Thursday, December 12, 2024
spot_img
spot_img
spot_img

SGPC ਨੇ Narain Singh Chaura ਨੂੰ ਪੰਥ ’ਚੋਂ ਛੇਕਣ ਵਾਸਤੇ ਸ੍ਰੀ Akal Takhat ਸਾਹਿਬ ਦੇ ਜਥੇਦਾਰ ਨੂੰ ਕੀਤੀ ਅਪੀਲ

ਯੈੱਸ ਪੰਜਾਬ
ਅੰਮ੍ਰਿਤਸਰ, 9 ਦਸੰਬਰ, 2024

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਵੇਸ਼ ਦੁਆਰ ’ਤੇ Sri Akal Takht Sahib ਤੋਂ ਲੱਗੀ ਸੇਵਾ ਨਿਭਾਅ ਰਹੇ ਸੇਵਾਦਾਰ ਉੱਤੇ 4 ਦਸੰਬਰ ਨੂੰ Narain Singh Chaura ਵੱਲੋਂ ਗੋਲੀਆਂ ਨਾਲ ਹਮਲਾ ਕਰਨ ਅਤੇ ਸਿੱਖਾਂ ਦੇ ਪਾਵਨ ਅਸਥਾਨ ਦੇ ਸ਼ਾਂਤਮਈ ਤੇ ਰੂਹਾਨੀ ਵਾਤਾਵਰਨ ਨੂੰ ਭੰਗ ਕਰਨ ਦੀ ਕਰੜੀ ਨਿੰਦਾ ਕਰਦਿਆਂ, ਦੋਸ਼ੀ ਨੂੰ ਪੰਥ ਵਿੱਚੋਂ ਛੇਕਣ ਲਈ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕੀਤੀ ਗਈ।

ਇੱਕਨੁਕਾਤੀ ਏਜੰਡੇ ’ਤੇ ਸੱਦੀ ਗਈ ਇਸ ਇਕੱਤਰਤਾ ਦੌਰਾਨ ਉਕਤ ਮਾਮਲੇ ਦਾ ਨੋਟਿਸ ਲੈਂਦਿਆਂ ਇੱਕ ਵਿਸ਼ੇਸ਼ ਨਿੰਦਾ ਮਤਾ ਪਾਸ ਕਰਕੇ ਜਿੱਥੇ ਸਾਰੇ ਮਾਮਲੇ ਦੀ ਪੜਤਾਲ ਵਾਸਤੇ ਇੱਕ ਕਮੇਟੀ ਬਣਾਈ ਗਈ ਹੈ, ਉੱਥੇ ਹੀ ਇਸ ਘਟਨਾ ਨੂੰ ਡੂੰਘੀ ਸਾਜ਼ਸ਼ ਵੀ ਕਰਾਰ ਦਿੱਤਾ ਗਿਆ। ਇਕੱਤਰਤਾ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਅੰਤ੍ਰਿੰਗ ਕਮੇਟੀ ਅਹੁਦੇਦਾਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਪਾਸ ਕੀਤਾ ਗਿਆ ਮਤਾ ਸੌਂਪਿਆ ਅਤੇ ਨਰਾਇਣ ਸਿੰਘ ਚੌੜਾ ਨੂੰ ਪੰਥ ਵਿੱਚੋਂ ਛੇਕਣ ਦੀ ਮੰਗ ਕੀਤੀ।

ਮੀਡੀਆ ਨੂੰ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਆਖਿਆ ਕਿ ਬੀਤੇ ਦਿਨੀਂ ਲੱਗੀ ਸੇਵਾ ਨਿਭਾਅ ਰਹੇ ਸ. ਸੁਖਬੀਰ ਸਿੰਘ ਬਾਦਲ ਉੱਤੇ ਕੀਤੇ ਗਏ ਹਮਲੇ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਡਿਊਢੀ ’ਤੇ ਗੋਲੀ ਲੱਗਣ ਨਾਲ ਪੂਰੇ ਵਿਸ਼ਵ ਦੀਆਂ ਸੰਗਤਾਂ ਦੇ ਮਨਾਂ ਨੂੰ ਭਾਰੀ ਠੇਸ ਪੁੱਜੀ ਹੈ ਅਤੇ ਇਸ ਨਾਲ ਸੰਗਤ ਅੰਦਰ ਡਰ ਦਾ ਮਾਹੌਲ ਵੀ ਪੈਦਾ ਹੋਇਆ ਹੈ।

ਉਨ੍ਹਾਂ ਕਿਹਾ ਕਿ ਇਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਤੌਹੀਨ ਹੋਣ ਦੇ ਨਾਲ ਨਾਲ ਮੀਰੀ ਪੀਰੀ ਦੇ ਸਿਧਾਂਤ, ਪੰਥਕ ਮਾਣ ਮਰਯਾਦਾ ਅਤੇ ਸਿੱਖ ਮਾਨਤਾਵਾਂ ’ਤੇ ਵੀ ਸੱਟ ਹੈ। ਉਨ੍ਹਾਂ ਕਿਹਾ ਕਿ ਅੰਤ੍ਰਿੰਗ ਕਮੇਟੀ ਨੇ ਇਸ ਦਾ ਕਰੜਾ ਨੋਟਿਸ ਲੈਂਦਿਆਂ ਬਹੁਸੰਮਤੀ ਨਾਲ ਨਿੰਦਾ ਮਤਾ ਪਾਸ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕਾਰਵਾਈ ਮੰਗੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਅੰਤ੍ਰਿੰਗ ਕਮੇਟੀ ਨੇ ਦੋਸ਼ੀ ਵਿਅਕਤੀ ਤੋਂ ਇਲਾਵਾ ਇਸ ਘਟਨਾ ਵਿੱਚ ਸ਼ਾਮਲ ਹੋਰ ਪੰਥ ਦੋਖੀਆਂ ਅਤੇ ਸਾਜ਼ਸ਼ਕਾਰਾਂ, ਸਰੁੱਖਿਆ ਵਿੱਚ ਖਾਮੀਆਂ, ਅੰਦਰੂਨੀ ਤੇ ਬਾਹਰੀ ਮਿਲੀਭੁਗਤ ਦੇ ਨਾਲ-ਨਾਲ ਪੁਲਿਸ ਪ੍ਰਸ਼ਾਸਨ ਦੀ ਮਾੜੀ ਕਾਰਗੁਜ਼ਾਰੀ ਦੀ ਘੋਖ ਦੀ ਲੋੜ ਨੂੰ ਵੀ ਮਹਿਸੂਸ ਕੀਤਾ ਹੈ।

ਇਸ ਵਾਸਤੇ ਮੁਕੰਮਲ ਪੜਤਾਲ ਲਈ ਸ. ਰਘੂਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ, ਸ. ਸ਼ੇਰ ਸਿੰਘ ਮੰਡਵਾਲਾ ਜਨਰਲ ਸਕੱਤਰ, ਸ. ਸੁਖਹਰਪ੍ਰੀਤ ਸਿੰਘ ਰੋਡੇ ਅੰਤ੍ਰਿੰਗ ਮੈਂਬਰ, ਸ. ਕੁਲਵੰਤ ਸਿੰਘ ਮੰਨਣ ਮੁੱਖ ਸਕੱਤਰ ਅਤੇ ਸ. ਪ੍ਰਤਾਪ ਸਿੰਘ ਸਕੱਤਰ (ਕੋਆਰਡੀਨੇਟਰ) ਦੇ ਅਧਾਰਿਤ ਇੱਕ ਕਮੇਟੀ ਬਣਾਈ ਹੈ ਜੋ ਤਿੰਨ ਹਫ਼ਤਿਆਂ ਵਿੱਚ ਆਪਣੀ ਰਿਪੋਰਟ ਦੇਵੇਗੀ। ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮਾਣ ਸਤਿਕਾਰ ਨੂੰ ਲੱਗੀ ਢਾਅ ਦੇ ਮੱਦੇਨਜ਼ਰ ਇਸ ਮਾਮਲੇ ਵਿੱਚ ਦੋਸ਼ੀ ਖਿਲਾਫ਼ ਕਾਰਵਾਈ ਕਰਦਿਆਂ ਉਸ ਨੂੰ ਪੰਥ ਵਿੱਚੋਂ ਛੇਕਣ।

ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਲ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਕਮੇਟੀ ਮੈਂਬਰ ਸ. ਅਮਰੀਕ ਸਿੰਘ ਵਛੋਆ, ਸ. ਪਰਮਜੀਤ ਸਿੰਘ ਖ਼ਾਲਸਾ, ਸ. ਸੁਰਜੀਤ ਸਿੰਘ ਗੜ੍ਹੀ, ਸ. ਬਲਦੇਵ ਸਿੰਘ ਕਾਇਮਪੁਰ, ਸ. ਦਲਜੀਤ ਸਿੰਘ ਭਿੰਡਰ, ਸ. ਸੁਖਹਰਪ੍ਰੀਤ ਸਿੰਘ ਰੋਡੇ, ਸ. ਰਵਿੰਦਰ ਸਿੰਘ ਖ਼ਾਲਸਾ, ਸ. ਜਸਵੰਤ ਸਿੰਘ ਪੁੜੈਨ, ਸ. ਪਰਮਜੀਤ ਸਿੰਘ ਰਾਏਪੁਰ, ਸਕੱਤਰ ਸ. ਸੁਖਮਿੰਦਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ ਅਤੇ ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ ਮੌਜੂਦ ਸਨ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ