Saturday, April 27, 2024

ਵਾਹਿਗੁਰੂ

spot_img
spot_img

ਅੰਮ੍ਰਿਤਸਰ ਵਿੱਚ ਸੱਤ ਦਿਨ- ਸੱਤ ਵੱਡੇ ਕਲਾਕਾਰ ਕਰਨਗੇ ਲੋਕਾਂ ਦਾ ਮਨੋਰੰਜਨ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 17 ਫਰਵਰੀ, 2024

ਪੰਜਾਬ ਸਰਕਾਰ ਵੱਲੋਂ ਰਾਜ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਸ਼ਵ ਭਰ ਵਿੱਚ ਪ੍ਰਸਿੱਧ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੰਮ੍ਰਿਤਸਰ ਨੂੰ ਰੰਗਲਾ ਪੰਜਾਬ ਮੇਲੇ ਲਈ ਚੁਣਿਆ ਗਿਆ ਹੈ , ਜੋ ਕਿ 23 ਫਰਵਰੀ ਤੋਂ 29 ਫਰਵਰੀ ਤੱਕ ਚੱਲੇਗਾ।

ਇਹ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਇਹਨਾਂ ਸੱਤ ਦਿਨਾਂ ਵਿੱਚ ਪੰਜਾਬੀ ਗਾਇਕੀ ਦੇ ਵੱਡੇ ਗਾਇਕ ਜਿਨਾਂ ਨੇ ਦੁਨੀਆਂ ਵਿੱਚ ਆਪਣਾ ਲੋਹਾ ਮਨਵਾਇਆ ਹੈ, ਉਹ ਲੋਕਾਂ ਦਾ ਮਨੋਰੰਜਨ ਕਰਨ ਲਈ ਅੰਮ੍ਰਿਤਸਰ ਆਉਣਗੇ।

ਉਹਨਾਂ ਦੱਸਿਆ ਕਿ 23 ਫਰਵਰੀ ਨੂੰ ਇਸ ਮੇਲੇ ਦਾ ਆਗਾਜ਼ ਖਾਲਸਾ ਕਾਲਜ ਵਿਖੇ ਕੀਤਾ ਜਾਵੇਗਾ, ਜਿਸ ਵਿੱਚ ਬਾਲੀਵੁੱਡ ਦੇ ਪ੍ਰਸਿੱਧ ਗਾਇਕ ਸ੍ਰੀ ਸੁਖਵਿੰਦਰ ਸਿੰਘ ਦਰਸ਼ਕਾਂ ਦੇ ਰੂਬਰੂ ਹੋਣਗੇ।

ਉਹਨਾਂ ਦੱਸਿਆ ਕਿ ਇਸੇ ਤਰ੍ਹਾਂ 24 ਫਰਵਰੀ ਨੂੰ ਇਹ ਗਾਇਕ ਰਣਜੀਤ ਐਵਨਿਊ ਦੁਸ਼ਹਿਰਾ ਗਰਾਉਂਡ ਵਿਖੇ ਲੋਕਾਂ ਦਾ ਮਨੋਰੰਜਨ ਕਰਨ ਲਈ ਮੇਲੇ ਵਿੱਚ ਭਾਗ ਲੈਣਗੇ, ਜਿਸ ਵਿੱਚ 24 ਫਰਵਰੀ ਨੂੰ ਨੂਰਾਂ ਸਿਸਟਰ, 25 ਫਰਵਰੀ ਨੂੰ ਲਖਵਿੰਦਰ ਵਡਾਲੀ,

26 ਫਰਵਰੀ ਨੂੰ ਵਾਰਸ ਭਰਾ , 27 ਫਰਵਰੀ ਨੂੰ ਰਾਜਵੀਰ ਜਵੰਦਾ, 28 ਫਰਵਰੀ ਨੂੰ ਕੰਵਰ ਗਰੇਵਾਲ ਅਤੇ 29 ਫਰਵਰੀ ਨੂੰ ਦਿਲਪ੍ਰੀਤ ਢਿੱਲੋਂ ਲੋਕਾਂ ਦੇ ਰੂਬਰੂ ਹੋਣਗੇ। ਉਹਨਾਂ ਦੱਸਿਆ ਕਿ ਇਸ ਦੌਰਾਨ ਅੰਮ੍ਰਿਤਸਰ ਦੇ ਰਣਜੀਤ ਐਵਨਿਊ ਦੁਸ਼ਹਿਰਾ ਗਰਾਊਂਡ ਵਿਖੇ ਖਾਣ ਪੀਣ ਦੇ ਸ਼ੌਕੀਨਾਂ ਲਈ ਦੇਸ਼ ਭਰ ਵਿੱਚੋਂ ਵੱਡੇ ਬਰਾਂਡ ਰੂਪੀ ਰੈਸਟੋਰੈਂਟ ਆਪਣੇ ਖਾਣੇ ਪਰੋਸਣਗੇ, ਜਿਨਾਂ ਵਿੱਚ 100 ਦੇ ਕਰੀਬ ਸਟਾਲ ਹੋਣਗੇ ।

ਇਸ ਤੋਂ ਇਲਾਵਾ ਖਰੀਦੋ ਫਰੋਖਤ ਲਈ ਆਪਣੀ ਹੱਥ ਕਲਾ ਕਰਕੇ ਜਾਣੇ ਜਾਂਦੇ ਮਾਹਰ ਦੇਸ਼ ਭਰ ਵਿੱਚੋਂ ਪਹੁੰਚ ਕੇ ਆਪਣੇ ਸਟਾਲ ਲਾਉਣਗੇ।

ਅੱਜ ਇਸ ਮੇਲੇ ਦੀ ਤਿਆਰੀ ਲਈ ਐਸ ਡੀ ਐਮ ਸ ਮਨਕੰਵਲ ਸਿੰਘ ਚਾਹਲ ਅਤੇ ਉਹਨਾਂ ਦੀ ਟੀਮ ਨੇ ਦੁਸ਼ਹਿਰਾ ਗਰਾਉਂਡ ਦਾ ਜਾਇਜ਼ਾ ਲਿਆ ਅਤੇ ਮੇਲੇ ਦੀਆਂ ਤਿਆਰੀਆਂ ਬਾਰੇ ਰੂਪ ਰੇਖਾ ਤਿਆਰ ਕੀਤੀ। ਉਹਨਾਂ ਦੁਨੀਆਂ ਭਰ ਵਿੱਚ ਵਸਦੇ ਪੰਜਾਬੀਆਂ ਨੂੰ ਇਸ ਮੇਲੇ ਵਿੱਚ ਸ਼ਿਰਕਤ ਕਰਨ ਦਾ ਸੱਦਾ ਦਿੱਤਾ ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,174FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...