Wednesday, April 2, 2025
spot_img
spot_img
spot_img

SGPC ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਪੰਥ ਤੋਂ ਸੁਝਾਅ ਮੰਗੇ

ਯੈੱਸ ਪੰਜਾਬ
ਅੰਮ੍ਰਿਤਸਰ, 29 ਮਾਰਚ, 2025

Shiromani Gurdwara Parbandhak Committee ਦੇ ਪ੍ਰਧਾਨ ਐਡਵੋਕੇਟ Harjinder Singh Dhami ਨੇ Sri Akal Takht Sahib ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ।

ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀ ਇਹ ਚਿਰੋਕਣੀ ਮੰਗ ਰਹੀ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਪਦਵੀ ਦੇ ਸਤਿਕਾਰ ਅਤੇ ਮਹੱਤਵ ਦੇ ਮੱਦੇਨਜ਼ਰ ਸੇਵਾ ਨਿਯਮ ਤਹਿ ਕੀਤੇ ਜਾਣ, ਜਿਸ ਨੂੰ ਲੈ ਕੇ ਬੀਤੇ ਕੱਲ੍ਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਵਿੱਚ ਸਿਧਾਂਤਕ ਪ੍ਰਵਾਨਗੀ ਦਾ ਮਤਾ ਪਾਸ ਕੀਤਾ ਗਿਆ ਹੈ।

ਇਸ ਮਤੇ ਦੀ ਭਾਵਨਾ ਅਨੁਸਾਰ ਜਥੇਦਾਰ ਸਾਹਿਬ ਦੀ ਨਿਯੁਕਤੀ, ਸੇਵਾਵਾਂ ਅਤੇ ਸੇਵਾ ਮੁਕਤੀ ਬਾਰੇ ਕੌੰਮ ਦੀਆਂ ਸਮੁੱਚੀਆਂ ਜਥੇਬੰਦੀਆਂ ਤੇ ਸੰਸਥਾਵਾਂ ਦੇ ਨਾਲ ਨਾਲ ਸਿੱਖ ਬੁੱਧੀਜੀਵੀਆਂ ਦੇ ਵਿਚਾਰ ਮਹੱਤਵਪੂਰਨ ਹਨ। ਇਸ ਲਈ 20 ਅਪ੍ਰੈਲ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ info@sgpc.net ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ