Saturday, October 12, 2024
spot_img
spot_img

ਰਾਜ ਚੋਣ ਕਮਿਸ਼ਨ ਨੇ ਦੋ ਗ੍ਰਾਮ ਪੰਚਾਇਤਾਂ ਲਈ ਚੋਣ ਪ੍ਰੋਗਰਾਮ ਰੱਦ ਕਰਨ ਦਾ ਐਲਾਨ ਕੀਤਾ

ਯੈੱਸ ਪੰਜਾਬ
ਚੰਡੀਗੜ੍ਹ, 11 ਅਕਤੂਬਰ, 2024

ਪੰਜਾਬ ਰਾਜ ਚੋਣ ਕਮਿਸ਼ਨ ਨੇ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਹੋਈਆਂ ਬੇਨਿਯਮੀਆਂ ਕਾਰਨ ਦੋ ਗ੍ਰਾਮ ਪੰਚਾਇਤਾਂ ਦੇ ਚੋਣ ਪ੍ਰੋਗਰਾਮ ਨੂੰ ਰੱਦ ਕਰਨ ਦਾ ਐਲਾਨ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਚੱਕ ਹਰਾਜ, ਤਹਿਸੀਲ ਮਮਦੋਟ, ਜ਼ਿਲ੍ਹਾ ਫਿਰੋਜ਼ਪੁਰ ਅਤੇ ਗ੍ਰਾਮ ਪੰਚਾਇਤ ਠੀਕਰੀਵਾਲ, ਬਲਾਕ ਢਿਲਵਾਂ, ਜ਼ਿਲ੍ਹਾ ਕਪੂਰਥਲਾ ਲਈ ਚੋਣ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ ਹੈ। ਇਨ੍ਹਾਂ ਗ੍ਰਾਮ ਪੰਚਾਇਤਾਂ ਦੀਆਂ ਨਵੀਆਂ ਚੋਣਾਂ ਦਾ ਐਲਾਨ ਮੌਜੂਦਾ ਗ੍ਰਾਮ ਪੰਚਾਇਤ ਚੋਣਾਂ ਦੀ ਸਮਾਪਤੀ ਤੋਂ ਬਾਅਦ ਕਮਿਸ਼ਨ ਵੱਲੋਂ ਕੀਤਾ ਜਾਵੇਗਾ ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ