spot_img
Sunday, June 16, 2024

ਵਾਹਿਗੁਰੂ

spot_img
spot_img

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 11 ਮਈ, 2024

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸ. ਪਾਤਰ ਨੇ ਪੰਜਾਬੀ ਭਾਸ਼ਾ ਦਾ ਪ੍ਰਚਾਰ ਪ੍ਰਸਾਰ ਕਰਨ ਵਿੱਚ ਅਹਿਮ ਯੋਗਦਾਨ ਪਾਇਆ ਹੈ। ਇੱਕ ਖੇਤਰੀ ਭਾਸ਼ਾ ਵਿੱਚ ਲਿਖਣ ਕਾਰਜ ਕਰਕੇ ਪਦਮਸ਼੍ਰੀ ਅਤੇ ਸਾਹਿਤ ਅਕੈਡਮੀ ਅਵਾਰਡ ਵਰਗੇ ਸਿਖਰਲੇ ਸਨਮਾਨ ਹਾਸਲ ਕਰਨੇ ਉਨ੍ਹਾਂ ਦੀ ਵੱਡੀ ਪ੍ਰਾਪਤੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਪਾਤਰ ਨੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਕਾਸ਼ਨਾ ਹੇਠ ਇੱਕ ਅਹਿਮ ਪੁਸਤਕ ‘ਤੇਰੇ ਦਰ ’ਤੇ ਵਗਦੀ ਕਾਵਿ-ਨਦੀ – 52 ਕਾਵਿ-ਰਚਨਾਵਾਂ’ ਸੰਪਾਦਤ ਕਰਕੇ ਦਿੱਤੀ, ਜਿਸ ਵਿੱਚ ਸ਼ਾਮਲ ਕਵੀਆਂ ਦੀਆਂ ਕਵਿਤਾਵਾਂ ਸਿੱਖ ਇਤਿਹਾਸ ਦੇ ਵਿਭਿੰਨ ਪਹਿਲੂਆਂ ਨੂੰ ਉਜਾਗਰ ਕਰਦੀਆਂ ਹਨ।

ਅਜਿਹੇ ਮਹਾਨ ਲੇਖਕ ਦਾ ਤੁਰ ਜਾਣਾ ਉਨ੍ਹਾਂ ਦੇ ਪਰਿਵਾਰ ਦੇ ਨਾਲ ਨਾਲ ਅਕਾਦਮਿਕ ਅਤੇ ਪੰਜਾਬੀ ਸਾਹਿਤਕ ਖੇਤਰ ਲਈ ਵੀ ਬੇਹੱਦ ਦੁੱਖਦਾਈ ਹੈ। ਐਡਵੋਕੇਟ ਧਾਮੀ ਸ. ਪਾਤਰ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ।

- Advertisement -

ਸਿੱਖ ਜਗ਼ਤ

ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਭਾਈ ਅਵਤਾਰ ਸਿੰਘ ਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ’ਚ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, ਜੂਨ 15, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਭਾਈ ਅਵਤਾਰ ਸਿੰਘ ਖੰਡਾ ਅਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ਵਿੱਚ ਸ੍ਰੀ...

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, ਜੂਨ 15, 2024 ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ ਫ਼ੌਜਾਂ ਨਾਲ ਹੋਏ ਪਹਿਲੇ ਯੁੱਧ ਨੂੰ ਫ਼ਤਹਿ ਕਰਨ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ...

ਮਨੋਰੰਜਨ

‘ਤੇਰੀਆਂ ਮੇਰੀਆਂ ਹੇਰਾ ਫ਼ੇਰੀਆਂ’ – ਕਾਮੇਡੀ ਦੀ ਡਬਲ ਡੋਜ਼ ਲੈ ਕੇ ਆ ਰਹੀ ਇਹ ਫ਼ਿਲਮ 21 ਜੂਨ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ ਜੂਨ 15, 2024 ਗੁਰੂ ਕ੍ਰਿਪਾ ਐਂਡ ਲਿਟਲ ਏਂਜਲ ਪ੍ਰੋਡਕਸ਼ਨ ਨੇ ਅੱਜ ਮੋਹਾਲੀ ਵਿਖੇ ਆਪਣੀ ਆਉਣ ਵਾਲੀ ਫਿਲਮ "ਤੇਰੀਆ ਮੇਰੀਆ ਹੇਰਾ ਫੇਰੀਆ" ਲਈ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਨੂੰ ਮਾਣ ਨਾਲ ਪੇਸ਼ ਕੀਤਾ। ਇਸ ਈਵੈਂਟ ਨੂੰ...

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਸੋਸ਼ਲ ਮੀਡੀਆ

223,024FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...