ਯੈੱਸ ਪੰਜਾਬ
ਅੰਮ੍ਰਿਤਸਰ, 22 ਦਸੰਬਰ, 2024
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ 23 ਦਸੰਬਰ ਨੂੰ ਬੁਲਾਈ ਗਈ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ ਰੱਦ ਕਰ ਦਿੱਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. Kulwant Singh Mannan ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਰੂਰੀ ਮਾਮਲੇ `ਤੇ ਵਿਚਾਰ ਕਰਨ ਲਈ ਇਹ ਹੰਗਾਮੀ ਇਕੱਤਰਤਾ ਬੁਲਾਈ ਗਈ ਸੀ, ਪਰੰਤੂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ Harjinder Singh Dhami ਦੇ ਰੁਝੇਵਿਆਂ ਕਾਰਨ ਹੁਣ ਇਹ ਇਕੱਤਰਤਾ ਨਹੀਂ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸੂਚਨਾ ਅੰਤ੍ਰਿੰਗ ਕਮੇਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੂੰ ਭੇਜੀ ਜਾ ਰਹੀ ਹੈ।