Saturday, April 20, 2024

ਵਾਹਿਗੁਰੂ

spot_img
spot_img

SGPC ਦੇ ਸੇਵਾਮੁਕਤ ਕਰਮਚਾਰੀ Kisan Andolan ਦੀ ਹਿਮਾਇਤ ’ਚ Delhi Borders ’ਤੇ ਜਾਣਗੇ: Adliwal

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 3 ਮਾਰਚ, 2021 –
ਸ਼਼੍ਰੋਮਣੀ ਗੁ: ਪ੍ਰ: ਕਮੇਟੀ ਦੇ ਰਿਟਾਇਰਡ ਮੁਲਾਜ਼ਮਾਂ ਦੀ ਸੇਵਾ ਮੁਕਤ ਕਰਮਚਾਰੀ ਐਸੋਸੀਏਸ਼ਨ (ਰਜਿ) ਨੇ ਸਮੁੱਚੇ ਰੂਪ ਚ ਇਕੱਠੇ ਹੋ ਕੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਗ਼ੈਰ ਲੋਕਤੰਤਰੀ ਢੰਗ ਨਾਲ ਪਾਸ ਕੀਤੇ ਗਏ ਤਿੰਨ ਕਾਲੇ ਖੇਤੀ ਕਨੂੰਨਾਂ ਦੇ ਵਿਰੋਧ ਵਿੱਚ ਡਟੀਆਂ ਕਿਸਾਨ ਜਥੇਬੰਦੀਆਂ ਦੀ ਹਿਮਾਇਤ ਵਿੱਚ ਦਿੱਲੀ ਦੇ ਬਾਰਡਰਾਂ ‘ਤੇ ਜਾਣ ਦਾ ਫੈਸਲਾ ਲਿਆ ਹੈ ।

ਐਸੋਸੀਏਸ਼ਨ ਦੀ ਅੱਜ ਏਥੇ ਹੋਈ ਇਕੱਤਰਤਾ ਵਿੱਚ ਸਰਬ ਸੰਮਤੀ ਨਾਲ ਇਹਨਾ ਕਿਸਾਨ ਮਾਰੂ ਤਿੰਨੇ ਕਾਲੇ ਕਨੂੰਨਾਂ ਦਾ ਪੁਰ-ਜ਼ੋਰ ਸ਼ਬਦਾਂ ਵਿੱਚ ਵਿਰੋਧ ਕਰਦਿਆਂ ਇਹਨਾ ਕਨੂੰਨਾਂ ਨੂੰ ਕਿਸਾਨੀ ਦੀ ਮੌਤ ਦੇ ਵਰੰਟ ਕਰਾਰ ਦੇਂਦਿਆਂ ਭਾਰਤ ਦੀ ਬੀ ਜੇ ਪੀ ਸਰਕਾਰ ਦੇ ਇਸ ਫ਼ੈਸਲੇ ਨੂੰ ਕਾਰਪੋਰੇਟ ਘਰਾਣਿਆਂ ਦੀ ਖ਼ਸ਼ਾਮਦ ਅਤੇ ਦੇਸ਼ ਨੂੰ ਤਬਾਹ ਕਰਨ ਵਾਲੀ ਕਾਰਵਾਈ ਕਰਾਰ ਦਿੱਤਾ ਗਿਆ ਹੈ ।

ਐਸੋਸੀਏਸ਼ਨ ਦੀ ਇਕੱਤਰਤਾ ਉਪ੍ਰੰਤ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸੋਸੀਏਸ਼ਨ ਪ੍ਰਧਾਨ ਸ. ਜੋਗਿੰਦਰ ਸਿੰਘ ਅਦਲੀਵਾਲ ਨੇ ਦੱਸਿਆ ਕਿ ਜਿੱਥੇ ਸਰਵਸੰਮਤੀ ਨਾਲ ਦਿੱਲੀ ਬਾਰਡਰਾਂ ਤੇ ਜਾਣ ਦਾ ਫੈਸਲਾ ਲਿਆ ਗਿਆ ਹੈ ਅਤੇ ਇਸ ਕਾਰਜ ਲਈ ਫੰਡਾਂ ਦੀ ਪ੍ਰਵਾਨਗੀ ਵੀ ਦਿੱਤੀ ਗਈ ਹੈ, ਉੱਥੇ ਐਸੋਸੀਏਸ਼ਨ ਦੇ ਸਮੁੱਚੇ ਮੈਂਬਰਾਂ ਨੇ ਕਿਸਾਨ ਅੰਦੋਲਨ ਦੀ ਸ਼ਫਲਤਾ ਨੂੰ ਵੀ ਆਪਣੀ ਨਿੱਤ ਦੀ ਅਰਦਾਸ ਵਿੱਚ ਸ਼ਾਮਲ ਕਰਨ ਦਾ ਫੈਸਲਾ ਲਿਆ ਹੈ। ਐਸੋਸੀਏਸ਼ਨ ਦੀ ਇਕੱਤਰਤਾ ਵਿੱਚ ਹਾਜ਼ਰ ਸਮੂਹ ਮੈਂਬਰਾਂ ਵੱਲੋਂ ਮੂਲ-ਮੰਤਰ ਦੇ ਪਾਠ ਕਰਕੇ ਅੰਦੋਲਨ ਲੇਖੇ ਜ਼ਿੰਦਗੀ ਲਉਣ ਵਾਲਿਆਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ।

ਐਸੋਸੀਏਸ਼ਨ ਵੱਲੋਂ ਦਿੱਲੀ-ਕਟੜਾ ਐਕਸਪ੍ਰੈਸ ਵੇਅ ਪ੍ਰਾਜੈਕਟ ਤਹਿਤ ਪੰਜਾਬ-ਹਰਿਆਣਾ ਦੇ ਕਿਸਾਨਾਂ ਦੀ ਜ਼ਮੀਨ ਕੌਡੀਆਂ ਦੇ ਭਾਅ ਹੜੱਪਣ ਦੀ ਨੀਤੀ ਨੂੰ ਵੀ ਉਪ੍ਰੋਕਤ ਸਾਜ਼ਸ਼ ਦਾ ਹੀ ਹਿੱਸਾ ਕਰਾਰ ਦਿੱਤਾ ਗਿਆ ਹੈ। ਸ. ਅਦਲੀਵਾਲ ਨੇ ਕਿਹਾ ਕਿ ਐਸੋਸੀਏਸ਼ਨ ਇਸ ਗੱਲ ਤੇ ਇੱਕ ਮੱਤ ਹੈ ਕਿ ਇਹ ਸੜਕ, ਜੋ ਜ਼ਮੀਨ ਲੈਵਲ ਤੋਂ 10 ਫੁੱਟ ਉੱਚੀ ਬਣਨ ਜਾ ਰਹੀ ਹੈ, ਦਾ ਪੰਜਾਬ ਹਰਿਆਣਾ ਵਾਸੀਆਂ ਨੂੰ ਕੋਈ ਫ਼ਾਇਦਾ ਨਹੀਂ ਹੋਣਾ, ਇਹ ਸਿਰਫ ਕਾਰਪੋਰੇਟ ਘਰਾਣਿਆ ਦੇ ਫਾਇਦੇ ਲਈ ਬਣਾਈ ਜਾ ਰਹੀ ਹੈ।

ਸ. ਅਦਲੀਵਾਲ ਨੇ ਹੋਰ ਕਿਹਾ ਕਿ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਯਾਦਗਾਰ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ, ਜਿਸ ਦੀ ਅਗਵਾਈ ਸਤਿਕਾਰਯੋਗ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਕਰਨੀ ਸੀ, ਨੂੰ ਐਨ ਮੌਕੇ ਤੇ ਪਾਕਿਸਤਾਨ ਜਾਣ ਤੋਂ ਰੋਕ ਕੇ ਸਮੁੱਚੀ ਸਿੱਖ ਕੌਮ ਦੇ ਹਿਰਦੇ ਵਲੁੰਧਰੇ ਹਨ ਜੋ ਕਿ ਨਿੰਦਣਯੋਗ ਹੈ । ਸ. ਜੋਗਿੰਦਰ ਸਿੰਘ ਅਦਲੀਵਾਲ ਨੇ ਕਿਹਾ ਹੈ ਕਿ ਐਸੋਸੀਏਸ਼ਨ ਇਸ ਪ੍ਰਥਾਏ ਅਖੰਡਪਾਠ ਸਾਹਿਬ ਕਰਵਾ ਕੇ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਸਤਿਕਾਰ ਭੇਟ ਕਰੇਗੀ ।ਐਸੋਸੀਏਸ਼ਨ ਵੱਲੋਂ ਸ਼ਤਾਬਦੀ ਪ੍ਰਥਾਏ ਕੀਤੇ ਸ਼਼੍ਰੋਮਣੀ ਕਮੇਟੀ ਦੇ ਕਾਰਜਾਂ ਦੀ ਪ੍ਰਸੰਸਾ ਕੀਤੀ ਗਈ ਹੈ ।

ਐਸੋਸੀਏਸ਼ਨ ਵੱਲੋਂ ਇੱਕ ਹੋਰ ਮਤੇ ਰਾਹੀਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੀ ਚੌਥੀ ਸ਼ਤਾਬਦੀ ਲਈ ਹਰ ਪ੍ਰਕਾਰ ਦੇ ਸਹਿਯੋਗ ਲਈ ਸ਼਼੍ਰੋਮਣੀ ਕਮੇਟੀ ਨੂੰ ਵਚਨਬੱਧਤਾ ਪ੍ਰਗਟਾਈ ਗਈ ਹੈ

ਇਕੱਤਰਤਾ ਉਪ੍ਰੰਤ ਸ. ਪਰਵਿੰਦਰ ਸਿੰਘ ਡੰਡੀ ਵੱਲੋਂ ਬੱਚਿਆਂ ਲਈ ਲਿਖਿਆ ਗਿਆ ਟ੍ਰੈਕਟ ‘ ਸ਼ਹੀਦ ਭਾਈ ਤਾਰੂ ਸਿੰਘ ਜੀ’ ਜੋ ਧਰਮ ਪ੍ਰਚਾਰ ਕਮੇਟੀ ਵੱਲੋਂ ਛਾਪਿਆ ਗਿਆ ਹੈ, ਵੀ ਸ ਜੋਗਿੰਦਰ ਸਿੰਘ ਪ੍ਰਧਾਨ ਐਸੋਸੀਏਸ਼ਨ ਵੱਲੋਂ ਰਲੀਜ ਕੀਤਾ ਗਿਆ । ਇਸ ਮੌਕੇ ਸ. ਰਾਜ ਸਿੰਘ ਬਜਾਜ, ਸਤਬੀਰ ਸਿੰਘ ਧਾਮੀ ਹਰਿੰਦਰਪਾਲ ਸਿੰਘ,ਪਰਵਿੰਦਰ ਸਿੰਘ ਡੰਡੀ,ਪਰਮਜੀਤ ਸਿੰਘ,ਅਜੀਤ ਸਿੰਘ ਪੱਲ੍ਹਾ ,ਚਰਨਜੀਤ ਸਿੰਘ, ਗੁਰਚਰਨ ਸਿੰਘ,ਜੇਠਾ ਸਿੰਘ, ਸੁਖਬੀਰ ਸਿੰਘ ਮੂਲੇਚਕ,ਜਸਵੰਤ ਸਿੰਘ, ਸ਼ੇਰ ਸਿੰਘ ,ਗੁਰਮੁਖ ਸਿੰਘ,ਕੁਲਵੰਤ ਸਿੰਘ,ਮਹਿਤਾਬ ਸਿੰਘ,ਸਵਿੰਦਰ ਸਿੰਘ ਅਤੇ ਬੀਬੀ ਸਵਿੰਦਰ ਕੌਰ ਹਾਜ਼ਰ ਸਨ।

- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...