Saturday, March 2, 2024

ਵਾਹਿਗੁਰੂ

spot_img
spot_img
spot_img
spot_img
spot_img
spot_img

ਸੁਲਤਾਨਪੁਰ ਲੋਧੀ ਦੇ ਗੁਰੂ ਘਰ ਅੰਦਰ ਗੋਲੀ ਚਲਾਉਣ ਦੇ ਰੋਸ ਵਜੋਂ SGPC ਤੇ SAD 3 ਦਸੰਬਰ ਤੋਂ ਕਰਨਗੇ ਰੋਸ ਪ੍ਰਦਰਸ਼ਨ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 1 ਦਸੰਬਰ, 2023:
ਬੀਤੇ ਦਿਨੀਂ ਸੁਲਤਾਨਪੁਰ ਲੋਧੀ ਵਿਖੇ ਪੁੁਲਿਸ ਵੱਲੋਂ ਸਿੱਖ ਮਰਯਾਦਾ ਨੂੰ ਅੱਖੋਂ ਪਰੋਖੇ ਕਰਕੇ ਜੁੱਤੀਆਂ ਸਮੇਤ ਗੁਰਦੁਆਰਾ ਸਾਹਿਬਾਨ ਅੰਦਰ ਦਾਖ਼ਲ ਹੋਣ ਅਤੇ ਗੋਲੀ ਚਲਾਉਣ ਦੇ ਰੋਸ ਵਜੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਨੇ ਸਾਂਝੇ ਤੌਰ ’ਤੇ 3 ਦਸੰਬਰ 2023 ਤੋਂ ਧਰਨਾ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਹੈ। ਕੀਤੇ ਜਾਣ ਵਾਲੇ ਇਸ ਪ੍ਰਦਰਸ਼ਨ ਵਿਚ ਰੋਜ਼ਾਨਾ ਸ਼੍ਰੋਮਣੀ ਕਮੇਟੀ ਦੇ ਇਕ ਹਲਕੇ ਤੋਂ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਹਲਕਾ ਇੰਚਾਰਜ ਇਕੱਠੇ ਅਗਵਾਈ ਕਰਨਗੇ।

ਇਸ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਛਾਉਣੀ ਨਿਹੰਗ ਸਿੰਘਾਂ ਦੇ ਮਾਮਲੇ ਨੂੰ ਗੱਲਬਾਤ ਰਾਹੀਂ ਹੱਲ ਕੀਤਾ ਜਾ ਸਕਦਾ ਸੀ, ਪਰੰਤੂ ਸਰਕਾਰ ਇਸ ਵਿਚ ਨਾਕਾਮਯਾਬ ਰਹੀ। ਉਨ੍ਹਾਂ ਕਿਹਾ ਕਿ ਇਸ ਦੇ ਉਲਟ ਸਰਕਾਰ ਨੇ ਗੁਰੂ ਘਰ ਅੰਦਰ ਮਰਯਾਦਾ ਦੀ ਉਲੰਘਣਾ ਕਰਦਿਆਂ ਗੋਲੀ ਚਲਾਉਣ ਦੇ ਆਦੇਸ਼ ਦਿੱਤੇ, ਜਿਸ ਦੇ ਜੁੰਮੇਵਾਰ ਸਿੱਧੇ ਤੌਰ ’ਤੇ ਪੰਜਾਬ ਦੇ ਮੁੱਖ ਮੰਤਰੀ ਹਨ ਕਿਉਂਕਿ ਗ੍ਰਹਿ ਵਿਭਾਗ ਉਨ੍ਹਾਂ ਪਾਸ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਕਾਰਵਾਈ ਨਾਲ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਵੀ ਠੇਸ ਪੁੱਜੀ ਹੈ। ਕਾਫੀ ਸਮਾਂ ਬੀਤ ਜਾਣ ਮਗਰੋਂ ਵੀ ਇਸ ਮਾਮਲੇ ਨੂੰ ਲੈ ਕੇ ਸਰਕਾਰ ਦੀ ਚੁੱਪੀ ਕਈ ਸਵਾਲ ਪੈਦਾ ਕਰਦੀ ਹੈ। ਦੋਸ਼ੀ ਅਧਿਕਾਰੀਆਂ ’ਤੇ ਸਰਕਾਰ ਵੱਲੋਂ ਕਿਸੇ ਕਿਸਮ ਦੀ ਕਾਰਵਾਈ ਨਾ ਕਰਨਾ ਸੰਗਤਾਂ ਅੰਦਰ ਰੋਸ ਅਤੇ ਰੋਹ ਪੈਦਾ ਕਰ ਰਿਹਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸਹਿਯੋਗ ਨਾਲ 3 ਦਸੰਬਰ 2023 ਨੂੰ ਧਰਨਾ ਪ੍ਰਦਰਸ਼ਨ ਆਰੰਭਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਵਿਚ ਰੋਜ਼ਾਨਾ ਇਕ ਹਲਕੇ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਹਲਕਾ ਇੰਚਾਰਜ ਸੰਗਤ ਦੇ ਸਹਿਯੋਗ ਨਾਲ ਸੁਲਤਾਨਪੁਰ ਲੋਧੀ ਵਿਖੇ ਧਰਨਾ ਲਗਾਏਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਵਟਸਐੱਪ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਬਾਦਲ ਪਰਿਵਾਰ ਸਰਕਾਰੀ ਸਹੂਲਤਾਂ ਦਾ ਆਦਤਨ ਲਾਭਪਾਤਰੀ: ਮਲਵਿੰਦਰ ਸਿੰਘ ਕੰਗ

ਯੈੱਸ ਪੰਜਾਬ ਚੰਡੀਗੜ੍ਹ, 1 ਮਾਰਚ, 2024 ਸੁਖਵਿਲਾਸ ਹੋਟਲ ਮੁੱਦੇ 'ਤੇ ਆਮ ਆਦਮੀ ਪਾਰਟੀ (ਆਪ) ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਫਿਰ ਹਮਲਾ ਬੋਲਿਆ ਹੈ। ‘ਆਪ’ ਪੰਜਾਬ ਦੇ ਮੁੱਖ...

ਗੁਰਜੀਤ ਸਿੰਘ ਕਤਲ ਕੇਸ – ਪੁਲਿਸ ਵੱਲੋਂ ਗਿ੍ਰਫਤਾਰ ਵਿਅਕਤੀ ਨੇ ਅਦਾਲਤੀ ਪੇਸ਼ੀ ਦੌਰਾਨ ਕਿਹਾ ‘‘ਮੈਂ ਦੋਸ਼ੀ ਨਹੀਂ’’

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 27 ਫਰਵਰੀ 2024: ਬੀਤੀ 29 ਜਨਵਰੀ ਨੂੰ ਦੱਖਣੀ ਟਾਪੂ ਦੇ ਦੂਜੇ ਵੱਡੇ ਸ਼ਹਿਰ ਡੁਨੀਡਨ ਵਿਖੇ 27 ਸਾਲਾ ਪੰਜਾਬੀ ਨੌਜਵਾਨ ਸ. ਗੁਰਜੀਤ ਸਿੰਘ ਮੱਲ੍ਹੀ ਪਿੰਡ ਪਮਾਲ ਜ਼ਿਲ੍ਹਾ ਲੁਧਿਆਣਾ...

ਮਨੋਰੰਜਨ

ਅੰਮ੍ਰਿਤਸਰ ਵਿੱਚ ਸੱਤ ਦਿਨ- ਸੱਤ ਵੱਡੇ ਕਲਾਕਾਰ ਕਰਨਗੇ ਲੋਕਾਂ ਦਾ ਮਨੋਰੰਜਨ

ਯੈੱਸ ਪੰਜਾਬ ਅੰਮ੍ਰਿਤਸਰ, 17 ਫਰਵਰੀ, 2024 ਪੰਜਾਬ ਸਰਕਾਰ ਵੱਲੋਂ ਰਾਜ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਸ਼ਵ ਭਰ ਵਿੱਚ ਪ੍ਰਸਿੱਧ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੰਮ੍ਰਿਤਸਰ ਨੂੰ ਰੰਗਲਾ ਪੰਜਾਬ ਮੇਲੇ ਲਈ ਚੁਣਿਆ ਗਿਆ ਹੈ ,...

ਬਾਲੀਵੁੱਡ ਗਾਇਕ ਸੁਖ਼ਵਿੰਦਰ ਸਿੰਘ ਦਾ ਚੰਡੀਗੜ੍ਹ ਵਿੱਚ ‘ਲਾਈਵ ਸ਼ੋਅ’ 24 ਫ਼ਰਵਰੀ ਨੂੰ

ਯੈੱਸ ਪੰਜਾਬ 15 ਫਰਵਰੀ, 2024 ਸਿਧਾਰਥ ਐਂਟਰਟੇਨਰਜ਼ ਅਤੇ ਹਿੰਦੁਸਤਾਨ ਹੋਲਡਿੰਗਜ਼, ਹਾਰਮੋਨੀ ਇੰਡੀਆ ਟਿਊਨਜ਼ ਦੇ ਸਹਿਯੋਗ ਨਾਲ, ਧੀਰ ਕੌਂਸਟ ਅਤੇ ਵਾਮਨ ਗਰੁੱਪ ਦੁਆਰਾ ਪੇਸ਼ ਕੀਤੇ ਜਾਣ ਵਾਲੇ ਗਾਇਕ ਸੁਖਵਿੰਦਰ ਸਿੰਘ ਮਿਊਜ਼ਿਕ ਮੈਜ਼ਿਕ ਲਾਈਵ ਕੰਸਰਟ ਦੀ ਘੋਸ਼ਣਾ ਕਰਨ...

‘ਜੀ ਵੇ ਸੋਹਣਿਆ ਜੀ’ – ਪਹਿਲੀ ਵਾਰ ਵਿਸ਼ਵ ਦੇ ਸਭ ਤੋਂ ਵੱਡੇ ਸਿਨੇਮਾ ਘਰ ਵਿੱਚ ਰਿਲੀਜ਼ ਹੋਵੇਗੀ ਇਹ ਪੰਜਾਬੀ ਫ਼ਿਲਮ

ਯੈੱਸ ਪੰਜਾਬ 9 ਫਰਵਰੀ, 2024 ਪੰਜਾਬੀ ਸਿਨੇਮਾ ਇੱਕ ਮਹੱਤਵਪੂਰਨ ਪਲ ਲਈ ਪੂਰੀ ਤਰ੍ਹਾਂ ਤਿਆਰ ਹੈ ਕਿਉਂਕਿ ਦੂਰਦਰਸ਼ੀ ਨਿਰਮਾਤਾ ਸੰਨੀ ਰਾਜ, ਵਰੁਣ ਅਰੋੜਾ, ਅਮਿਤ ਜੁਨੇਜਾ, ਅਤੇ ਡਾ ਪ੍ਰਭਜੋਤ ਸਿੱਧੂ ਮਾਣ ਨਾਲ ਦੁਨੀਆ ਦੇ ਸਭ ਤੋਂ ਵੱਡੇ ਸਿਨੇਮਾ...
spot_img
spot_img
spot_img
spot_img

ਸੋਸ਼ਲ ਮੀਡੀਆ

223,407FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...