Wednesday, October 2, 2024
spot_img
spot_img
spot_img
spot_img
spot_img

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਪੰਜ ਸਾਲ ਦੇ ਤੇਗਬੀਰ ਸਿੰਘ ਨੂੰ ਅਫ਼ਰੀਕਾ ਦੀ ਸਭ ਤੋਂ ਉੱਚੀ ਚੋਟੀ ’ਤੇ ਪਹੁੰਚਣ ’ਤੇ ਦਿੱਤੀ ਵਧਾਈ

ਯੈੱਸ ਪੰਜਾਬ
ਅੰਮ੍ਰਿਤਸਰ, 29 ਅਗਸਤ, 2024

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਫ਼ਰੀਕਾ ਦੀ ਸਭ ਤੋਂ ਉੱਚੀ ਚੋਟੀ ’ਤੇ ਪਹੁੰਚਣ ਵਾਲੇ 5 ਸਾਲ ਦੇ ਸਿੱਖ ਬੱਚੇ ਕਾਕਾ ਤੇਗਬੀਰ ਸਿੰਘ ਨੂੰ ਵਧਾਈ ਦਿੱਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕਾਕਾ ਤੇਗਬੀਰ ਸਿੰਘ ਨੇ ਛੋਟੀ ਉਮਰ ਵਿਚ ਅਫ਼ਰੀਕਾ ਦੀ ਮਾਊਂਟ ਕਿਲੀਮੰਜਾਰੋ ਚੋਟੀ ’ਤੇ ਪਹੁੰਚ ਵੱਡੀ ਪ੍ਰਾਪਤੀ ਕੀਤੀ ਹੈ, ਇਸ ਨਾਲ ਸਿੱਖ ਕੌਮ ਦਾ ਮਾਨ ਪੂਰੀ ਦੁਨੀਆ ਅੰਦਰ ਵਧਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੁਨੀਆ ਅੰਦਰ ਸਿੱਖਾਂ ਨੇ ਹਰ ਖੇਤਰ ਵਿੱਚ ਵੱਡੀਆਂ ਪ੍ਰਾਪਤੀਆਂ ਕੀਤੀਆਂ ਹਨ।

ਉਨ੍ਹਾਂ ਕਿਹਾ ਕਿ ਕਾਕਾ ਤੇਗਬੀਰ ਸਿੰਘ ਵੱਲੋਂ ਚੋਟੀ ’ਤੇ ਨਿਸ਼ਾਨ ਸਾਹਿਬ ਝੁਲਾ ਕੇ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਨੂੰ ਸਤਿਕਾਰ ਦਿੱਤਾ ਗਿਆ ਹੈ। ਐਡਵੋਕੇਟ ਧਾਮੀ ਨੇ ਕਾਕਾ ਤੇਗਬੀਰ ਸਿੰਘ ਦੇ ਪਰਿਵਾਰ ਅਤੇ ਉਸ ਦੇ ਕੋਚ ਨੂੰ ਵਧਾਈ ਦਿੰਦਿਆਂ ਇਸ ਸਿੱਖ ਬੱਚੇ ਲਈ ਭਵਿੱਖ ਵਿੱਚ ਹੋਰ ਵੱਡੀਆਂ ਪ੍ਰਾਪਤੀਆਂ ਹਾਸਲ ਕਰਨ ਦੀ ਅਰਦਾਸ ਕੀਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਨੌਜਵਾਨਾਂ ਅਤੇ ਖਾਸ ਕਰਕੇ ਬੱਚਿਆਂ ਨੂੰ ਕਾਕਾ ਤੇਗਬੀਰ ਸਿੰਘ ਦੀ ਇਸ ਉਪਲੱਬਧੀ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ