ਯੈੱਸ ਪੰਜਾਬ
ਹੁਸ਼ਿਆਰਪੁਰ, 29 ਜਨਵਰੀ, 2025
Sewa Kendars ਦੀ ਸਭ ਤੋਂ ਘੱਟ 0.05 ਫੀਸਦੀ ਪੈਂਡੈਂਸੀ ਨਾਲ ਜ਼ਿਲ੍ਹਾ Hoshiarpur Punjab ਭਰ ਵਿੱਚੋਂ ਪਹਿਲੇ ਸਥਾਨ ਤੇ ਰਿਹਾ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ Hoshiarpur Komal Mittal ਨੇ ਖੁਸ਼ੀ ਵਿਅਕਤ ਕਰਦੇ ਹੋਏ ਦੱਸਿਆ ਕਿ ਪਿਛਲੇ 1 ਸਾਲ ਦੌਰਾਨ ਜ਼ਿਲ੍ਹਾ ਹੁਸ਼ਿਆਰਪੁਰ ਦੇ ਸੇਵਾ ਕੇਂਦਰਾਂ ਵਿੱਚ ਕੁੱਲ 309333 ਅਰਜੀਆਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚੋਂ 304282 ਅਰਜੀਆਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ, ਜੋ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਨਿਰੰਤਰ ਯਤਨਾਂ ਸਦਕਾ ਹੀ ਸੰਭਵ ਹੋ ਸਕਿਆ ਹੈ।
ਇਸ ਤੋਂ ਇਲਾਵਾ ਸੈਂਡ ਬੈਕ ਕੇਸਾਂ ਦੀ ਗਿਣਤੀ ਸਭ ਤੋਂ ਘੱਟ 0.49 ਫੀਸਦੀ ਹੋਣ ਕਾਰਨ ਵੀ ਜ਼ਿਲ੍ਹਾ Hoshiarpur ਸੂਬੇ ਭਰ ਵਿੱਚੋਂ ਮੋਹਰੀ ਰਿਹਾ ਹੈ। ਉਨ੍ਹਾਂ ਨੇ ਇਸ ਪ੍ਰਾਪਤੀ ਲਈ ਸਮੂਹ ਅਧਿਕਾਰੀਆਂ/ਕਰਮਚਾਰੀਆਂ ਦੀ ਹੌਸਲਾ ਅਫਜਾਈ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਇਹ ਰਿਕਾਰਡ ਕਾਇਮ ਰੱਖਣ ਲਈ ਹੱਲਾਸ਼ੇਰੀ ਦਿੱਤੀ।
ਜ਼ਿਲ੍ਹਾ ਆਈ.ਟੀ. ਮੈਨੇਜਰ ਕਰਮਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਸਥਿਤ 28 ਸੇਵਾ ਕੇਂਦਰਾਂ ਵਿੱਚ ਵੱਖ-ਵੱਖ ਵਿਭਾਗਾਂ ਦੀਆਂ ਕਰੀਬ 440 ਪ੍ਰਕਾਰ ਦੀਆਂ ਸੇਵਾਂਵਾਂ ਉਪਲੱਬਧ ਹਨ, ਜਿਨ੍ਹਾਂ ਦਾ ਨਾਗਰਿਕ ਸਮੇਂ-ਸਮੇਂ ਤੇ ਲਾਭ ਪ੍ਰਾਪਤ ਕਰ ਰਹੇ ਹਨ।ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂਆਮ ਨਾਗਰਿਕਾਂ ਦੀ ਦਫਤਰੀ ਖੱਜਲ-ਖੁਆਰੀ ਦੂਰ ਕਰਨ ਲਈ ਸਮੇਂ-ਸਮੇਂ ’ਤੇ ਨਵੀਂਆਂ ਸੇਵਾਵਾਂ ਨੂੰ ਸੇਵਾ ਕੇਂਦਰਾਂ ਦੀ ਸਰਵਿਸ ਵਿੱਚ ਸ਼ਾਮਿਲ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਲੋਕ ਹਿੱਤਨੂੰ ਮੁੱਖ ਰੱਖਦੇ ਹੋਏ, ਮਿੰਨੀ ਸਕੱਤਰੇਤ ਹੁਸ਼ਿਆਰਪੁਰ, ਐਸ.ਡੀ.ਐੱਮ ਦਫਤਰ ਮੁਕੇਰੀਆਂ, ਗੜ੍ਹਸ਼ੰਕਰ ਅਤੇ ਤਹਿਸੀਲ ਕੰਪਲੈਕਸ ਦਸੂਹਾ, ਟਾਂਡਾ ਵਿਖੇ ਸਥਿਤ ਸੇਵਾ ਕੇਂਦਰ ਐਤਵਾਰ ਦੇ ਦਿਨ ਵੀ ਖੋਲੇ ਜਾਂਦੇ ਹਨ। ਇਸ ਤੋਂ ਇਲਾਵਾ ਨਾਗਰਿਕ ਘਰ ਬੈਠੇ ਹੀ ਸੇਵਾਵਾਂ ਲੈਣ ਲਈ 1076 ਨੰਬਰ ਤੇ ਕਾਲ ਕਰ ਸਕਦੇ ਹਨ 9