Thursday, December 26, 2024
spot_img
spot_img
spot_img

School of Eminence Kharar ਲਈ ਫੰਡਾਂ ਦੀ ਕੋਈ ਕਮੀ ਨਹੀਂ: Anmol Gagan Mann

ਯੈੱਸ ਪੰਜਾਬ
ਖਰੜ (ਐਸ.ਏ.ਐਸ. ਨਗਰ), 8 ਦਸੰਬਰ, 2024

ਵਿਧਾਇਕ Anmol Gagan Mann ਨੇ ਕਿਹਾ ਹੈ ਕਿ ਖਰੜ ਵਿਖੇ ਬਣਨ ਵਾਲੇ School of Eminence ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਬਕਾਇਆ ਸਿਵਲ, ਇਲੈਕਟ੍ਰਿਕ ਅਤੇ ਪਬਲਿਕ ਹੈਲਥ ਕੰਮਾਂ ਨੂੰ ਮੁੜ ਸ਼ੁਰੂ ਕਰਨ ਲਈ ਪੰਜਾਬ ਸਰਕਾਰ ਵੱਲੋਂ ਪਿਛਲੇ ਮਹੀਨੇ 1.56 ਕਰੋੜ ਰੁਪਏ ਦੇ ਫੰਡ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਖਰੜ ਸ਼੍ਰੀਮਤੀ ਮਾਨ ਨੇ ਦੱਸਿਆ ਕਿ ਸਕੂਲ ਆਫ਼ ਐਮੀਨੈਂਸ ਦੀ ਉਸਾਰੀ ਦਾ ਮੌਜੂਦਾ ਅਨੁਮਾਨ 10.94 ਕਰੋੜ ਤੋਂ ਵਧਾ ਕੇ 16.84 ਕਰੋੜ ਕਰ ਦਿੱਤਾ ਗਿਆ ਹੈ ਤਾਂ ਜੋ ਨਵੀਂ ਇਮਾਰਤ ਨੂੰ ਅਤਿ-ਆਧੁਨਿਕ ਦਿੱਖ ਦਿੱਤੀ ਜਾ ਸਕੇ। ਇਸ ਲਈ ਪੰਜਾਬ ਸਰਕਾਰ ਵੱਲੋਂ ਕਾਰਜਕਾਰੀ ਏਜੰਸੀ ਲੋਕ ਨਿਰਮਾਣ ਵਿਭਾਗ ਨੂੰ ਲੋੜੀਂਦੇ ਵਾਧੂ ਖ਼ਰਚ, 5.90 ਕਰੋੜ ਰੁਪਏ ਦੀ ਸੋਧੀ ਹੋਈ ਪ੍ਰਸ਼ਾਸਕੀ ਪ੍ਰਵਾਨਗੀ ਵੀ ਜਾਰੀ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਅਨੁਸਾਰ ਇਲਾਕੇ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਸਕੂਲ ਆਫ ਐਮੀਨੈਂਸ ਦੀ ਨਵੀਂ ਇਮਾਰਤ ਦਾ ਨਿਰਮਾਣ ਜਲਦੀ ਹੀ ਮੁਕੰਮਲ ਕਰ ਲਿਆ ਜਾਵੇਗਾ।

ਵਿਧਾਇਕ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਸੋਧੀ ਹੋਈ ਯੋਜਨਾ ਅਨੁਸਾਰ ਨਵੀਂ ਇਮਾਰਤ ਵਿੱਚ ਮਾਡਿਊਲਰ ਲੈਬਜ਼, ਸਾਈਨੇਜ, ਐਥਲੈਟਿਕ ਟ੍ਰੈਕ, ਵਾਲੀਬਾਲ ਕੋਰਟ ਅਤੇ ਬੈਡਮਿੰਟਨ ਕੋਰਟ ਤੋਂ ਇਲਾਵਾ ਹੋਰ ਸਿਵਲ, ਇਲੈਕਟ੍ਰੀਕਲ ਅਤੇ ਪਬਲਿਕ ਹੈਲਥ ਦੇ ਕੰਮ ਮੁਕੰਮਲ ਕੀਤੇ ਜਾਣਗੇ। ਉਨ੍ਹਾਂ ਖਰੜ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਸਕੂਲ ਆਫ ਐਮੀਨੈਂਸ ਖਰੜ ਦੀ ਨਵੀਂ ਇਮਾਰਤ ਨੂੰ ਬੜੀ ਜਲਦੀ ਮੁਕੰਮਲ ਕਰ ਲਿਆ ਜਾਵੇਗਾ ਤਾਂ ਜੋ ਸਰਕਾਰੀ ਸਕੂਲ ਦੇ ਵਿਦਿਆਰਥੀ ਪ੍ਰਾਈਵੇਟ ਸਕੂਲਾਂ ਦਾ ਮੁਕਾਬਲਾ ਕਰ ਸਕਣ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ