Wednesday, April 24, 2024

ਵਾਹਿਗੁਰੂ

spot_img
spot_img

ਜੰਮੂ-ਸ੍ਰੀਨਗਰ ਹਾਈਵੇਅ ’ਤੇ ਵੱਡਾ ਹਾਦਸਾ; 39 ਜਵਾਨਾਂ ਨਾਲ ਭਰੀ ਬੱਸ ਸੜਕ ਤੋਂ ਹੇਠਾਂ ਨਾਲੇ ਵਿੱਚ ਡਿੱਗੀ, 6 ਦੇ ਸ਼ਹੀਦ ਹੋਣ ਦੀ ਖ਼ਬਰ

- Advertisement -

ਯੈੱਸ ਪੰਜਾਬ
ਸ੍ਰੀਨਗਰ, 16 ਅਗਸਤ, 2022:
ਚੰਦਨਵਾੜੀ ਤੋਂ ਪਹਿਲਗਾਮ ਜਾ ਰਹੀ ਜੰਮੂ ਕਸ਼ਮੀਰ ਪੁਲਿਸ ਦੀ ਇਕ ਬੱਸ ਜਿਸ ਵਿੱਚ 37 ਆਈ.ਟੀ.ਬੀ.ਪੀ.ਦੇ ਜਵਾਨ ਅਤੇ 2 ਜੰਮੂ ਕਸ਼ਮੀਰ ਪੁਲਿਸ ਦੇ ਜਵਾਨ ਸਨ, ਹਾਦਸੇ ਦਾ ਸ਼ਿਕਾਰ ਹੋ ਗਈ।

ਦੱਸਿਆ ਜਾ ਰਿਹਾ ਹੈ ਕਿ ਇਹ ਬੱਸ ਬਰੇਕ ਫ਼ੇਲ੍ਹ ਹੋਣ ਕਾਰਨ ਹੇਠਾਂ ਖੱਡ ਵਿੱਚ ਜਾ ਪਈ ਜਿੱਥੇ ਇਕ ਖੂਨੀ ਨਾਲਾ ਵੀ ਵਗਦਾ ਹੈ ਅਤੇ ਬੁਰੀ ਤਰ੍ਹਾਂ ਨੁਕਸਾਨੀ ਗਈ ਜਿਸ ਨਾਲ ਵੱਡੀ ਗਿਣਤੀ ਵਿੱਚ ਜਵਾਨ ਗੰਭੀਰ ਜ਼ਖ਼ਮੀ ਹੋ ਗਏ।

ਪਤਾ ਲੱਗਾ ਹੈ ਕਿ ਇਕ ਦਰਜਨ ਤੋਂ ਵੱਧ ਜਵਾਨਾਂ ਦੀ ਹਾਲਤ ਗੰਭੀਰ ਹੈ ਅਤੇ ਪ੍ਰਸ਼ਾਸਨ ਹੁਣ ਤਕ 6 ਜਵਾਨਾਂ ਦੇ ਸ਼ਹੀਦ ਹੋਣ ਦੀ ਪੁਸ਼ਟੀ ਕਰ ਚੁੱਕੇ ਹਨ।

ਗੰਭੀਰ ਜ਼ਖ਼ਮੀ ਜਵਾਨਾਂ ਨੂੰ ਹੈਲੀਕਾਪਟਰ ਰਾਹੀਂ ਜੰਮੂ ਦੇ ਸਰਕਾਰੀ ਹਸਪਤਾਲ ਵਿੱਚ ਸ਼ਿਫ਼ਟ ਕੀਤਾ ਗਿਆ ਹੈ ਜਦਕਿ ਕੁਝ ਹੋਰਨਾਂ ਦਾ ਇਲਾਜ ਰਾਮਬਨ ਵਿਖੇ ਚੱਲ ਰਿਹਾ ਹੈ।

37 ਆਈ.ਟੀ.ਬੀ.ਪੀ. ਜਵਾਨਾਂ ਦੀ ਇਹ ਟੁਕੜੀ ਅਮਰਨਾਥ ਯਾਤਰਾ ਦੀ ਸੁਰੱਖ਼ਿਆ ਲਈ ਤਾਇਨਾਤ ਸੀ ਅਤੇ ਹੁਣ ਯਾਤਰਾ ਦੀ ਸਮਾਪਤੀ ਤੋਂ ਬਾਅਦ ਇਨ੍ਹਾਂ ਨੂੰ ਵਾਪਿਸ ਆਪਣੇ ਟਿਕਾਣੇ ’ਤੇ ਲਿਆਂਦਾ ਜਾ ਰਿਹਾ ਸੀ।

ਘਟਨਾ ਸਵੇਰੇ ਲਗਪਗ 9 ਵਜੇ ਤੋਂ ਕੁਝ ਸਮਾਂ ਪਹਿਲਾਂ ਵਾਪਰੀ ਅਤੇ ਸੜਕ ਤੋਂ ਹੇਠਾਂ ਜਾਂਦੀ ਇਹ ਬੱਸ ਕਾਫ਼ੀ ਹੇਠਾਂ ਜਾ ਕੇ ਨਾਲੇ ਦੇ ਕੋਲ ਦਰਖ਼ਤਾਂ ਵਿੱਚ ਫ਼ਸ ਕੇ ਬੁਰੀ ਤਰ੍ਹਾਂ ਨੁਕਸਾਨੀ ਗਈ। ਕਿਹਾ ਜਾ ਰਿਹਾ ਹੈ ਕਿ ਨਾਲੇ ਵਿੱਚ ਪਾਣੀ ਬਹੁਤ ਜ਼ਿਆਦਾ ਠੰਢਾ ਹੋਣ ਕਰਕੇ ਵੀ ਜ਼ਖ਼ਮੀ ਜਵਾਨਾਂ ਲਈ ਹੋਰ ਮੁਸੀਬਤ ਬਣ ਗਿਆ।

ਮੌਕੇ ’ਤੇ ਰਾਹਗੀਰਾਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਪੁਲਿਸ ਅਤੇ ਪ੍ਰਸ਼ਾਸ਼ਨ ਨੂੰ ਸੂਚਿਤ ਕਰਨ ਤੋਂ ਇਲਾਵਾ ਚਲਾਏ ਜਾ ਰਹੇ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਵੀ ਮਦਦ ਕੀਤੀ ਜਾ ਰਹੀ ਹੈ।

ਮੁਹੰਮਦ ਅਹਿਮਦ ਨਾਂਅ ਦੇ ਇਕ ਜਵਾਨ ਨੇ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਦਮ ਤੋੜ ਦਿੱਤਾ ਸੀ। ਗੰਭੀਰ ਜ਼ਖ਼ਮੀਆਂ ਵਿੱਚ ਏ.ਐਸ.ਆਈ.ਨਾਰ ਸਿੰਘ, ਏ.ਐਸ.ਆਈ. ਸੰਤੋਸ਼ ਕੁਮਾਰ, ਏ.ਐਸ.ਆਈ. ਅਸ਼ੋਕ, ਕਾਂਸਟੇਬਲ ਅਮਿਤ ਕੁਮਾਰ, ਕਾਂਸਟੇਬਲ ਮੁਹਿੰਦਰ ਕੁਮਾਰ, ਹੈਡ ਕਾਂਸਟੇਬਲ ਅਰੁਨ ਕੁਮਾਰ, ਕਾਂਸਟੇਬਲ ਮੁਹੰਮਦ ਅਨੀਸ ਅਨਸਾਰੀ, ਕਾਂਸਟੇਬਲ ਸੁਨੀਲ ਕੁਮਾਰ ਆਦਿ ਸ਼ਾਮਲ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,186FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...