Saturday, April 27, 2024

ਵਾਹਿਗੁਰੂ

spot_img
spot_img

Senior Journalist Major Singh ਦੇ ਅੰਤਿਮ ਸਸਕਾਰ ਮੌਕੇ ਸਮਾਜ ਦੇ ਹਰ ਵਰਗ ਤੋਂ ਪੁੱਜੀਆਂ ਸ਼ਖਸ਼ੀਅਤਾਂ

- Advertisement -

ਜਲੰਧਰ, 6 ਮਾਰਚ, 2021 (ਜਸਪਾਲ ਸਿੰਘ)
ਪੰਜਾਬੀ ਪੱਤਰਕਾਰੀ ‘ਚ ਹੀ ਨਹੀਂ, ਸਗੋਂ ਸਮੁੱਚੇ ਸਿਆਸੀ, ਧਾਰਮਿਕ ਤੇ ਸਮਾਜਿਕ ਖੇਤਰ ‘ਚ ਇਹ ਖ਼ਬਰ ਬੜੇ ਦੁਖੀ ਮਨ ਨਾਲ ਪੜ੍ਹੀ ਜਾਵੇਗੀ ਕਿ ਪੰਜਾਬੀ ਪੱਤਰਕਾਰੀ ਦੇ ਮਜ਼ਬੂਤ ਥੰਮ੍ਹ ਤੇ ਅਦਾਰਾ ‘ਅਜੀਤ’ ਦੇ ਸੀਨੀਅਰ ਸਟਾਫ ਰਿਪੋਰਟਰ ਮੇਜਰ ਸਿੰਘ (68) ਦਾ ਅੱਜ ਸਵੇਰੇ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ।

ਉਹ ਕੁਝ ਦਿਨਾਂ ਤੋਂ ਬਿਮਾਰ ਸਨ ਤੇ ਸ਼ਹਿਰ ਦੇ ਇਕ ਨਿੱਜੀ ਹਸਪਤਾਲ ‘ਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ । ਉਨ੍ਹਾਂ ਦੀ ਬੇਵਕਤ ਮੌਤ ਦੀ ਆਈ ਖ਼ਬਰ ਨੇ ਸਾਰਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਤੇ ਉਨ੍ਹਾਂ ਨਾਲ ਸਾਂਝ ਰੱਖਣ ਵਾਲੇ ਹਰ ਸ਼ਖ਼ਸ ਨੂੰ ਡੂੰਘਾ ਸਦਮਾ ਲੱਗਾ । ਕਿਸੇ ਨੂੰ ਵੀ ਯਕੀਨ ਨਹੀਂ ਆ ਰਿਹਾ ਸੀ ਕਿ ਕੁਝ ਦਿਨ ਪਹਿਲਾਂ ਚੰਗਾ ਭਲਾ ਗੱਲ ਕਰਦਾ ਇਨਸਾਨ ਇਸ ਦੁਨੀਆਂ ਤੋਂ ਅਚਾਨਕ ਰੁਖਸਤ ਹੋ ਗਿਆ । ਕੁਦਰਤ ਸਨਿਚਰਵਾਰ ਦੀ ਸਵੇਰ ਸਾਡੇ ਕੋਲੋਂ ਇਕ ਅਜਿਹੇ ਸੂਝਵਾਨ ਤੇ ਤਜਰਬੇਕਾਰ ਪੱਤਰਕਾਰ ਨੂੰ ਖੋਹ ਕੇ ਲੈ ਗਈ, ਜਿਸ ਨੇ ਆਖਰੀ ਸਾਹ ਤੱਕ ਪੰਜਾਬੀ ਪੱਤਰਕਾਰੀ ਨਾਲ ਵਫ਼ਾ ਕਰਦਿਆਂ ਆਪਣੀ ਨਿਰਪੱਖ, ਨਿਡਰ ਤੇ ਬੇਬਾਕ ਕਲਮ ਨਾਲ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਦਹਾਕਿਆਂ ਤੱਕ ਸੇਵਾ ਕੀਤੀ ।

ਉਨ੍ਹਾਂ ਦਾ ਜਨਮ ਜ਼ਿਲ੍ਹਾ ਮਾਨਸਾ ਦੇ ਪਿੰਡ ਦਰਿਆਪੁਰ ਕਲਾਂ ਵਿਖੇ ਹੋਇਆ ਤੇ ਬਾਅਦ ‘ਚ ਉਹ ਪਰਿਵਾਰ ਸਮੇਤ ਜਲੰਧਰ ਵਿਖੇ ਆ ਵਸੇ । ਉਨ੍ਹਾਂ ਦੇ ਤਿੰਨ ਪੁੱਤਰ ਪ੍ਰਤੀਕ ਸਿੰਘ, ਪੁਨੀਤਪਾਲ ਸਿੰਘ ਤੇ ਤਨਵੀਰ ਸਿੰਘ ਹਨ ।

ਉੁਨ੍ਹਾਂ ਦੀ ਬੇਵਕਤ ਮੌਤ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸ਼੍ਰੋਮਣੀ ਅਕਾਲੀ ਦਲ (ਡੀ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਹੋਰਨਾਂ ਪ੍ਰਮੁੱਖ ਆਗੂਆਂ ਨੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ ।

ਮੇਜਰ ਸਿੰਘ ਦਾ ਅੰਤਿਮ ਸੰਸਕਾਰ ਬਾਅਦ ਦੁਪਹਿਰ ਮਾਡਲ ਟਾਊਨ ਦੇ ਸ਼ਮਸ਼ਾਨਘਾਟ ਵਿਖੇ ਗਮਗੀਨ ਮਾਹੌਲ ਕਰ ਦਿੱਤਾ ਗਿਆ।

ਇਸ ਮੌਕੇ ਅਦਾਰਾ ‘ਅਜੀਤ’ ਦੇ ਮੁੱਖ ਸੰਪਾਦਕ ਡਾ: ਬਰਜਿੰਦਰ ਸਿੰਘ ਹਮਦਰਦ, ਸਾਬਕਾ ਮੰਤਰੀ ਡਾ: ਦਲਜੀਤ ਸਿੰਘ ਚੀਮਾ, ਉੱਤਮ ਹਿੰਦੂ ਦੇ ਮੁੱਖ ਸੰਪਾਦਕ ਇਰਵਿਨ ਖੰਨਾ, ਰਮੇਸ਼ ਮਿੱਤਲ ਚੇਅਰਮੈਨ ਲਵਲੀ ਗਰੁੱਪ, ਤੇਜਿੰਦਰ ਸਿੰਘ ਬਿੱਟੂ ਚੇਅਰਮੈਨ ਪਨਸਪ, ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ, ਵਿਧਾਇਕ ਰਜਿੰਦਰ ਬੇਰੀ, ਵਿਧਾਇਕ ਪ੍ਰਗਟ ਸਿੰਘ, ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇ. ਪੀ., ‘ਆਪ’ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਜੈ ਕਿਸ਼ਨ ਸਿੰਘ ਰੋੜੀ, ਗੋਲਡਨ ਸਟਾਰ ਮਲਕੀਤ ਸਿੰਘ, ਦਲਵਿੰਦਰ ਦਿਆਲਪੁਰੀ, ਪੰਜਾਬ ਪ੍ਰੈੱਸ ਕਲੱਬ ਦੇ ਪ੍ਰਧਾਨ ਡਾ: ਲਖਵਿੰਦਰ ਸਿੰਘ ਜੌਹਲ, ਪਰਮਵੀਰ ਸਿੰਘ ਤੇ ਹਰਪ੍ਰੀਤ ਸਿੰਘ ਵਿੱਕਾ (ਡਾਇਰੈਕਟਰ ਸਰਬ ਮਲਟੀਪਲੈਕਸ), ਗੁਰਚਰਨ ਸਿੰਘ ਚੰਨੀ, ਡਾ: ਨਵਜੋਤ ਸਿੰਘ ਦਾਹੀਆ, ਹੈਪੀ ਸੰਧੂ, ਬਲਬੀਰ ਸਿੰਘ ਚੌਹਾਨ, ਅਦਾਰਾ ‘ਅਜੀਤ’ ਤੋਂ ਸਤਨਾਮ ਸਿੰਘ ਮਾਣਕ ਕਾਰਜਕਾਰੀ ਸੰਪਾਦਕ, ਨਿਊਜ਼ ਐਡੀਟਰ ਅਵਤਾਰ ਸਿੰਘ ਸ਼ੇਰਗਿੱਲ, ਸਿਮਰ ਸਦੋਸ਼, ਵਿਕਾਸ ਸਚਦੇਵਾ ਤੇ ਪੰਜਾਬ ਪ੍ਰੈੱਸ ਕਲੱਬ ਦੇ ਮੈਨੇਜਰ ਜਤਿੰਦਰਪਾਲ ਸਿੰਘ ਸਮੇਤ ਹੋਰਨਾਂ ਰਾਜਸੀ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਤੋਂ ਇਲਾਵਾ ਸਾਹਿਤਕ ਤੇ ਪੱਤਰਕਾਰੀ ਖੇਤਰ ਨਾਲ ਸਬੰਧਿਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...