ ਸਲਾਨਾ ਆਮਦਨ 1.50 ਲੱਖ ਰੁਪਏ ਤੋਂ ਘੱਟ ਹੋਵੇ, ਦਸਵੀਂ ਤੋਂ ਬਾਅਦ ਵੱਖ-ਵੱਖ ਕੋਰਸਾਂ ਲਈ ਭਾਰਤ ਵਿੱਚ ਉਚੇਰੀ ਸਿੱਖਿਆ ਲੈਣ ਲਈ ਸਕਾਲਰਸ਼ਿਪ ਲੈਣ ਦੇ ਯੋਗ ਹਨ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,174FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...