Wednesday, December 4, 2024
spot_img
spot_img
spot_img
spot_img

SGPC ਨੇ ਖਾਲਸਾ ਸਾਜਣਾ ਦਿਵਸ ਮੌਕੇ Pakistan ਜਾਣ ਵਾਲੇ ਜਥੇ ਲਈ Passport ਮੰਗੇ

ਯੈੱਸ ਪੰਜਾਬ
ਅੰਮ੍ਰਿਤਸਰ, 30 ਨਵੰਬਰ, 2024

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ Pakistan ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਪਰਕਿਰਿਆ ਆਰੰਭ ਕਰਦਿਆਂ 25 ਦਸੰਬਰ 2024 ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟ ਮੰਗੇ ਗਏ ਹਨ। Pakistan ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ Khalsa Sajna Diwas ਸਬੰਧੀ ਸਮਾਗਮਾਂ ਵਿਚ ਸ਼ਮੂਲੀਅਤ ਲਈ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਸ਼ਰਧਾਲੂਆਂ ਦਾ ਜਥਾ ਜਾਵੇਗਾ।

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਪ੍ਰੈਲ 2025 ਵਿਚ ਖਾਲਸਾ ਸਾਜਣਾ ਦਿਵਸ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾਵੇਗਾ, ਜੋ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਮੁੱਖ ਸਮਾਗਮ ’ਚ ਸ਼ਮੂਲੀਅਤ ਤੋਂ ਇਲਾਵਾ ਉਥੇ ਸਥਿਤ ਹੋਰਨਾਂ ਗੁਰਧਾਮਾਂ ਦੇ ਵੀ ਦਰਸ਼ਨ ਕਰੇਗਾ।

ਉਨ੍ਹਾਂ ਕਿਹਾ ਕਿ ਇਸ ਜਥੇ ਵਿਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 25 ਦਸੰਬਰ 2024 ਤੱਕ ਸ਼੍ਰੋਮਣੀ ਕਮੇਟੀ ਦਫ਼ਤਰ ’ਚ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਲਈ ਆਪੋ-ਆਪਣੇ ਹਲਕੇ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਪਾਸੋਂ ਸਿਫ਼ਾਰਸ਼ ਕਰਵਾਉਣੀ ਜ਼ਰੂਰੀ ਹੈ ਅਤੇ ਇਸ ਦੇ ਨਾਲ ਹੀ ਆਪਣੀ ਪਛਾਣ ਦੇ ਸਬੂਤ ਵਜੋਂ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਫੋਟੋ ਕਾਪੀ ਵੀ ਦਿੱਤੀ ਜਾਵੇ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਦਿੱਤੇ ਸਮੇਂ ਤੱਕ ਆਪਣੇ ਪਾਸਪੋਰਟ ਜਮ੍ਹਾਂ ਕਰਵਾਉਣ, ਤਾਂ ਜੋ ਵੀਜ਼ਾ ਪਰਕਿਰਿਆ ਲਈ ਕਾਰਵਾਈ ਸਮੇਂ ਸਿਰ ਕੀਤੀ ਜਾ ਸਕੇ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ