Sunday, March 3, 2024

ਵਾਹਿਗੁਰੂ

spot_img
spot_img
spot_img
spot_img
spot_img
spot_img

SGPC ਦੀ ਅੰਤ੍ਰਿੰਗ ਕਮੇਟੀ ਨੇ ਬਲਵੰਤ ਸਿੰਘ ਰਾਜੋਆਣਾ ਸਬੰਧੀ ਰਹਿਮ ਦੀ ਪਟੀਸ਼ਨ ਕਾਇਮ ਰੱਖਣ ਦਾ ਲਿਆ ਫੈਸਲਾ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 3 ਦਸੰਬਰ, 2023:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਕੇਂਦਰੀ ਜੇਲ੍ਹ ਪਟਿਆਲਾ ’ਚ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਆਪਣੀ ਭੁੱਖ ਹੜਤਾਲ ਦਾ ਫੈਸਲਾ ਵਾਪਸ ਲੈਣ ਦੀ ਪੁਰਜ਼ੋਰ ਅਪੀਲ ਕੀਤੀ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ ਦੌਰਾਨ ਭਾਈ ਰਾਜੋਆਣਾ ਨੂੰ ਅਪੀਲ ਦੇ ਨਾਲ-ਨਾਲ ਉਨ੍ਹਾਂ ਸਬੰਧੀ ਸੰਘਰਸ਼ ਤੇਜ਼ ਕਰਨ ਦਾ ਵੀ ਫੈਸਲਾ ਹੋਇਆ। ਇਸ ਇਕੱਤਰਤਾ ਵਿਚ ਬੀਤੇ ਕੱਲ੍ਹ ਹੋਈ ਪੰਥਕ ਨੁਮਾਇੰਦਿਆਂ ਦੀ ਬੈਠਕ ਦੀਆਂ ਸਿਫਾਰਸ਼ਾਂ ਅਨੁਸਾਰ ਸਾਂਝੀ ਰਾਏ ਨੂੰ ਪ੍ਰਵਾਨ ਕੀਤਾ ਗਿਆ ਹੈ।

ਇਕੱਤਰਤਾ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਰਾਸ਼ਟਰਪਤੀ ਪਾਸ ਪਾਈ ਰਹਿਮ ਦੀ ਪਟੀਸ਼ਨ ਵਾਪਸ ਲੈਣ ਸਬੰਧੀ ਪੱਤਰ ਲਿਖਿਆ ਗਿਆ ਸੀ, ਜਿਸ ’ਤੇ ਪੰਥਕ ਨੁਮਾਇੰਦਿਆਂ ਦੀ ਰਾਏ ਹੈ ਕਿ ਸਿੱਖ ਸੰਸਥਾ ਨੂੰ ਪਟੀਸ਼ਨ ਵਾਪਸ ਨਹੀਂ ਲੈਣੀ ਚਾਹੀਦੀ। ਕਿਉਂਕਿ ਇਹ ਪਟੀਸ਼ਨ ਪੰਥ ਦੀਆਂ ਭਾਵਨਾਵਾਂ ਅਨੁਸਾਰ ਪਾਈ ਗਈ ਸੀ, ਜਿਸ ਨੂੰ ਵਾਪਸ ਲੈਣਾ ਕੌਮੀ ਹਿੱਤ ਵਿਚ ਨਹੀਂ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅੱਜ ਦੀ ਅੰਤ੍ਰਿੰਗ ਕਮੇਟੀ ਇਕੱਤਰਤਾ ਨੇ ਭਾਈ ਰਾਜੋਆਣਾ ਨੂੰ ਵੀ ਸਨਿਮਰ ਅਪੀਲ ਕੀਤੀ ਹੈ ਕਿ ਉਹ 5 ਦਸੰਬਰ 2023 ਤੋਂ ਭੁੱਖ ਹੜਤਾਲ ’ਤੇ ਜਾਣ ਦਾ ਫੈਸਲਾ ਵਾਪਸ ਲੈਣ, ਕਿਉਂਕਿ ਗੁਰਮਤਿ ਫ਼ਲਸਫੇ ਅਨੁਸਾਰ ਅਜਿਹਾ ਕਰਨਾ ਠੀਕ ਨਹੀਂ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਭਾਈ ਰਾਜੋਆਣਾ ਦੇ ਮਾਮਲੇ ’ਤੇ ਸੰਘਰਸ਼ ਤਿੱਖਾ ਕਰਨ ਦਾ ਵੀ ਫੈਸਲਾ ਹੋਇਆ ਹੈ। ਇਸ ਸਬੰਧ ਵਿਚ 20 ਦਸੰਬਰ 2023 ਨੂੰ ਸਮੂਹ ਪੰਥਕ ਨੁਮਾਇੰਦਿਆਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਨਵੀਂ ਦਿੱਲੀ ਤੋਂ ਰਾਸ਼ਟਰਪਤੀ ਭਵਨ ਤੱਕ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੀ ਦਸਤਖ਼ਤੀ ਮੁਹਿੰਮ ਤਹਿਤ ਭਰੇ 26 ਲੱਖ ਪ੍ਰੋਫਾਰਮੇ ਵੀ ਨਾਲ ਲਿਜਾਏ ਜਾਣਗੇ।

ਇਸ ਪ੍ਰਦਰਸ਼ਨ ਵਿਚ ਤਖ਼ਤ ਸਾਹਿਬਾਨ ਦੇ ਜਥੇਦਾਰ, ਸਿੰਘ ਸਾਹਿਬਾਨ, ਸੰਤ ਸਮਾਜ, ਦਮਦਮੀ ਟਕਸਾਲ, ਨਿਹੰਗ ਸਿੰਘ ਜਥੇਬੰਦੀਆਂ, ਕਾਰ ਸੇਵਾ ਵਾਲੇ ਮਹਾਂਪੁਰਖ, ਪੰਥਕ ਤੇ ਰਾਜਸੀ ਸਿੱਖ ਜਥੇਬੰਦੀਆਂ, ਸਿੰਘ ਸਭਾਵਾਂ, ਕਿਸਾਨ ਜਥੇਬੰਦੀਆਂ, ਨਿਰਮਲੇ ਅਤੇ ਉਦਾਸੀਆਂ ਦਾ ਭਰਵਾਂ ਇਕੱਠ ਕੀਤਾ ਜਾਵੇਗਾ। ਉਨ੍ਹਾਂ ਸਮੂਹ ਪੰਥਕ ਧਿਰਾਂ ਤੇ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਾਂਝੇ ਕੌਮੀ ਕਾਰਜ ਵਿਚ ਆਪ ਮੁਹਾਰੇ ਸ਼ਾਮਲ ਹੋਣ। ਉਨ੍ਹਾਂ ਇਹ ਵੀ ਕਿਹਾ ਕਿ ਉਹ ਨਿੱਜੀ ਤੌਰ ’ਤੇ ਵੱਖ-ਵੱਖ ਪ੍ਰਤੀਨਿਧਾਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਇਸ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕਰਨਗੇ।

ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਸ. ਹਰਭਜਨ ਸਿੰਘ ਮਸਾਣਾ, ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖਾਲਸਾ, ਜਨਰਲ ਸਕੱਤਰ ਲਈ ਭਾਈ ਰਾਜਿੰਦਰ ਸਿੰਘ ਮਹਿਤਾ, ਅੰਤ੍ਰਿੰਗ ਕਮੇਟੀ ਮੈਂਬਰ ਸ. ਰਘਬੀਰ ਸਿੰਘ ਸਹਾਰਨਮਾਜਰਾ, ਸ. ਜਸਮੇਰ ਸਿੰਘ ਲਾਛੜੂ, ਸ. ਗੁਰਪ੍ਰੀਤ ਸਿੰਘ ਝੱਬਰ, ਸ. ਅਮਰਜੀਤ ਸਿੰਘ ਭਲਾਈਪੁਰ, ਬੀਬੀ ਜਸਪਾਲ ਕੌਰ, ਸ. ਜਸਵੰਤ ਸਿੰਘ ਪੁੜੈਣ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਸੁਖਮਿੰਦਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਸ. ਗੁਰਦਿਆਲ ਸਿੰਘ, ਸ. ਜਸਵਿੰਦਰ ਸਿੰਘ ਜੱਸੀ, ਸ. ਸ਼ਾਹਬਾਜ਼ ਸਿੰਘ ਤੇ ਇੰਚਾਰਜ ਸ. ਅਜ਼ਾਦਦੀਪ ਸਿੰਘ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਵਟਸਐੱਪ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਬਾਦਲ ਪਰਿਵਾਰ ਸਰਕਾਰੀ ਸਹੂਲਤਾਂ ਦਾ ਆਦਤਨ ਲਾਭਪਾਤਰੀ: ਮਲਵਿੰਦਰ ਸਿੰਘ ਕੰਗ

ਯੈੱਸ ਪੰਜਾਬ ਚੰਡੀਗੜ੍ਹ, 1 ਮਾਰਚ, 2024 ਸੁਖਵਿਲਾਸ ਹੋਟਲ ਮੁੱਦੇ 'ਤੇ ਆਮ ਆਦਮੀ ਪਾਰਟੀ (ਆਪ) ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਫਿਰ ਹਮਲਾ ਬੋਲਿਆ ਹੈ। ‘ਆਪ’ ਪੰਜਾਬ ਦੇ ਮੁੱਖ...

ਗੁਰਜੀਤ ਸਿੰਘ ਕਤਲ ਕੇਸ – ਪੁਲਿਸ ਵੱਲੋਂ ਗਿ੍ਰਫਤਾਰ ਵਿਅਕਤੀ ਨੇ ਅਦਾਲਤੀ ਪੇਸ਼ੀ ਦੌਰਾਨ ਕਿਹਾ ‘‘ਮੈਂ ਦੋਸ਼ੀ ਨਹੀਂ’’

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 27 ਫਰਵਰੀ 2024: ਬੀਤੀ 29 ਜਨਵਰੀ ਨੂੰ ਦੱਖਣੀ ਟਾਪੂ ਦੇ ਦੂਜੇ ਵੱਡੇ ਸ਼ਹਿਰ ਡੁਨੀਡਨ ਵਿਖੇ 27 ਸਾਲਾ ਪੰਜਾਬੀ ਨੌਜਵਾਨ ਸ. ਗੁਰਜੀਤ ਸਿੰਘ ਮੱਲ੍ਹੀ ਪਿੰਡ ਪਮਾਲ ਜ਼ਿਲ੍ਹਾ ਲੁਧਿਆਣਾ...

ਮਨੋਰੰਜਨ

ਅੰਮ੍ਰਿਤਸਰ ਵਿੱਚ ਸੱਤ ਦਿਨ- ਸੱਤ ਵੱਡੇ ਕਲਾਕਾਰ ਕਰਨਗੇ ਲੋਕਾਂ ਦਾ ਮਨੋਰੰਜਨ

ਯੈੱਸ ਪੰਜਾਬ ਅੰਮ੍ਰਿਤਸਰ, 17 ਫਰਵਰੀ, 2024 ਪੰਜਾਬ ਸਰਕਾਰ ਵੱਲੋਂ ਰਾਜ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਸ਼ਵ ਭਰ ਵਿੱਚ ਪ੍ਰਸਿੱਧ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੰਮ੍ਰਿਤਸਰ ਨੂੰ ਰੰਗਲਾ ਪੰਜਾਬ ਮੇਲੇ ਲਈ ਚੁਣਿਆ ਗਿਆ ਹੈ ,...

ਬਾਲੀਵੁੱਡ ਗਾਇਕ ਸੁਖ਼ਵਿੰਦਰ ਸਿੰਘ ਦਾ ਚੰਡੀਗੜ੍ਹ ਵਿੱਚ ‘ਲਾਈਵ ਸ਼ੋਅ’ 24 ਫ਼ਰਵਰੀ ਨੂੰ

ਯੈੱਸ ਪੰਜਾਬ 15 ਫਰਵਰੀ, 2024 ਸਿਧਾਰਥ ਐਂਟਰਟੇਨਰਜ਼ ਅਤੇ ਹਿੰਦੁਸਤਾਨ ਹੋਲਡਿੰਗਜ਼, ਹਾਰਮੋਨੀ ਇੰਡੀਆ ਟਿਊਨਜ਼ ਦੇ ਸਹਿਯੋਗ ਨਾਲ, ਧੀਰ ਕੌਂਸਟ ਅਤੇ ਵਾਮਨ ਗਰੁੱਪ ਦੁਆਰਾ ਪੇਸ਼ ਕੀਤੇ ਜਾਣ ਵਾਲੇ ਗਾਇਕ ਸੁਖਵਿੰਦਰ ਸਿੰਘ ਮਿਊਜ਼ਿਕ ਮੈਜ਼ਿਕ ਲਾਈਵ ਕੰਸਰਟ ਦੀ ਘੋਸ਼ਣਾ ਕਰਨ...

‘ਜੀ ਵੇ ਸੋਹਣਿਆ ਜੀ’ – ਪਹਿਲੀ ਵਾਰ ਵਿਸ਼ਵ ਦੇ ਸਭ ਤੋਂ ਵੱਡੇ ਸਿਨੇਮਾ ਘਰ ਵਿੱਚ ਰਿਲੀਜ਼ ਹੋਵੇਗੀ ਇਹ ਪੰਜਾਬੀ ਫ਼ਿਲਮ

ਯੈੱਸ ਪੰਜਾਬ 9 ਫਰਵਰੀ, 2024 ਪੰਜਾਬੀ ਸਿਨੇਮਾ ਇੱਕ ਮਹੱਤਵਪੂਰਨ ਪਲ ਲਈ ਪੂਰੀ ਤਰ੍ਹਾਂ ਤਿਆਰ ਹੈ ਕਿਉਂਕਿ ਦੂਰਦਰਸ਼ੀ ਨਿਰਮਾਤਾ ਸੰਨੀ ਰਾਜ, ਵਰੁਣ ਅਰੋੜਾ, ਅਮਿਤ ਜੁਨੇਜਾ, ਅਤੇ ਡਾ ਪ੍ਰਭਜੋਤ ਸਿੱਧੂ ਮਾਣ ਨਾਲ ਦੁਨੀਆ ਦੇ ਸਭ ਤੋਂ ਵੱਡੇ ਸਿਨੇਮਾ...
spot_img
spot_img
spot_img
spot_img

ਸੋਸ਼ਲ ਮੀਡੀਆ

223,398FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...