Friday, April 19, 2024

ਵਾਹਿਗੁਰੂ

spot_img
spot_img

SGPC ਵੱਲੋਂ Gurudwara Nankana Sahib ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 27 ਨਵੰਬਰ, 2020:
ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਹਿੱਸਾ ਲੈਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਕੀਤਾ ਗਿਆ।

ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਥੇ ਦੀ ਰਵਾਨਗੀ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਥੇ ਦੀ ਅਗਵਾਈ ਕਰ ਰਹੇ ਸ. ਅਮਰਜੀਤ ਸਿੰਘ ਭਲਾਈਪੁਰ, ਸ. ਗੁਰਮੀਤ ਸਿੰਘ ਬੂਹ, ਸ. ਹਰਪਾਲ ਸਿੰਘ ਜੱਲ੍ਹਾ, ਸ. ਬਲਵਿੰਦਰ ਸਿੰਘ ਵੇਈਂਪੂਈਂ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ।

ਇਸ ਮੌਕੇ ਗੱਲਬਾਤ ਕਰਦਿਆਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਦੀ ਤਾਂਘ ਸਿੱਖ ਸੰਗਤ ਅੰਦਰ ਹਮੇਸ਼ਾ ਰਹਿੰਦੀ ਹੈ। ਗੁਰਪੁਰਬਾਂ ਅਤੇ ਇਤਿਹਾਸਕ ਦਿਹਾੜਿਆਂ ਮੌਕੇ ਇਨ੍ਹਾਂ ਅਸਥਾਨਾਂ ਦੀ ਯਾਤਰਾ ਕਰਨ ਲਈ ਸੰਗਤ ਵਿਚ ਭਾਰੀ ਉਤਸ਼ਾਹ ਹੁੰਦਾ ਹੈ। ਪਰੰਤੂ ਪਾਕਿਸਤਾਨ ਦੂਤਾਵਾਸ ਵੱਲੋਂ ਸ਼ਰਧਾਲੂਆਂ ਦੇ ਵੱਡੀ ਗਿਣਤੀ ਵਿਚ ਵੀਜ਼ੇ ਰੱਦ ਕਰਨ ਨਾਲ ਸੰਗਤਾਂ ਦੀ ਸ਼ਰਧਾ ਨੂੰ ਠੇਸ ਪੁੱਜਦੀ ਹੈ।

ਭਾਈ ਲੌਂਗੋਵਾਲ ਨੇ ਮੰਗ ਕੀਤੀ ਕਿ ਪਾਕਿਸਤਾਨ ਦੂਤਾਵਾਸ ਨੂੰ ਸ਼ਰਧਾਲੂਆਂ ਨੂੰ ਵੱਧ ਤੋਂ ਵੱਧ ਵੀਜ਼ੇ ਦੇਣੇ ਚਾਹੀਦੇ ਹਨ। ਇਸ ਦੌਰਾਨ ਭਾਈ ਲੌਂਗੋਵਾਲ ਨੇ ਕੋਰੋਨਾ ਤੋਂ ਬਚਣ ਲਈ ਸਿਹਤ ਵਿਭਾਗ ਦੇ ਨਿਰਦੇਸ਼ਾਂ ਦਾ ਪਾਲਣ ਕਰਨ ਦੀ ਸੰਗਤ ਨੂੰ ਅਪੀਲ ਕੀਤੀ। ਇਸੇ ਦੌਰਾਨ ਭਾਈ ਲੌਂਗੋਵਾਲ ਨੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਤੁਰੰਤ ਖੋਲ੍ਹਣ ਦੀ ਵੀ ਭਾਰਤ ਸਰਕਾਰ ਪਾਸੋਂ ਮੰਗ ਕੀਤੀ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪਰਮਜੀਤ ਸਿੰਘ ਸਰੋਆ, ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਸਿਮਰਜੀਤ ਸਿੰਘ ਕੰਗ, ਸ. ਗੁਰਮੀਤ ਸਿੰਘ ਬੁੱਟਰ, ਸ. ਨਿਰਵੈਲ ਸਿੰਘ, ਸੁਪਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਗੁਰਿੰਦਰਪਾਲ ਸਿੰਘ ਠਰੂ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਨਰਿੰਦਰ ਸਿੰਘ ਆਦਿ ਮੌਜੂਦ ਸਨ।

ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਵਾਪਰੀ ਘਟਨਾ ਦੀ ਲੌਂਗੋਵਾਲ ਵੱਲੋਂ ਨਿੰਦਾ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਇਕ ਸ਼ਰਾਰਤੀ ਅਨਸਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ’ਤੇ ਚੜ੍ਹਨ ਦੀ ਘਿਨੌਣੀ ਹਰਕਤ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।

ਭਾਈ ਲੌਂਗੋਵਾਲ ਨੇ ਕਿਹਾ ਕਿ ਅਜਿਹੇ ਲੋਕਾਂ ਪਿਛੇ ਕੰੰਮ ਕਰਦੀਆਂ ਸ਼ਕਤੀਆਂ ਦਾ ਪਰਦਾਫਾਸ਼ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿਖੇ ਇਤਿਹਾਸਕ ਅਸਥਾਨ ਵਿਖੇ ਵਾਪਰੀ ਘਟਨਾ ਬੇਹੱਦ ਮੰਦਭਾਗੀ ਹੈ ਅਤੇ ਸਰਕਾਰ ਨੂੰ ਦੋਸ਼ੀ ਪਾਸੋਂ ਸਖ਼ਤੀ ਨਾਲ ਪੁਛਗਿਛ ਕਰਨੀ ਚਾਹੀਦੀ ਹੈ।

- Advertisement -

ਸਿੱਖ ਜਗ਼ਤ

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਬੇਅਦਬੀ ਦੇ ਦੋਸ਼ੀਆਂ ਨੂੰ ਦੋ ਦਿਨ ’ਚ ਸਾਹਮਣੇ ਲਿਆਵੇ ਸਰਕਾਰ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 19 ਅਪ੍ਰੈਲ, 2024 ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਚੀਮਾ ਪੋਤਾ ਵਿਖੇ ਬੀਤੇ ਦਿਨੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਘਟਨਾ ਤੋਂ ਬਾਅਦ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,198FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...