Sunday, March 3, 2024

ਵਾਹਿਗੁਰੂ

spot_img
spot_img
spot_img
spot_img
spot_img
spot_img

SGPC ਵੱਲੋਂ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਵਿਚ ਪੁਲੀਸ ਦਾਖਲੇ ਤੇ ਗੋਲੀ ਚਲਾਉਣ ਦੇ ਰੋਸ ਵਜੋਂ ਧਰਨਾ ਪ੍ਰਦਰਸ਼ਨ ਸ਼ੁਰੂ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 3 ਦਸੰਬਰ, 2023:
ਬੀਤੇ ਦਿਨੀ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਛਾਉਣੀ ਨਿਹੰਗ ਸਿੰਘਾਂ ਵਿਖੇ ਪੁਲਿਸ ਵੱਲੋਂ ਜੁੱਤੀਆਂ ਪਾ ਕੇ ਗੁਰਦੁਆਰਾ ਸਾਹਿਬ ਵਿਚ ਦਾਖਲ ਹੋ ਕੇ ਬੇਅਦਬੀ ਕਰਨ ਅਤੇ ਗੋਲੀ ਚਲਾਉਣ ਦੀ ਘਟਣਾ ਦੇ ਰੋਸ ਵਜੋਂ ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਂਝੇ ਤੌਰ ਤੇ ਰੋਸ ਪ੍ਰਦਰਸ਼ਨ ਸ਼ੁਰੂ ਕੀਤਾ ਗਿਆ ਹੈ। ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਦੇ ਬਾਹਰ ਅਰੰਭੇ ਗਏ ਰੋਸ ਪ੍ਰਦਰਸ਼ਨ ਵਿਚ ਬੁਲਾਰਿਆ ਨੇ ਸ੍ਰੀ ਭਗਵੰਤ ਮਾਨ ਸਰਕਾਰ ਦੀ ਕਰੜੀ ਅਲੋਚਨਾ ਕਰਦਿਆਂ ਕਿਹਾ ਕਿ ਪਾਵਨ ਗੁਰਧਾਮ ਦੀ ਬੇਅਦਬੀ ਕਰਵਾ ਕੇ ਸਰਕਾਰ ਨੇ ਸਿੱਖ ਭਾਵਨਾਵਾਂ ਨੂੰ ਤਾਰ ਤਾਰ ਕੀਤਾ ਹੈ।

ਧਰਨਾ ਪ੍ਰਦਰਸ਼ਨ ਦੇ ਅੱਜ ਪਹਿਲੇ ਦਿਨ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਸ. ਬਲਜੀਤ ਸਿੰਘ ਜਲਾਲਉਸਮਾ ਦੀ ਅਗਵਾਈ ਵਿਚ ਪੁੱਜੇ ਜਥੇ ਨੇ ਸ਼ਮੂਲੀਅਤ ਕੀਤੀ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ਰੋਸ ਜਾਹਿਰ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਮੈਂਬਰ ਭਾਈ ਮਨਜੀਤ ਸਿੰਘ, ਸ. ਬਲਜੀਤ ਸਿੰਘ ਜਲਾਲਉਸਮਾ, ਸ. ਜਰਨੈਲ ਸਿੰਘ ਡੋਗਰਾਂਵਾਲਾ, ਬੀਬੀ ਗੁਰਪ੍ਰੀਤ ਕੌਰ ਰੂਹੀ, ਹਲਕਾ ਇੰਚਾਰਜ ਕੈਪਟਨ ਹਰਮਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਵਲੋਂ 1984 `ਚ ਗੁਰਧਾਮਾਂ `ਤੇ ਹਮਲੇ ਦੀ ਘਨੌਣੀ ਹਰਕਤ ਕੀਤੀ ਗਈ ਸੀ। ਅੱਜ ਪੰਜਾਬ ਦੀ ਸਰਕਾਰ ਵੀ ਉਸੇ ਰਸਤੇ ਤੇ ਚੱਲ ਰਹੀ ਹੈ।

ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਪੁਲੀਸ ਨੂੰ ਹੁਕਮ ਜਾਰੀ ਕਰਕੇ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਵਿਖੇ ਬੇਅਦਬੀ ਦੀ ਪੀੜਾਮਈ ਹਰਕਤ ਕੀਤੀ ਹੈ, ਜਿਸ ਨੇ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਤੋੜ ਕੇ ਰੱਖ ਦਿੱਤਾ ਹੈ। ਸਿੱਖ ਵਿਰੋਧੀ ਵਰਤਾਰੇ ਦੀ ਸਿਖਰ ਇਹ ਹੈ ਕਿ ਪੁਲੀਸ ਤੋਂ ਘਟੀਆ ਕਾਰਨਾਮਾ ਕਰਵਾਉਣ ਮਗਰੋਂ ਵੀ ਸਿੱਖ ਰੋਹ ਨੂੰ ਮੁੱਖ ਮੰਤਰੀ ਨੇ ਨਜ਼ਰ ਅੰਦਾਜ ਕਰਦਿਆ ਮੂੰਹ ਤੱਕ ਨਹੀਂ ਖੋਲ੍ਹਿਆ। ਅਗਲੇ ਦਿਨਾ ਦੌਰਾਨ ਇਸ ਪ੍ਰਦਰਸ਼ਨ ਨੂੰ ਹੋਰ ਪ੍ਰਚੰਡ ਕਰਨ ਦੀ ਗੱਲ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਨੂੰ ਗੁਰਦੁਆਰਾ ਸਾਹਿਬ ਅੰਦਰ ਕੀਤੀ ਬੇਅਦਬੀ ਦੀ ਜੁੰਮੇਵਾਰੀ ਕਬੂਲਣੀ ਹੀ ਪਵੇਗੀ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਤਜਿੰਦਰ ਸਿੰਘ ਪੱਡਾ ਮੈਨੇਜਰ ਸ. ਜਰਨੈਲ ਸਿੰਘ, ਸ. ਮੋਹਨ ਸਿੰਘ ਕੰਗ ਬਾਬਾ ਬਕਾਲਾ, ਸ. ਨਿਰਮਲ ਸਿੰਘ, ਸ. ਰਣਜੀਤ ਸਿੰਘ ਸੇਰੋਂ, ਸ. ਰਜਿੰਦਰ ਸਿੰਘ ਲਿਧੜ, ਸ. ਕਿਰਪਾਲ ਸਿੰਘ, ਸ. ਬਲਵਿੰਦਰ ਸਿੰਘ ਚੀਮਾ ਬਾਠ, ਸ. ਗੁਰਜਿੰਦਰ ਸਿੰਘ ਸਠਿਆਲਾ, ਸ. ਮੇਜਰ ਸਿੰਘ ਸ. ਸਰਬਜੀਤ ਸਿੰਘ, ਸ. ਗੁਰਦੇਵ ਸਿੰਘ, ਸ. ਬਖਸੀਸ਼ ਸਿੰਘ ਬਾਬਾ ਬਕਾਲਾ, ਸ. ਗੁਰਚਰਨ ਸਿੰਘ, ਸ. ਦਲਬਾਗ ਸਿੰਘ, ਸ. ਕਰਮ ਸਿੰਘ ਆਦਿ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਵਟਸਐੱਪ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਬਾਦਲ ਪਰਿਵਾਰ ਸਰਕਾਰੀ ਸਹੂਲਤਾਂ ਦਾ ਆਦਤਨ ਲਾਭਪਾਤਰੀ: ਮਲਵਿੰਦਰ ਸਿੰਘ ਕੰਗ

ਯੈੱਸ ਪੰਜਾਬ ਚੰਡੀਗੜ੍ਹ, 1 ਮਾਰਚ, 2024 ਸੁਖਵਿਲਾਸ ਹੋਟਲ ਮੁੱਦੇ 'ਤੇ ਆਮ ਆਦਮੀ ਪਾਰਟੀ (ਆਪ) ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਫਿਰ ਹਮਲਾ ਬੋਲਿਆ ਹੈ। ‘ਆਪ’ ਪੰਜਾਬ ਦੇ ਮੁੱਖ...

ਗੁਰਜੀਤ ਸਿੰਘ ਕਤਲ ਕੇਸ – ਪੁਲਿਸ ਵੱਲੋਂ ਗਿ੍ਰਫਤਾਰ ਵਿਅਕਤੀ ਨੇ ਅਦਾਲਤੀ ਪੇਸ਼ੀ ਦੌਰਾਨ ਕਿਹਾ ‘‘ਮੈਂ ਦੋਸ਼ੀ ਨਹੀਂ’’

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 27 ਫਰਵਰੀ 2024: ਬੀਤੀ 29 ਜਨਵਰੀ ਨੂੰ ਦੱਖਣੀ ਟਾਪੂ ਦੇ ਦੂਜੇ ਵੱਡੇ ਸ਼ਹਿਰ ਡੁਨੀਡਨ ਵਿਖੇ 27 ਸਾਲਾ ਪੰਜਾਬੀ ਨੌਜਵਾਨ ਸ. ਗੁਰਜੀਤ ਸਿੰਘ ਮੱਲ੍ਹੀ ਪਿੰਡ ਪਮਾਲ ਜ਼ਿਲ੍ਹਾ ਲੁਧਿਆਣਾ...

ਮਨੋਰੰਜਨ

ਅੰਮ੍ਰਿਤਸਰ ਵਿੱਚ ਸੱਤ ਦਿਨ- ਸੱਤ ਵੱਡੇ ਕਲਾਕਾਰ ਕਰਨਗੇ ਲੋਕਾਂ ਦਾ ਮਨੋਰੰਜਨ

ਯੈੱਸ ਪੰਜਾਬ ਅੰਮ੍ਰਿਤਸਰ, 17 ਫਰਵਰੀ, 2024 ਪੰਜਾਬ ਸਰਕਾਰ ਵੱਲੋਂ ਰਾਜ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਸ਼ਵ ਭਰ ਵਿੱਚ ਪ੍ਰਸਿੱਧ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੰਮ੍ਰਿਤਸਰ ਨੂੰ ਰੰਗਲਾ ਪੰਜਾਬ ਮੇਲੇ ਲਈ ਚੁਣਿਆ ਗਿਆ ਹੈ ,...

ਬਾਲੀਵੁੱਡ ਗਾਇਕ ਸੁਖ਼ਵਿੰਦਰ ਸਿੰਘ ਦਾ ਚੰਡੀਗੜ੍ਹ ਵਿੱਚ ‘ਲਾਈਵ ਸ਼ੋਅ’ 24 ਫ਼ਰਵਰੀ ਨੂੰ

ਯੈੱਸ ਪੰਜਾਬ 15 ਫਰਵਰੀ, 2024 ਸਿਧਾਰਥ ਐਂਟਰਟੇਨਰਜ਼ ਅਤੇ ਹਿੰਦੁਸਤਾਨ ਹੋਲਡਿੰਗਜ਼, ਹਾਰਮੋਨੀ ਇੰਡੀਆ ਟਿਊਨਜ਼ ਦੇ ਸਹਿਯੋਗ ਨਾਲ, ਧੀਰ ਕੌਂਸਟ ਅਤੇ ਵਾਮਨ ਗਰੁੱਪ ਦੁਆਰਾ ਪੇਸ਼ ਕੀਤੇ ਜਾਣ ਵਾਲੇ ਗਾਇਕ ਸੁਖਵਿੰਦਰ ਸਿੰਘ ਮਿਊਜ਼ਿਕ ਮੈਜ਼ਿਕ ਲਾਈਵ ਕੰਸਰਟ ਦੀ ਘੋਸ਼ਣਾ ਕਰਨ...

‘ਜੀ ਵੇ ਸੋਹਣਿਆ ਜੀ’ – ਪਹਿਲੀ ਵਾਰ ਵਿਸ਼ਵ ਦੇ ਸਭ ਤੋਂ ਵੱਡੇ ਸਿਨੇਮਾ ਘਰ ਵਿੱਚ ਰਿਲੀਜ਼ ਹੋਵੇਗੀ ਇਹ ਪੰਜਾਬੀ ਫ਼ਿਲਮ

ਯੈੱਸ ਪੰਜਾਬ 9 ਫਰਵਰੀ, 2024 ਪੰਜਾਬੀ ਸਿਨੇਮਾ ਇੱਕ ਮਹੱਤਵਪੂਰਨ ਪਲ ਲਈ ਪੂਰੀ ਤਰ੍ਹਾਂ ਤਿਆਰ ਹੈ ਕਿਉਂਕਿ ਦੂਰਦਰਸ਼ੀ ਨਿਰਮਾਤਾ ਸੰਨੀ ਰਾਜ, ਵਰੁਣ ਅਰੋੜਾ, ਅਮਿਤ ਜੁਨੇਜਾ, ਅਤੇ ਡਾ ਪ੍ਰਭਜੋਤ ਸਿੱਧੂ ਮਾਣ ਨਾਲ ਦੁਨੀਆ ਦੇ ਸਭ ਤੋਂ ਵੱਡੇ ਸਿਨੇਮਾ...
spot_img
spot_img
spot_img
spot_img

ਸੋਸ਼ਲ ਮੀਡੀਆ

223,397FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...