ਯੈੱਸ ਪੰਜਾਬ
ਅੰਮ੍ਰਿਤਸਰ, 21 ਦਸੰਬਰ, 2024
Shiromani Gurdwara Parbandhak Committee ਦੇ ਪ੍ਰਧਾਨ ਐਡਵੋਕੇਟ Harjinder Singh Dhami ਨੇ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ 23 ਦਸੰਬਰ 2024 ਨੂੰ ਬੁਲਾਈ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. Kulwant Singh Mannan ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਹੰਗਾਮੀ ਇਕੱਤਰਤਾ ਜਰੂਰੀ ਮਾਮਲੇ ’ਤੇ ਵਿਚਾਰ ਕਰਨ ਲਈ ਬੁਲਾਈ ਗਈ ਹੈ, ਜੋ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ 23 ਦਸੰਬਰ ਨੂੰ ਦੁਪਹਿਰ 12 ਵਜੇ ਹੋਵੇਗੀ। ਇਸ ਇਕੱਤਰਤਾ ਦੀ ਅਗਵਾਈ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਬੀਤੇ ਕੱਲ੍ਹ ਪੱਤਰ ਜਾਰੀ ਕਰ ਦਿੱਤਾ ਗਿਆ ਹੈ।