Thursday, March 6, 2025
spot_img
spot_img
spot_img
spot_img

SGPC ਦੇ ਸੇਵਾਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਯੈੱਸ ਪੰਜਾਬ
ਅੰਮ੍ਰਿਤਸਰ, 31 ਜਨਵਰੀ, 2025

Shiromani Gurdwara Parbandhak Committee ਤੋਂ ਸੇਵਾਮੁਕਤ ਹੋਏ ਕਰਮਚਾਰੀਆਂ ਨੂੰ ਅੱਜ Shiromani Committee ਦਫਤਰ ਵਿਖੇ ਅਧਿਕਾਰੀਆਂ ਵੱਲੋਂ ਗੁਰੂ Bakhshish Siropao, ਸ੍ਰੀ ਦਰਬਾਰ ਸਾਹਿਬ ਦਾ ਸੁਨਹਿਰੀ ਮਾਡਲ ਤੇ ਸ੍ਰੀ ਸਾਹਿਬ ਦੇ ਕੇ ਸਨਮਾਨਿਤ ਕੀਤਾ ਗਿਆ।

ਸੇਵਾਮੁਕਤ ਹੋਏ ਕਰਮਚਾਰੀਆਂ ਵਿੱਚ ਸੱਚਖੰਡ Sri Harmandir Sahib ਦੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਤੇ ਭਾਈ ਲਖਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਚੀਫ਼ ਅਕਾਊਂਟੈਂਟ ਸ. ਮਿਲਖਾ ਸਿੰਘ, ਮੈਨੇਜਰ ਸ. ਜਗਤਾਰ ਸਿੰਘ ਸ਼ਹੂਰਾ, ਗੁਰਦੁਆਰਾ ਇੰਸਪੈਕਟਰ ਸ. ਜਰਨੈਲ ਸਿੰਘ, ਕਲਰਕ ਸ. ਬਲਵਿੰਦਰ ਸਿੰਘ, ਕਵੀਸ਼ਰ ਭਾਈ ਬਲਜੀਤ ਸਿੰਘ, ਹੈਲਪਰ ਸ. ਗੁਰਦੀਪ ਸਿੰਘ, ਸੇਵਾਦਾਰ ਸ. ਸਰਵਣ ਸਿੰਘ, ਸ. ਗੁਰਦਿਆਲ ਸਿੰਘ, ਸ. ਜਰਨੈਲ ਸਿੰਘ, ਸ. ਲਾਭ ਸਿੰਘ, ਸ. ਹਰਨੇਕ ਸਿੰਘ, ਸ. ਕਸ਼ਮੀਰ ਸਿੰਘ, ਸ. ਦਿਲਬਾਗ ਸਿੰਘ, ਸ. ਦਲਬੀਰ ਸਿੰਘ ਤੇ ਸ. ਸੁਖਦੇਵ ਸਿੰਘ ਸ਼ਾਮਲ ਸਨ।

ਇਨ੍ਹਾਂ ਸੇਵਾ ਮੁਕਤ ਹੋਏ ਅਧਿਕਾਰੀਆਂ ਦੇ ਸਨਮਾਨ ਸਮਾਗਮ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਤੁਗਲਵਾਲ, ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਸਾਬਕਾ ਵਿਧਾਇਕ ਸ. ਵਿਰਸਾ ਸਿੰਘ ਵਲਟੋਹਾ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਇੰਜੀ: ਸੁਖਮਿੰਦਰ ਸਿੰਘ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਸੇਵਾਮੁਕਤ ਹੋਏ ਕਰਮਚਾਰੀਆਂ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਨਵੇਂ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਤਜ਼ਰਬੇ ਤੋਂ ਸੇਧ ਲੈਣ ਲਈ ਪ੍ਰੇਰਿਆ।

ਇਸ ਮੌਕੇ ਸ਼੍ਰੋਮਣੀ ਕਮੇਟੀ ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਬਿਜੈ ਸਿੰਘ, ਸ. ਤੇਜਿੰਦਰ ਸਿੰਘ ਪੱਡਾ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੀਤ ਸਕੱਤਰ ਸ. ਮਨਜੀਤ ਸਿੰਘ, ਸ. ਹਰਭਜਨ ਸਿੰਘ ਵਕਤਾ, ਸ. ਸੁਖਬੀਰ ਸਿੰਘ, ਸੁਪਰਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਸ. ਸੁਰਜੀਤ ਸਿੰਘ ਰਾਣਾ ਸਮੇਤ ਸੇਵਾਮੁਕਤ ਹੋਏ ਕਰਮਚਾਰੀਆਂ ਦੇ ਰਿਸ਼ਤੇਦਾਰ ਮੌਜੂਦ ਸਨ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ