spot_img
Saturday, June 15, 2024

ਵਾਹਿਗੁਰੂ

spot_img
spot_img

ਕੋਲੰਬੀਆ ਯੂਨੀਵਰਸਿਟੀ ’ਚ ਮਾਰਚ ਦੀ ਅਗਵਾਈ ਕਰਨ ਅਤੇ ਭਾਸ਼ਣ ਦੇਣ ’ਤੇ ਬੀਬੀ ਜਲਨਿਧ ਕੌਰ ਨੂੰ ਐਡਵੋਕੇਟ ਧਾਮੀ ਨੇ ਦਿੱਤੀ ਵਧਾਈ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 27 ਮਈ, 2024

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੀ ਜੰਮਪਲ ਦਸਤਾਰਧਾਰੀ ਸਿੱਖ ਬੀਬੀ ਜਲਨਿਧ ਕੌਰ ਦੁਆਰਾ ਕੋਲੰਬੀਆ ਯੂਨੀਵਰਸਿਟੀ ਨਿਊਯਾਰਕ ਦੀ ਕਨਵੋਕੇਸ਼ਨ ਸਮੇਂ ਮਾਰਚ ਦੀ ਅਗਵਾਈ ਕਰਨ ਅਤੇ ਵਿਦਿਆਰਥੀ ਬੁਲਾਰੇ ਵਜੋਂ ਭਾਸ਼ਣ ਦੇਣ ’ਤੇ ਵਧਾਈ ਦਿੱਤੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਬੀਬੀ ਜਲਨਿਧ ਕੌਰ ਨੇ ਅਰਥ ਸ਼ਾਸਤਰ ਅਤੇ ਵਿਦਿਆ ਦੇ ਖੇਤਰ ਵਿਚ ਪੀਐਚਡੀ ਦੀ ਡਿਗਰੀ ਹਾਸਲ ਕੀਤੀ ਹੈ ਅਤੇ ਉਨ੍ਹਾਂ ਵੱਲੋਂ ਯੂਨੀਵਰਸਿਟੀ ਦੀ ਕਨਵੋਕੇਸ਼ਨ ਸਮੇਂ ਆਪਣੇ ਭਾਸ਼ਣ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਦਾ ਹਵਾਲਾ ਦਿੰਦਿਆਂ ਸੰਸਾਰ ਭਰ ਦੇ ਲੋਕਾਂ ਨੂੰ ਵਿਦਿਆ ਰਾਹੀਂ ਲੋਕ ਭਲਾਈ ਦੇ ਕਾਰਜ ਕਰਨ ਦੀ ਪ੍ਰੇਰਣਾ ਕੀਤੀ ਹੈ, ਜੋ ਨੌਜੁਆਨਾਂ ਲਈ ਮਾਰਗ ਦਰਸ਼ਕ ਹੋਵੇਗਾ।

ਉਨ੍ਹਾਂ ਕਿਹਾ ਕਿ ਖ਼ੁਸ਼ੀ ਦੀ ਗੱਲ ਹੈ ਕਿ ਸਿੱਖ ਬੱਚੇ ਸਿੱਖੀ ਸਰੂਪ ਵਿਚ ਰਹਿੰਦਿਆਂ ਵਿਦੇਸ਼ਾਂ ਅੰਦਰ ਵੀ ਵੱਡੀਆਂ ਪ੍ਰਾਪਤੀਆਂ ਹਾਸਲ ਕਰ ਰਹੇ ਹਨ। ਦਸਤਾਰਧਾਰੀ ਸਿੱਖ ਬੀਬੀ ਵੱਲੋਂ ਕਨਵੋਕੇਸ਼ਨ ਸਮੇਂ ਵਿਦਿਆਰਥੀਆਂ ਦੀ ਅਗਵਾਈ ਕਰਦਿਆਂ ਭਾਸ਼ਣ ਕਰਨਾ ਹੋਰ ਬੱਚਿਆਂ ਨੂੰ ਪ੍ਰੇਰਿਤ ਕਰੇਗਾ। ਉਨ੍ਹਾਂ ਬੀਬੀ ਜਲਨਿਧ ਕੌਰ ਦੇ ਪਰਿਵਾਰ ਨੂੰ ਵਧਾਈ ਦਿੰਦਿਆਂ ਹੋਰ ਨੌਜੁਆਨਾਂ ਨੂੰ ਵੀ ਇਸ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ।

- Advertisement -

ਸਿੱਖ ਜਗ਼ਤ

ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਹੀਥਰੋ ਏਅਰਪੋਰਟ ਤੇ ਪਹੁੰਚਣ ਤੇ ਨਿੱਘਾ ਸਵਾਗਤ

ਯੈੱਸ ਪੰਜਾਬ ਲੰਡਨ, 12 ਜੂਨ, 2024 ਸ੍ਰੌਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਾਰਟੀ ਦੇ ਬੁਲਾਰੇ ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਲੰਡਨ ਪਹੁੰਚਣ ਤੇ ਹੀਥਰੋ ਏਅਰਪੋਰਟ ਤੇ ਨਿੱਘਾ ਸਵਾਗਤ ਕਰਦਿਆ ਸਿੱਖ ਪ੍ਰਚਾਰਕ...

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਹੋਏ ਨਤਮਸਤਕ

ਯੈੱਸ ਪੰਜਾਬ ਨਵੀਂ ਦਿੱਲੀ/ਚੰਡੀਗੜ੍ਹ, 10 ਜੂਨ, 2024: ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ ਭੇਟ ਕਰਨ ਲਈ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਸੋਸ਼ਲ ਮੀਡੀਆ

223,028FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...