Wednesday, January 27, 2021
26 jan

Markfed Sohna New

verka new year

Innocent Hearts INNOKIDS Banner

SGPC ਚੋਣ – Bibi Jagir Kaur ਤੋਂ ਇਲਾਵਾ ਕਿਸ ਨੂੰ ਮਿਲੀ ਕੀ ਜ਼ਿੰਮੇਵਾਰੀ – ਮੁਕੰਮਲ ਸੂਚੀ

Jagir Kaur Daljit Cheema with SGPC Membersਯੈੱਸ ਪੰਜਾਬ
ਅੰਮ੍ਰਿਤਸਰ, 27 ਨਵੰਬਰ, 2020:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਹੋਏ ਜਨਰਲ ਇਜਲਾਸ ਦੌਰਾਨ ਬੀਬੀ ਜਗੀਰ ਕੌਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ। ਉਹ ਸ਼੍ਰੋਮਣੀ ਕਮੇਟੀ ਦੇ 43ਵੇਂ ਪ੍ਰਧਾਨ ਬਣੇ ਹਨ। ਜਨਰਲ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨਗੀ ਪਦ ਲਈ ਬੀਬੀ ਜਗੀਰ ਕੌਰ ਦਾ ਨਾਂ ਸਾਬਕਾ ਪ੍ਰਧਾਨ ਸ. ਅਲਵਿੰਦਰਪਾਲ ਸਿੰਘ ਪੱਖੋਕੇ ਨੇ ਪੇਸ਼ ਕੀਤਾ, ਜਿਸ ਦੀ ਤਾਈਦ ਸ. ਹਰਜਿੰਦਰ ਸਿੰਘ ਧਾਮੀ ਅਤੇ ਮਜੀਦ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕੀਤੀ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਸ. ਅਮਰੀਕ ਸਿੰਘ ਸ਼ਾਹਪੁਰ ਨੇ ਸ. ਮਿੱਠੂ ਸਿੰਘ ਕਾਹਨੇਕੇ ਦਾ ਨਾਂ ਵੀ ਪ੍ਰਧਾਨਗੀ ਪਦ ਲਈ ਪੇਸ਼ ਕੀਤਾ, ਜਿਸ ’ਤੇ ਹੋਈਆਂ ਵੋਟਾਂ ਮਗਰੋਂ ਬੀਬੀ ਜਗੀਰ ਕੌਰ ਜੇਤੂ ਰਹੇ। ਕੁਲ ਪਈਆਂ 143 ਵੋਟਾਂ ਵਿੱਚੋਂ ਬੀਬੀ ਜਗੀਰ ਕੌਰ ਨੂੰ 122 ਅਤੇ ਸ. ਮਿੱਠੂ ਸਿੰਘ ਕਾਹਨੇਕੇ ਨੂੰ 20 ਵੋਟਾਂ ਪ੍ਰਾਪਤ ਹੋਈਆਂ, ਜਦਕਿ ਇਕ ਵੋਟ ਰੱਦ ਹੋਈ।

ਜਨਰਲ ਇਜਲਾਸ ਦੌਰਾਨ ਸ. ਸੁਰਜੀਤ ਸਿੰਘ ਭਿੱਟੇਵਡ ਨੂੰ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਚੁਣਿਆ ਗਿਆ। ਉਨ੍ਹਾਂ ਦਾ ਨਾਂ ਭਾਈ ਅਮਰਜੀਤ ਸਿੰਘ ਚਾਵਲਾ ਨੇ ਪੇਸ਼ ਕੀਤਾ, ਜਿਸ ਦੀ ਤਾਈਦ ਭਾਈ ਮਨਜੀਤ ਸਿੰਘ ਅਤੇ ਮਜੀਦ ਸ. ਗੁਰਪ੍ਰੀਤ ਸਿੰਘ ਝੱਬਰ ਨੇ ਕੀਤੀ।

ਇਸੇ ਤਰ੍ਹਾਂ ਜੂਨੀਅਰ ਮੀਤ ਪ੍ਰਧਾਨ ਵਜੋਂ ਬਾਬਾ ਬੂਟਾ ਸਿੰਘ ਚੁਣੇ ਗਏ, ਜਿਨ੍ਹਾਂ ਦਾ ਨਾਂ ਸ. ਗੁਰਬਖ਼ਸ਼ ਸਿੰਘ ਖ਼ਾਲਸਾ ਨੇ ਪੇਸ਼ ਕੀਤਾ। ਉਨ੍ਹਾਂ ਦੇ ਨਾਂ ਦੀ ਤਾਈਦ ਸ. ਹਰਪਾਲ ਸਿੰਘ ਜੱਲ੍ਹਾ ਨੇ ਕੀਤੀ, ਜਦਕਿ ਤਾਈਦ ਮਜੀਦ ਭਾਈ ਰਾਮ ਸਿੰਘ ਵੱਲੋਂ ਕੀਤੀ ਗਈ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਵਜੋਂ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੂੰ ਚੁਣਿਆ ਗਿਆ।

ਸ. ਸਿਆਲਕਾ ਦਾ ਨਾਂ ਸ. ਮੋਹਨ ਸਿੰਘ ਬੰਗੀ ਨੇ ਪੇਸ਼ ਕੀਤਾ, ਜਿਸ ਦੀ ਤਾਈਦ ਤੇ ਮਜੀਦ ਸ. ਗੁਰਮੇਲ ਸਿੰਘ ਸੰਗਤਪੁਰਾ ਨੇ ਕੀਤੀ।ਜਨਰਲ ਇਜਲਾਸ ਦੌਰਾਨ ਬੀਬੀ ਜਗੀਰ ਕੌਰ ਨੇ ਅੰਤ੍ਰਿੰਗ ਕਮੇਟੀ ਦੇ 11 ਮੈਂਬਰਾਂ ਦਾ ਨਾਂ ਪੇਸ਼ ਕੀਤਾ, ਜਿਨ੍ਹਾਂ ਨੂੰ ਹਾਜ਼ਰ ਮੈਂਬਰਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦਿੱਤੀ।

ਅੰਤ੍ਰਿੰਗ ਕਮੇਟੀ ਦੇ ਚੁਣੇ ਗਏ ਮੈਂਬਰਾਂ ਵਿਚ ਸ. ਬਲਦੇਵ ਸਿੰਘ ਚੂੰਘਾ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਸ. ਨਵਤੇਜ ਸਿੰਘ ਕਾਉਣੀ, ਸ. ਸਤਵਿੰਦਰ ਸਿੰਘ ਟੌਹੜਾ, ਸ. ਅਜਮੇਰ ਸਿੰਘ ਖੇੜਾ, ਸ. ਦਰਸ਼ਨ ਸਿੰਘ ਸ਼ੇਰਖਾਂ, ਸ. ਭੁਪਿੰਦਰ ਸਿੰਘ ਭਲਵਾਨ, ਸ. ਹਰਭਜਨ ਸਿੰਘ ਮਸਾਣਾਂ, ਬੀਬੀ ਮਲਕੀਤ ਕੌਰ ਕਮਾਲਪੁਰ, ਸ. ਮਿੱਠੂ ਸਿੰਘ ਕਾਹਨੇਕੇ ਅਤੇ ਸ. ਅਮਰੀਕ ਸਿੰਘ ਸ਼ਾਹਪੁਰ ਸ਼ਾਮਲ ਹਨ।

ਜਨਰਲ ਇਜਲਾਸ ਦੌਰਾਨ ਸਿੰਘ ਸਾਹਿਬਾਨ ਰਹੇ ਮੌਜੂਦ
ਜਨਰਲ ਇਜਲਾਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ। ਇਜਲਾਸ ਦੀ ਆਰੰਭਤਾ ਸਮੇਂ ਅਰਦਾਸ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਰਵਣ ਕਰਵਾਇਆ।

ਜਨਰਲ ਇਜਲਾਸ ਦੀ ਕਾਰਵਾਈ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ ਨੇ ਜਨਰਲ ਇਜਲਾਸ ਸਬੰਧੀ ਮੈਂਬਰ ਸਾਹਿਬਾਨ ਨੂੰ ਭੇਜਿਆ ਗਿਆ ਪੱਤਰ ਪੜ੍ਹ ਕੇ ਆਰੰਭ ਕੀਤੀ। ਜਨਰਲ ਇਜਲਾਸ ਦੀ ਸਮਾਪਤੀ ਸਮੇਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ ਬੀਬੀ ਜਗੀਰ ਕੌਰ ਸਮੇਤ ਹੋਰ ਅਹੁਦੇਦਾਰਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਉਨ੍ਹਾਂ ਨਾਲ ਰਹੇ ਅਹੁਦੇਦਾਰਾਂ ਨੂੰ ਵੀ ਸਿਰੋਪਾਓ ਦਿੱਤੇ ਗਏ। ਭਾਈ ਲੌਂਗੋਵਾਲ ਨੇ ਬੀਬੀ ਜਗੀਰ ਕੌਰ ਨੂੰ ਪ੍ਰਧਾਨ ਚੁਣੇ ਜਾਣ ’ਤੇ ਵਧਾਈ ਦਿੱਤੀ ਅਤੇ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ।

ਕੌਮੀ ਕਾਰਜਾਂ ਅਤੇ ਧਰਮ ਪ੍ਰਚਾਰ ਲਈ ਲਿਆ ਜਾਵੇਗਾ ਸਭ ਦਾ ਸਹਿਯੋਗ-ਬੀਬੀ ਜਗੀਰ ਕੌਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਜਾਣ ਮਗਰੋਂ ਬੀਬੀ ਜਗੀਰ ਕੌਰ ਨੇ ਕੌਮੀ ਇਕਜੁਟਤਾ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦੀ ਕਿਰਪਾ ਨਾਲ ਉਹ ਪ੍ਰਧਾਨ ਬਣੇ ਹਨ ਅਤੇ ਉਹ ਕੌਮੀ ਕਾਰਜਾਂ ਅਤੇ ਧਰਮ ਪ੍ਰਚਾਰ ਲਈ ਹਰ ਇਕ ਦਾ ਸਹਿਯੋਗ ਲੈ ਕੇ ਚੱਲਣਗੇ।

ਉਨ੍ਹਾਂ ਕਿਹਾ ਕਿ ਸਿੱਖ ਕੌਮ ਦਾ ਇਤਿਹਾਸ ਅਤੇ ਫਲਸਫਾ ਸ਼ਾਨਾਮੱਤਾ ਹੈ, ਜਿਸ ਨੂੰ ਪ੍ਰਚਾਰਨ ਲਈ ਵੱਡੇ ਯਤਨ ਕੀਤੇ ਜਾਣਗੇ। ਉਨ੍ਹਾਂ ਕੌਮੀ ਇਕਜੁਟਤਾ ਨੂੰ ਅਹਿਮ ਦੱਸਦਿਆਂ ਕਿਹਾ ਕਿ ਵਰਤਮਾਨ ਸਮੇਂ ਇਸ ਦੀ ਵੱਡੀ ਜ਼ਰੂਰਤ ਹੈ।

ਉਨ੍ਹਾਂ ਕਿਹਾ ਕਿ ਸਮੁੱਚੀ ਸਿੱਖ ਕੌਮ ਇਕ ਪਰਿਵਾਰ ਹੈ, ਜਿਸ ਵਿਚ ਹਰ ਇਕ ਦਾ ਸਤਿਕਾਰ ਕੀਤਾ ਜਾਵੇਗਾ। ਬੀਬੀ ਜਗੀਰ ਕੌਰ ਨੇ ਕਿਹਾ ਕਿ ਮਤਭੇਦ ਭੁਲਾ ਕੇ ਇਕਜੁੱਟਤਾ ਨਾਲ ਹੀ ਪੰਥਕ ਚੁਣੌਤੀਆਂ ਅਤੇ ਸਮੱਸਿਆਵਾਂ ਦਾ ਹੱਲ ਸੰਭਵ ਹੈ ਅਤੇ ਇਸੇ ਦਿਸ਼ਾ ਵਿਚ ਹੀ ਉਹ ਅੱਗੇ ਵਧਣਗੇ।

ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਸੇਵਾ ਲਈ ਭਰੋਸਾ ਪ੍ਰਗਟ ਕਰਨ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਦਲ ਦੇ ਸਮੁੱਚੇ ਆਗੂਆਂ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦਾ ਧੰਨਵਾਦ ਵੀ ਕੀਤਾ। ਬੀਬੀ ਜਗੀਰ ਕੌਰ ਨੇ ਸਿੰਘ ਸਾਹਿਬਾਨ ਦਾ ਵੀ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।

ਬੀਬੀ ਜਗੀਰ ਕੌਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਕੀਤਾ ਸ਼ੁਕਰਾਨਾ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣਨ ਮਗਰੋਂ ਬੀਬੀ ਜਗੀਰ ਕੌਰ ਅਤੇ ਚੁਣੇ ਗਏ ਹੋਰ ਅਹੁਦੇਦਾਰਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ, ਜਿਥੇ ਉਨ੍ਹਾਂ ਨੂੰ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ। ਉਹ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਵੀ ਗਏ।

ਸ. ਹਰਜਿੰਦਰ ਸਿੰਘ ਧਾਮੀ ਹੋਣਗੇ ਸ਼੍ਰੋਮਣੀ ਕਮੇਟੀ ਦੇ ਆਨਰੇਰੀ ਮੁੱਖ ਸਕੱਤਰ
ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਇਕ ਵਿਸ਼ੇਸ਼ ਮਤਾ ਪਾਸ ਕਰਦਿਆਂ ਸ. ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਕਮੇਟੀ ਆਨਰੇਰੀ ਮੁੱਖ ਸਕੱਤਰ ਲਗਾਉਣ ਦਾ ਫੈਸਲਾ ਕੀਤਾ ਗਿਆ। ਸ. ਹਰਜਿੰਦਰ ਸਿੰਘ ਧਾਮੀ ਪਿਛਲੇ ਸਾਲ ਦੌਰਾਨ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਰਹੇ ਹਨ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬੀ.ਏ., ਐਲ.ਐਲ.ਬੀ. ਪਾਸ ਹਨ ਅਤੇ ਉਹ 1996 ਤੋਂ ਸ਼੍ਰੋਮਣੀ ਕਮੇਟੀ ਦੇ ਲਗਾਤਾਰ ਮੈਂਬਰ ਚਲੇ ਆ ਰਹੇ ਹਨ।

ਜਨਰਲ ਹਾਊਸ ਦੌਰਾਨ ਹਾਜ਼ਰ ਰਹੇ ਮੈਂਬਰ ਸਾਹਿਬਾਨ
ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀ ਚੋਣ ਸਮੇਂ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਦੇ 143 ਮੈਂਬਰ ਹਾਜ਼ਰ ਸਨ। ਇਨ੍ਹਾਂ ਵਿਚ ਬੀਬੀ ਜਗੀਰ ਕੌਰ ਤੋਂ ਇਲਾਵਾ ਜਥੇਦਾਰ ਤੋਤਾ ਸਿੰਘ, ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸ. ਅਲਵਿੰਦਰਪਾਲ ਸਿੰਘ ਪੱਖੋਕੇ, ਸ. ਦਲਜੀਤ ਸਿੰਘ ਭਿੰਡਰ, ਬੀਬੀ ਹਰਜਿੰਦਰ ਕੌਰ, ਸ. ਅਮਰੀਕ ਸਿੰਘ ਜਨੈਤਪੁਰ, ਸ. ਹਰਪਾਲ ਸਿੰਘ ਪਾਲੀ, ਸ. ਬਲਦੇਵ ਸਿੰਘ ਕਾਇਮਪੁਰ, ਬੀਬੀ ਮਨਜੀਤ ਕੌਰ ਕੰਧੋਲਾ, ਸ. ਹਰਭਜਨ ਸਿੰਘ ਮਸਾਣਾਂ, ਸ. ਭੁਪਿੰਦਰ ਸਿੰਘ ਅਸੰਧ, ਸ. ਬਲਦੇਵ ਸਿੰਘ ਖਾਲਸਾ, ਬੀਬੀ ਅਮਰਜੀਤ ਕੌਰ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਸ. ਜਗਸੀਰ ਸਿੰਘ ਮਾਂਗੇਆਣਾ, ਸ. ਬਿੱਕਰ ਸਿੰਘ ਚੰਨੂ, ਸ. ਗੁਰਪਾਲ ਸਿੰਘ ਗੋਰਾ, ਬੀਬੀ ਕਿਰਨਵੀਰ ਕੌਰ, ਸ. ਨਵਤੇਜ ਸਿੰਘ ਕਾਉਣੀ, ਸ. ਕੌਰ ਸਿੰਘ, ਬੀਬੀ ਪ੍ਰਮਿੰਦਰ ਕੌਰ, ਸ. ਦਰਸ਼ਨ ਸਿੰਘ ਬਰਾੜ, ਸ. ਪ੍ਰੀਤਮ ਸਿੰਘ ਮਨਸੀਹਾਂ, ਸ. ਦਰਸ਼ਨ ਸਿੰਘ ਸ਼ੇਰਖਾ, ਸ. ਬਲਵਿੰਦਰ ਸਿੰਘ ਭੰਮਾਂ ਲੰਡਾ, ਸ. ਸਤਪਾਲ ਸਿੰਘ ਤਲਵੰਡੀ ਭਾਈ, ਬੀਬੀ ਜਸਵਿੰਦਰ ਕੌਰ ਜੀਰਾ, ਸ. ਗੁਰਮੀਤ ਸਿੰਘ ਬੂਹ, ਸ. ਜੁਗਰਾਜ ਸਿੰਘ ਦੋਧਰ, ਬੀਬੀ ਨਰਿੰਦਰ ਕੌਰ, ਸ. ਗੁਰਮੇਲ ਸਿੰਘ ਸੰਗਤਪੁਰਾ, ਸ. ਸੁਖਹਰਪ੍ਰੀਤ ਸਿੰਘ ਰੋਡੇ, ਸ. ਤਰਸੇਮ ਸਿੰਘ ਰੱਤੀਆ, ਬੀਬੀ ਜਸਵਿੰਦਰ ਕੌਰ, ਬੀਬੀ ਗੁਰਿੰਦਰ ਕੌਰ, ਸ. ਸ਼ੇਰ ਸਿੰਘ ਮੰਡਵਾਲਾ, ਸ. ਫੁੰਮਣ ਸਿੰਘ, ਸ. ਮੇਜਰ ਸਿੰਘ ਮਹਿਰਾਜ, ਬੀਬੀ ਜਸਪਾਲ ਕੌਰ, ਸ. ਅਮਰੀਕ ਸਿੰਘ ਕੋਟਸ਼ਮੀਰ, ਬੀਬੀ ਜੋਗਿੰਦਰ ਕੌਰ, ਸ. ਮੋਹਨ ਸਿੰਘ ਬੰਗੀ, ਸ. ਗੁਰਤੇਜ ਸਿੰਘ ਢੱਡੇ, ਸ. ਸੁਰਜੀਤ ਸਿੰਘ, ਮਾਸਟਰ ਮਿੱਠੂ ਸਿੰਘ, ਬਾਬਾ ਬੂਟਾ ਸਿੰਘ, ਸ. ਗੁਰਪ੍ਰੀਤ ਸਿੰਘ ਝੱਬਰ, ਬੀਬੀ ਜਸਵੀਰ ਕੌਰ, ਬੀਬੀ ਪਰਮਜੀਤ ਕੌਰ, ਸ. ਇੰਦਰਮੋਹਨ ਸਿੰਘ, ਬੀਬੀ ਜਸਪਾਲ ਕੌਰ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ. ਮਲਕੀਤ ਸਿੰਘ ਚੰਗਾਲ, ਸ. ਪਰਮਜੀਤ ਸਿੰਘ ਖਾਲਸਾ, ਸ. ਬਲਦੇਵ ਸਿੰਘ ਚੂੰਘਾ, ਸੰਤ ਬਲਬੀਰ ਸਿੰਘ ਘੁੰਨਸ, ਬੀਬੀ ਸ਼ਰਨਜੀਤ ਕੌਰ, ਸ. ਜੈਪਾਲ ਸਿੰਘ ਮੰਡੀਆ, ਸ. ਭੁਪਿੰਦਰ ਸਿੰਘ ਭਲਵਾਨ, ਸ. ਹਰਦੇਵ ਸਿੰਘ ਰੋਗਲਾ, ਬੀਬੀ ਮਲਕੀਤ ਕੌਰ ਕਮਾਲਪੁਰ, ਸ. ਨਿਰਮਲ ਸਿੰਘ ਹਰਿਆਓ, ਸ. ਕੁਲਦੀਪ ਸਿੰਘ ਨੱਸੂਪੁਰ, ਬੀਬੀ ਹਰਦੀਪ ਕੌਰ, ਸ. ਸਤਵਿੰਦਰ ਸਿੰਘ ਟੌਹੜਾ, ਸ. ਜਰਨੈਲ ਸਿੰਘ, ਸ. ਸਵਿੰਦਰ ਸਿੰਘ ਸਭਰਵਾਲ, ਸ. ਜਸਮੇਲ ਸਿੰਘ ਲਾਛੜੂ, ਬੀਬੀ ਕੁਲਦੀਪ ਕੌਰ ਟੌਹੜਾ, ਸ. ਨਿਰਮੈਲ ਸਿੰਘ ਜੌਲਾਂ, ਸ. ਸੁਰਜੀਤ ਸਿੰਘ ਗੜ੍ਹੀ, ਸ. ਗੁਰਪ੍ਰੀਤ ਸਿੰਘ, ਸ. ਰਣਧੀਰ ਸਿੰਘ ਚੀਮਾਂ, ਸ. ਅਵਤਾਰ ਸਿੰਘ ਰਿਆ, ਸ. ਰਵਿੰਦਰ ਸਿੰਘ ਖ਼ਾਲਸਾ, ਸ. ਦਵਿੰਦਰ ਸਿੰਘ ਖੱਟੜਾ, ਸ. ਰਘਬੀਰ ਸਿੰਘ ਸਹਾਰਨਮਾਜਰਾ, ਸ. ਚਰਨ ਸਿੰਘ ਆਲਮਗੀਰ, ਸ. ਹਰਪਾਲ ਸਿੰਘ ਜੱਲਾ, ਸ. ਹਰਪ੍ਰੀਤ ਸਿੰਘ ਗਰਚਾ, ਸ. ਜਗਜੀਤ ਸਿੰਘ ਤਲਵੰਡੀ, ਸ. ਗੁਰਚਰਨ ਸਿੰਘ ਗਰੇਵਾਲ, ਸ. ਜਸਵੰਤ ਸਿੰਘ ਪੁੜੈਣ, ਸ. ਬਲਵਿੰਦਰ ਸਿੰਘ ਬੈਂਸ, ਬੀਬੀ ਰਜਿੰਦਰ ਕੌਰ, ਸ. ਰਣਜੀਤ ਸਿੰਘ ਮੰਗਲੀ, ਸ. ਸਰਬੰਸ ਸਿੰਘ ਮਾਣਕੀ, ਸ. ਮਹਿੰਦਰ ਸਿੰਘ, ਸ. ਗੁਰਬਖ਼ਸ ਸਿੰਘ ਖ਼ਾਲਸਾ, ਸ. ਬਲਦੇਵ ਸਿੰਘ ਕਲਿਆਣ, ਸ. ਪਰਮਜੀਤ ਸਿੰਘ ਰਾਏਪੁਰ, ਬੀਬੀ ਦਵਿੰਦਰ ਕੌਰ ਕਾਲੜਾ, ਸ. ਕੁਲਵੰਤ ਸਿੰਘ ਮੰਨਣ, ਸ. ਰਣਜੀਤ ਸਿੰਘ ਕਾਹਲੋਂ, ਬੀਬੀ ਗੁਰਮੀਤ ਕੌਰ ਭੂੰਗਾ ਲੰਬਾਣਾ, ਸ. ਸਰਵਣ ਸਿੰਘ ਕੁਲਾਰ, ਬੀਬੀ ਗੁਰਪ੍ਰੀਤ ਕੌਰ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਬਲਜੀਤ ਸਿੰਘ ਜਲਾਲਉਸਮਾ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਗੁਰਬਚਨ ਸਿੰਘ ਕਰਮੂੰਵਾਲਾ, ਸ. ਖੁਸ਼ਵਿੰਦਰ ਸਿੰਘ ਭਾਟੀਆ, ਬੀਬੀ ਹਰਜਿੰਦਰ ਕੌਰ, ਭਾਈ ਮਨਜੀਤ ਸਿੰਘ, ਸ. ਨਿਰਮਲ ਸਿੰਘ ਨੌਸ਼ਹਿਰਾ ਢਾਲਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਗੁਰਿੰਦਰਪਾਲ ਸਿੰਘ ਰਣੀਕੇ, ਸ. ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਰਜਿੰਦਰ ਸਿੰਘ ਮਹਿਤਾ, ਸ. ਬਾਵਾ ਸਿੰਘ ਗੁਮਾਨਪੁਰਾ, ਬੀਬੀ ਕਿਰਨਜੋਤ ਕੌਰ, ਸ. ਸੁਰਜੀਤ ਸਿੰਘ ਭਿੱਟੇਵਡ, ਬੀਬੀ ਬਲਵਿੰਦਰ ਕੌਰ ਲੋਪੋਕੇ, ਸ. ਅਮਰੀਕ ਸਿੰਘ ਵਿਛੋਆ, ਸ. ਜੋਧ ਸਿੰਘ ਸਮਰਾ, ਬੀਬੀ ਸਵਰਨ ਕੌਰ ਤੇੜਾ, ਸ. ਅਮਰਜੀਤ ਸਿੰਘ ਬੰਡਾਲਾ, ਸ. ਬਿਕਰਮਜੀਤ ਸਿੰਘ ਕੋਟਲਾ, ਸ. ਭਗਵੰਤ ਸਿੰਘ ਸਿਆਲਕਾ, ਸ. ਸੁਰਜੀਤ ਸਿੰਘ ਤੁਗਲਵਾਲਾ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਗੁਰਨਾਮ ਸਿੰਘ ਜੱਸਲ, ਸ. ਅਮਰੀਕ ਸਿੰਘ ਸ਼ਾਹਪੁਰ, ਬੀਬੀ ਜੋਗਿੰਦਰ ਕੌਰ, ਬੀਬੀ ਜਸਵੀਰ ਕੌਰ ਜੱਫਰਵਾਲ, ਸ. ਰਵਿੰਦਰ ਸਿੰਘ ਚੱਕ, ਸ. ਹਰਜਿੰਦਰ ਸਿੰਘ ਧਾਮੀ, ਸ. ਸੁਰਿੰਦਰ ਸਿੰਘ ਠੇਕੇਦਾਰ, ਸ. ਜੰਗਬਹਾਦਰ ਸਿੰਘ ਰਾਏ, ਬੀਬੀ ਰਣਜੀਤ ਕੌਰ, ਸ. ਅਮਰਜੀਤ ਸਿੰਘ ਚਾਵਲਾ, ਸ. ਅਜਮੇਰ ਸਿੰਘ ਖੇੜਾ, ਸ. ਚਰਨਜੀਤ ਸਿੰਘ ਕਾਲੇਵਾਲ, ਬੀਬੀ ਪਰਮਜੀਤ ਕੌਰ ਲਾਂਡਰਾਂ, ਸ. ਕਰਨੈਲ ਸਿੰਘ ਪੰਜੋਲੀ, ਭਾਈ ਰਾਮ ਸਿੰਘ, ਸ. ਜਗਤਾਰ ਸਿੰਘ, ਸ. ਸੁਰਜੀਤ ਸਿੰਘ ਕੰਗ, ਸ. ਹਰਭਜਨ ਸਿੰਘ ਚੀਮਾ, ਸ. ਚਰਨਜੀਤ ਸਿੰਘ ਜੱਸੋਵਾਲ, ਸ. ਸੁਖਮੀਤ ਸਿੰਘ, ਸ. ਗੁਰਿੰਦਰ ਸਿੰਘ ਬਾਵਾ, ਸ. ਪ੍ਰਿਤਪਾਲ ਸਿੰਘ ਮੌਜੂਦ ਸਨ।

Bibi Jagir Kaur SGPC ਦੇ ਨਵੇਂ ਪ੍ਰਧਾਨ ਚੁਣੇ ਗਏ

yes punjab english redirection

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਦਿੱਲੀ ‘ਚ ਐੱਨ.ਆਈ.ਏ. ਨੇ ਫ਼ੈਡਰੇਸ਼ਨ ਆਗੂ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਤੋਂ ਕੀਤੀ ਅੱਠ...

ਯੈੱਸ ਪੰਜਾਬ ਨਵੀਂ ਦਿੱਲੀ, 24 ਜਨਵਰੀ, 2021: ਕਿਸਾਨ ਸੰਘਰਸ਼ 'ਚ ਸਰਗਰਮ ਸਿੱਖ ਪ੍ਰਚਾਰਕ, ਪੰਥਕ ਲੇਖਕ ਅਤੇ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਣਜੀਤ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

400 ਸਾਲਾ ਪ੍ਰਕਾਸ਼ ਪੁਰਬ ਮੌਕੇ ਸਿੱਕਾ, ਡਾਕ ਟਿਕਟ ਤੇ ਚਿੱਠੀ ਪੱਤਰ ਲਈ ਲਿਫ਼ਾਫ਼ਾ ਜਾਰੀ...

ਯੈੱਸ ਪੰਜਾਬ ਅੰਮ੍ਰਿਤਸਰ, 23 ਜਨਵਰੀ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਹੋਈ ਸਿੱਖ ਇਤਿਹਾਸ ਰੀਸਰਚ ਬੋਰਡ ਦੀ ਇਕੱਤਰਤਾ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸ਼ਹੀਦ ਭਾਈ ਹਜ਼ਾਰਾ ਸਿੰਘ ਤੇ ਭਾਈ ਹੁਕਮ ਸਿੰਘ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ...

ਯੈੱਸ ਪੰਜਾਬ ਅੰਮ੍ਰਿਤਸਰ, 23 ਜਨਵਰੀ, 2021 - ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਨੂੰ ਮਹੰਤਾਂ ਪਾਸੋਂ ਅਜ਼ਾਦ ਕਰਵਾਉਣ ਦੌਰਾਨ ਸ਼ਹੀਦ ਹੋਏ ਭਾਈ ਹਜ਼ਾਰਾ ਸਿੰਘ ਅਲਾਦੀਨਪੁਰ ਅਤੇ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸਰਨਾ ਤੇ ਜੀ ਕੇ ਨੇ ਭਾਜਪਾ ਦੇ ਇਸ਼ਾਰਿਆਂ ‘ਤੇ ਕਿਸਾਨ ਸੰਘਰਸ਼ ਤਾਰਪੀਡੋ ਕਰਨ ਲਈ...

ਯੈੱਸ ਪੰਜਾਬ ਨਵੀਂ ਦਿੱਲੀ, 22 ਜਨਵਰੀ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਤੇ ਮਨਜੀਤ ਸਿੰਘ ਜੀਕੇ ਵੱਲੋਂ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਗਣਤੰਤਰ ਦਿਵਸ ਮੌਕੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਰੂਪਮਾਨ ਕਰੇਗੀ...

ਨੌਵੇਂ ਪਾਤਿਸ਼ਾਹ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬੇ ਦੀ ਝਾਕੀ ਫ਼ਿਜ਼ਾ ਵਿੱਚ ਬਿਖੇਰੇਗੀ ਰੂਹਾਨੀਅਤ ਦਾ ਰੰਗ ਯੈੱਸ ਪੰਜਾਬ ਨਵੀਂ ਦਿੱਲੀ/ਚੰਡੀਗੜ੍ਹ, 22 ਜਨਵਰੀ, 2021 - ਗਣਤੰਤਰ ਦਿਵਸ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਖੋਲ੍ਹਿਆ ਜਾਵੇਗਾ ਸਿੱਖ ਮਿਸ਼ਨ: ਬੀਬੀ ਜਗੀਰ...

ਯੈੱਸ ਪੰਜਾਬ ਅੰਮ੍ਰਿਤਸਰ, 22 ਜਨਵਰੀ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਪਟਨਾ ਸਾਹਿਬ ਬਿਹਾਰ ਵਿਖੇ ਸਿੱਖ ਮਿਸ਼ਨ ਸਥਾਪਿਤ ਕੀਤਾ ਜਾਵੇਗਾ, ਜਿਸ ਵਿਚ ਧਰਮ...

ਮਨੋਰੰਜਨ

png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਸੋਨਮ ਬਾਜਵਾ ਨੇ ਪੰਜਾਬੀ ਸ਼ੋਅ ‘ਦਿਲ ਦੀਆਂ ਗੱਲਾਂ’ ਨਾਲ ਕੀਤਾ ਟੀ.ਵੀ. ’ਤੇ ਡੈਬਿਊ

ਯੈੱਸ ਪੰਜਾਬ ਚੰਡੀਗੜ੍ਹ, ਜਨਵਰੀ 23, 2021: ਸੋਨਮ ਬਾਜਵਾ ਜ਼ੀ ਪੰਜਾਬੀ ਦੇ ਟਾਕ ਸ਼ੋਅ 'ਦਿਲ ਦੀਆਂ ਗੱਲਾਂ ਵਿਦ ਸੋਨਮ ਬਾਜਵਾ' ਨਾਲ ਟੈਲੀਵਿਜ਼ਨ ਤੇ ਆਪਣੀ ਸ਼ੁਰੂਆਤ ਕਰਨ ਲਈ ਤਿਆਰ ਹੈ। ਸ਼ੋਅ ਦਾ ਪ੍ਰੀਮੀਅਰ 23 ਜਨਵਰੀ ਨੂੰ ਜ਼ੀ ਪੰਜਾਬੀ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

‘ਢੋਲਣਾ ਮੈਂ ਨਹੀਂ ਬੋਲਣਾ’ : ਨਰਿੰਦਰ ਚੰਚਲ ਦਾ ਦਿਹਾਂਤ, ਬਿਮਾਰ ਚੱਲ ਰਹੇ ਸਨ ਭਜਨ ਸਮਰਾਟ ਅਤੇ ‘ਬਾਲੀਵੁੱਡ ਸਿੰਗਰ’

ਯੈੱਸ ਪੰਜਾਬ ਜਲੰਧਰ, 22 ਜਨਵਰੀ, 2021: ਭਜਨ ਸਮਰਾਟ ਦੇ ਲਕਬ ਨਾਲ ਜਾਣੇ ਜਾਂਦੇ ਭਜਨ ਅਤੇ ਭੇਂਟ ਗਾਇਕ ਨਰਿੰਦਰ ਚੰਚਲ ਜਿਨ੍ਹਾਂ ਨੇ ‘ਬਾਲੀਵੁੱਡ’ ਵਿੱਚ ਵੀ ਆਪਣੀ ਥਾਂ ਬਣਾਈ ਸੀ, ਦਾ ਅੱਜ ਦਿਹਾਂਤ ਹੋ ਗਿਆ। ਉਹ ਪਿਛਲੇ ਲਗਪਗ 3...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਪੰਜਾਬੀ ਗਾਇਕ ਅਤੇ ਗੀਤਕਾਰ ਸ਼੍ਰੀ ਬਰਾੜ ਨੂੰ ਮਿਲੀ ਜ਼ਮਾਨਤ, ਭੜਕਾਊ ਗ਼ੀਤ ਦੇ ਮਾਮਲੇ ’ਚ ਹੋਈ ਸੀ ਗ੍ਰਿਫ਼ਤਾਰੀ

ਯੈੱਸ ਪੰਜਾਬ ਪਟਿਆਲਾ, 13 ਜਨਵਰੀ, 2021: ਪੰਜਾਬੀ ਗਾਇਕ ਅਤੇ ਗੀਤਕਾਰ ਸ਼੍ਰੀ ਬਰਾੜ ਨੂੰ ਅੱਜ ਪਟਿਆਲਾ ਦੀ ਅਦਾਲਤ ਵੱਲੋਂ ਜ਼ਮਾਨਤ ਦੇ ਦਿੱਤੀ ਗਈ ਹੈ। ਸ਼੍ਰੀ ਬਰਾੜ ਦੇ ਵਕੀਲ ਅਨੁਸਾਰ ਅਦਾਲਤ ਨੇ ਉਸਨੂੰ 50 ਹਜ਼ਾਰ ਦੇ ਮੁਚੱਲਕੇ ’ਤੇ ਰਿਹਾਅ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਗਾਇਕ ਕੇਵੀ ਸੇਜ ਨੇ ਆਪਣਾ ਰੋਮਾਂਟਿਕ ਬੀਟ ਨੰਬਰ ‘ਆਕੜਾਂ’ ਕੀਤਾ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, ਜਨਵਰੀ 12, 2021: ਰੋਮਾਂਸ ਹਮੇਸ਼ਾ ਹੀ ਸੰਗੀਤ ਉਦਯੋਗ ਦੀ ਰੀੜ ਦੀ ਹੱਡੀ ਰਿਹਾ ਹੈ, ਹਾਲਾਂਕਿ, ਛੋਟੇ ਮੋਟੇ ਫੇਰ ਬਦਲ ਚ ਕੋਈ ਨੁਕਸਾਨ ਨਹੀਂ ਹੈ। ਇਸ ਵਾਰ, ਸਾਡੀ ਸੰਗੀਤ ਇੰਡਸਟਰੀ ਦੇ ਉਭਰਦੇ ਕਲਾਕਾਰ 'ਕੇਵੀ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਗਾਇਕ ਸ਼੍ਰੀ ਬਰਾੜ ਦੇ ਪਿਤਾ ਦੀ ਗ੍ਰਿਫ਼ਤਾਰੀ ਕੋਰੀ ਅਫ਼ਵਾਹ: ਐਸ.ਐਸ.ਪੀ.ਪਟਿਆਲਾ ਵਿਕਰਮਜੀਤ ਦੁੱਗਲ

ਯੈੱਸ ਪੰਜਾਬ ਪਟਿਆਲਾ, 11 ਜਨਵਰੀ,2021 - ਗਾਇਕ ਤੇ ਗੀਤਕਾਰ ਸ੍ਰੀ ਬਰਾੜ ਦੇ ਪਿਤਾ ਨੂੰ ਗ੍ਰਿਫ਼ਤਾਰ ਕਰਨ ਦੇ ਸੋਸ਼ਲ ਮੀਡੀਆ ਮੈਸੇਜ ਨੂੰ ਅਫ਼ਵਾਹ ਕਰਾਰ ਦਿੰਦਿਆਂ, ਐਸ ਐਸ ਪੀ ਵਿਕਰਮਜੀਤ ਦੁੱਗਲ ਨੇ ਅਜਿਹੀਆਂ ਅਫ਼ਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਸਖ਼ਤ...
- Advertisement -Bibi Jagir Kaur Guru Gobind Singh Prakash Purab Banner

ਸੋਸ਼ਲ ਮੀਡੀਆ

20,467FansLike
50,456FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਫਸਿਆ ਪਾਕਿ ਦਾ ਮੁਖੀ ਇਮਰਾਨ ਟੇਢਾ, ਮੁੱਕਦੀ ਮੁਸ਼ਕਲਾਂ ਦੀ ਨਾਹੀਂ ਲੜੀ ਬੇਲੀ

ਅੱਜ-ਨਾਮਾ ਫਸਿਆ ਪਾਕਿ ਦਾ ਮੁਖੀ ਇਮਰਾਨ ਟੇਢਾ, ਮੁੱਕਦੀ ਮੁਸ਼ਕਲਾਂ ਦੀ ਨਾਹੀਂ ਲੜੀ ਬੇਲੀ। ਪਹਿਲੀ ਔਕੜ ਦਾ ਲੱਭਦਾ ਹੱਲ ਹੈ ਨਹੀਂ, ਦੂਸਰੀ ਹੁੰਦੀ ਕੋਈ ਬੂਹੇ `ਤੇ ਖੜੀ ਬੇਲੀ। ਹੁੰਦਾ ਜ਼ਬਤ...

ਬਚ ਕੇ ਰਿਹੋ ਕਿਸਾਨਾਂ ਦੇ ਲੀਡਰੋ ਬਈ, ਚੁਆਤੀ ਕੋਈ ਨਾ ਪਾਸਿਉਂ ਲਾਏ ਬੇਲੀ

ਅੱਜ-ਨਾਮਾ ਬਚ ਕੇ ਰਿਹੋ ਕਿਸਾਨਾਂ ਦੇ ਲੀਡਰੋ ਬਈ, ਚੁਆਤੀ ਕੋਈ ਨਾ ਪਾਸਿਉਂ ਲਾਏ ਬੇਲੀ। ਬੰਦਾ ਬਾਹਰ ਦਾ ਭੀੜ ਦੇ ਵਿੱਚ ਮਿਲ ਕੇ, ਕਾਂਟੀ ਮਾਰ ਕੇ ਖਿਸਕ ਨਹੀਂ ਜਾਏ...

ਗੋਲਕ ਗੁਰੂ ਕੀ ਚਰਚਿਆਂ ਵਿੱਚ ਰਹਿੰਦੀ, ਜਿਸ ਦਾ ਦਾਅ ਲੱਗੇ, ਘਪਲਾ ਕਰੀ ਜਾਂਦੈ

ਅੱਜ-ਨਾਮਾ ਗੋਲਕ ਗੁਰੂ ਕੀ ਚਰਚਿਆਂ ਵਿੱਚ ਰਹਿੰਦੀ, ਜਿਸ ਦਾ ਦਾਅ ਲੱਗੇ, ਘਪਲਾ ਕਰੀ ਜਾਂਦੈ। ਘਾਟਾ ਧਰਮ ਅਸਥਾਨ ਨੂੰ ਪਿਆ ਕਹਿ ਕੇ, ਖਾਤਾ ਆਪਣਾ ਮਾਇਆ ਨਾਲ ਭਰੀ ਜਾਂਦੈ। ਕਿੱਦਾਂ ਕਿਸੇ...

ਚੱਲਦੀ ਗੱਲ ਨਾਲ ਗੱਲ ਨਹੀਂ ਸਿਰੇ ਲੱਗੀ, ਫਿਰ ਵੀ ਹੁੰਦੀ ਸੀ ਬਾਕੀ ਤਾਂ ਆਸ ਬੇਲੀ

ਅੱਜ-ਨਾਮਾ ਚੱਲਦੀ ਗੱਲ ਨਾਲ ਗੱਲ ਨਹੀਂ ਸਿਰੇ ਲੱਗੀ, ਫਿਰ ਵੀ ਹੁੰਦੀ ਸੀ ਬਾਕੀ ਤਾਂ ਆਸ ਬੇਲੀ। ਮੁੱਕੀ ਅੱਜ ਨਾ, ਮੁੱਕ ਜਾਊ ਕੱਲ੍ਹ-ਪਰਸੋਂ, ਇਹ ਵੀ ਹੁੰਦਾ ਹੈ ਬੜਾ ਧਰਵਾਸ...

ਕਰਿਆ ਯਾਦ ਸਨੇਹੀਆਂ ਨੇ ਅੱਜ-ਨਾਮਾ, ਉੱਨੀਵਾਂ ਸਾਲ ਵੀ ਗਿਆ ਗੁਜ਼ਾਰ ਬੇਲੀ

ਅੱਜ-ਨਾਮਾ (22 ਜਨਵਰੀ ਨੂੰ ਉੱਨੀ ਸਾਲ ਪੂਰੇ ਕਰ ਗਿਆ ‘ਅੱਜ-ਨਾਮਾ’) ਕਰਿਆ ਯਾਦ ਸਨੇਹੀਆਂ ਨੇ ਅੱਜ-ਨਾਮਾ, ਉੱਨੀਵਾਂ ਸਾਲ ਵੀ ਗਿਆ ਗੁਜ਼ਾਰ ਬੇਲੀ। ਮਾੜਾ ਦੌਰ ਇਹ ਗੌਲਦਾ ਰਿਹਾ ਬੇਸ਼ੱਕ, ਹੌਲੇ ਕਰਨ...

ਗੁਸਤਾਖ਼ੀ ਮੁਆਫ਼

ਮਹਿਮਾਨ ਲੇਖ਼

ਵਾਹ ਵਾਹ ਗੋਬਿੰਦ ਸਿੰਘ ਆਪੇ ਗੁਰੁ ਚੇਲਾ: ਬੀਬੀ ਜਗੀਰ ਕੌਰ – 20 ਜਨਵਰੀ ਨੂੰ ਪ੍ਰਕਾਸ਼ ਪੁਰਬ ’ਤੇ ਵਿਸ਼ੇਸ਼

ਸਰਬੰਸਦਾਨੀ, ਸਾਹਿਬ-ਏ-ਕਮਾਲ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਯੁੱਗ ਪਲਟਾਊ ਇਤਿਹਾਸ ਦੀ ਗਾਥਾ ਬਿਆਨ ਕਰਦਾ ਹੈ। ਗੁਰੂ ਸਾਹਿਬ ਜੀ ਦੀ ਸ਼ਖ਼ਸੀਅਤ...

ਸ੍ਰੀ ਮੁਕਤਸਰ ਸਾਹਿਬ ਦੀ ਲਾਸਾਨੀ ਜੰਗ: ਬੀਬੀ ਜਗੀਰ ਕੌਰ

ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਲੜੀਆਂ ਗਈਆਂ ਜੰਗਾਂ ਧਰਮ, ਸੱਚ ਤੇ ਹੱਕ ਦੀ ਖਾਤਰ ਸੰਘਰਸ਼ ਸੀ। ਇਸੇ ਅਨੁਸਾਰ ਧਰਮ ਦਾ...

ਕਿਸਾਨੀ ਅੰਦੋਲਨ ਨਾਲ ਬੇਵਫ਼ਾਈ ਕਿਉਂ ਕਰ ਰਿਹਾ ਹੈ ਹਾਕੀ ਵਾਲਾ ਸੰਦੀਪ ਸਿੰਘ? – ਜਗਰੂਪ ਸਿੰਘ ਜਰਖ਼ੜ

ਹਰਿਆਣਾ ਸਟੇਟ ਦਾ ਖੇਡ ਮੰਤਰੀ ਹਾਕੀ ਦਾ ਇੱਕ ਚਰਚਿਤ ਖਿਡਾਰੀ ਹੈ ਜਿਸ ਦਾ ਨਾਮ ਹੈ ਸੰਦੀਪ ਸਿੰਘ ਸ਼ਾਹਬਾਦ ਮਾਰਕੰਡਾ ਜੋ ਪਿਹੋਵਾ ਹਲਕੇ ਤੋਂ ਵਿਧਾਇਕ...

ਪੈਨਲਟੀ ਕਾਰਨਰ ਦਾ ਬਾਦਸ਼ਾਹ ਸੀ ਉਲੰਪੀਅਨ ਸੁਰਜੀਤ ਸਿੰਘ – 37ਵੀਂ ਬਰਸੀ ’ਤੇ ਵਿਸ਼ੇਸ਼ – ਇਕਬਾਲ ਸਿੰਘ ਸੰਧੂ

7 ਜਨਵਰੀ 1984, ਸਮਾਂ ਤਕਰੀਬਨ ਸਾਢੇ ਕੁ ਤਿੰਨ ਵਜ੍ਹੇ ਤੜਕੇ ਦਾ ਸੀ । ਠੰਡ ਵੀ ਅੱਤ-ਦਰਜੇ ਦੀ ਸੀ, ਤਾਪਮਾਨ ਤਕਰੀਬਨ 3 ਡਿਗਰੀ ਸੈਲਸੀਅਸ, ਧੁੰਦ...

ਸੂਰਜ ਦੀ ਸੋਚ, ਸਰਘੀ ਦਾ ਸੁਪਨਾ ਤੇ ਤਲਵਾਰ ਦਾ ਆਸ਼ਕ: ਡਾ. ਅਮਰਜੀਤ ਟਾਂਡਾ

ਗੁਰੂ ਗੋਬਿੰਦ ਸਿੰਘ ਸੂਰਜ ਦੀ ਸੋਚ , ਸਰਘੀ ਦਾ ਸੁਪਨਾ ਤੇ ਅਰਸ਼ ਜੇਡਾ ਬਲੀਆਂ ਦਾ ਦਾਨੀ-ਸ਼ਾਸਤਰ ਅਤੇ ਸ਼ਸਤਰ ਦਾ ਸੁਮੇਲ ਹੈ, ਮਾਡਲ ਹੈ- ਉਹ...
error: Content is protected !!