ਯੈੱਸ ਪੰਜਾਬ
ਚੰਡੀਗੜ੍ਹ, 27 ਮਾਰਚ, 2025
Punjab Vidhan Sabha ਵਿਚ ਵਿਰੋਧੀ ਧਿਰ ਦੇ ਆਗੂ Partap Singh Bajwa ਵਲੋਂ ਪ੍ਰਸਿੱਧ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਪ੍ਰਤੀ ਕੀਤੀਆਂ ਬੇਲੋੜੀਆਂ ਟਿੱਪਣੀਆਂ ਨੂੰ ਲੈ ਕੇ ਕੈਬਨਿਟ ਮੰਤਰੀ ਸ੍ਰੀ Barinder Kumar Goyal ਨੇ ਵਿਰੋਧੀ ਧਿਰ ਦੇ ਆਗੂ ਦੀ ਪੁਰਜ਼ੋਰ ਨਿਖੇਧੀ ਕੀਤੀ।
ਸ਼੍ਰੀ Goyal ਨੇ ਜੀਰੋ ਆਵਰ ਦੌਰਾਨ ਬੋਲਦਿਆਂ ਕਿਹਾ ਕਿ ਅੱਜ ਜੋ ਕਾਂਗਰਸ ਪਾਰਟੀ ਅਤੇ ਇਸ ਦੇ ਆਗੂ ਬਾਬਾ ਸੀਚੇਵਾਲ ਪ੍ਰਤੀ ਅਭੱਦਰ ਟਿੱਪਣੀਆਂ ਕਰ ਰਹੇ ਹਨ, ਉਨ੍ਹਾਂ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਕਾਂਗਰਸ ਪਾਰਟੀ ਸਰਕਾਰ ਨੇ ਹੀ 29 ਦਸੰਬਰ, 2018 ਨੂੰ ਨੋਟੀਫਿਕੇਸ਼ਨ ਜਾਰੀ ਕਰ ਕੇ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਪੰਜਾਬ ਰਾਜ ਪ੍ਰਦੂਸ਼ਣ ਕੰਟਰੋਲ ਬੋਰਡ ਦਾ ਮੈਂਬਰ ਲਗਾਇਆ ਸੀ। ਉਨ੍ਹਾਂ ਕਾਂਗਰਸੀਆਂ ਨੂੰ ਕਰੜੇ ਹੱਥੀਂ ਲੈਂਦਿਆਂ ਪੁੱਛਿਆ ਕਿ ਉਦੋਂ ਇਨ੍ਹਾਂ ਕਾਂਗਰਸੀਆਂ ਨੇ ਸੰਤ ਸੀਚੇਵਾਲ ਦੀ ਕਾਬਲੀਅਤ ਉਤੇ ਸਵਾਲ ਕਿਉਂ ਨਹੀਂ ਖੜ੍ਹੇ ਕੀਤੇ।
ਉਨ੍ਹਾਂ ਕਿਹਾ ਕਿ ਇਹ ਆਗੂ ਸਿਰਫ਼ ਫੋਕੀ ਸ਼ੋਹਰਤ ਖੱਟਣ ਲਈ ਅੱਜ ਬਾਬਾ ਸੀਚੇਵਾਲ ਦੀ ਯੋਗਤਾ ਉਤੇ ਸਵਾਲ ਚੁੱਕੇ ਰਹੇ ਹਨ ਜਦਕਿ ਪੂਰਾ ਪੰਜਾਬ ਅਤੇ ਦੁਨੀਆ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਵਾਤਵਰਣ ਪੱਖੀ ਸੋਚ ਅਤੇ ਕਾਬਲੀਅਤ ਦਾ ਲੋਹਾ ਮੰਨਦੀ ਹੈ।