Saturday, April 20, 2024

ਵਾਹਿਗੁਰੂ

spot_img
spot_img

ਭਾਗਵਤ ਵੱਲੋਂ ਭਾਰਤ ਨੂੰ ਹਿੰਦੂ ਰਾਸ਼ਟਰ ਕਹਿਣ ’ਤੇ ਬੋਲੇ ਲੌਂਗੋਵਾਲ, ਕਿਹਾ ਇਹ ਚਲਾਕੀ ਹੋ ਸਕਦੀ ਹੈ, ਸਮਝਦਾਰੀ ਨਹੀਂ

- Advertisement -

ਅੰਮ੍ਰਿਤਸਰ, 10 ਅਕਤੂਬਰ, 2019 –
ਆਰ.ਐਸ.ਐਸ. ਦੇ ਮੁਖੀ ਮੋਹਨ ਭਾਗਵਤ ਵੱਲੋਂ ਨਾਗਪੁਰ ਵਿਚ ਦੁਸਹਿਰੇ ਮੌਕੇ ਇਕ ਸਮਾਗਮ ਦੌਰਾਨ ਭਾਰਤ ਨੂੰ ਹਿੰਦੂ ਰਾਸ਼ਟਰ ਅਤੇ ਇਥੇ ਵੱਸਦੇ ਸਾਰੇ ਲੋਕਾਂ ਨੂੰ ਹਿੰਦੂ ਕਹਿਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਤਰਾਜ਼ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਰਤ ਇਕ ਬਹੁ-ਕੌਮੀ ਅਤੇ ਬਹੁ-ਭਾਸ਼ਾਈ ਦੇਸ਼ ਹੈ।

ਇਥੇ ਵੱਸਣ ਵਾਲੇ ਵੱਖ-ਵੱਖ ਧਰਮਾਂ ਦਾ ਇਤਿਹਾਸ, ਸਿਧਾਂਤ ਅਤੇ ਰਹਿਣੀ ਆਪੋ-ਆਪਣੇ ਵਿਧਾਨ ਅਨੁਸਾਰ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਭਾਰਤੀ ਸੰਵਿਧਾਨ ਭਾਰਤ ਅੰਦਰ ਵੱਸਣ ਵਾਲੇ ਹਰ ਧਰਮ ਦੇ ਲੋਕਾਂ ਨੂੰ ਮੁਕੰਮਲ ਅਜ਼ਾਦੀ ਦਿੰਦਾ ਹੈ, ਪਰੰਤੂ ਹੈਰਾਨੀ ਦੀ ਗੱਲ ਹੈ ਕਿ ਆਰ.ਐਸ.ਐਸ. ਮੁਖੀ ਜਾਣਬੁਝ ਕੇ ਦੇਸ਼ ਦੇ ਸੰਵਿਧਾਨ ਨੂੰ ਅੱਖੋ-ਉਹਲੇ ਕਰਕੇ ਹਿੰਦੂ ਰਾਸ਼ਟਰ ਦਾ ਏਜੰਡਾ ਦੇਸ਼ ’ਤੇ ਠੋਸ ਰਿਹਾ ਹੈ।

ਉਨ੍ਹਾਂ ਆਖਿਆ ਕਿ ਭਾਰਤ ਅੰਦਰ ਵੱਖ-ਵੱਖ ਧਰਮਾਂ ਦੀ ਵੰਨ-ਸੁਵੰਨਤਾ ਹੀ ਇਸ ਦੀ ਪਛਾਣ ਹੈ ਅਤੇ ਇਹ ਵੀ ਸੱਚ ਹੈ ਕਿ ਦੇਸ਼ ਦੇ ਸੱਭਿਆਚਾਰ ਨੂੰ ਬਚਾਉਣ ਲਈ ਹਰ ਧਰਮ ਦੇ ਲੋਕਾਂ ਦਾ ਯੋਗਦਾਨ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਇਕੱਲੇ ਸਿੱਖ ਧਰਮ ਦੀ ਹੀ ਗੱਲ ਕਰੀਏ ਤਾਂ ਦੇਸ਼ ਦੀ ਅਜ਼ਾਦੀ ਲਈ ਸਭ ਤੋਂ ਵੱਧ ਕੁਰਬਾਨੀਆਂ ਸਿੱਖਾਂ ਨੇ ਦਿੱਤੀਆਂ ਹਨ।

ਇਹ ਹਿੱਸਾ 80 ਫੀਸਦੀ ਤੋਂ ਵੱਧ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀ ਆਪਣੀ ਵਿਲੱਖਣਤਾ ਹੈ, ਇਸ ਦੇ ਸਿਧਾਂਤ ਅਤੇ ਮਰਯਾਦਾ ਨਿਰਾਲੀ ਹੈ। ਇਹ ਕਿਸੇ ਤਰ੍ਹਾਂ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਕਿ ਦੇਸ਼ ਵਿਚ ਵੱਸਣ ਵਾਲੇ ਸਿੱਖਾਂ ਸਣੇ ਹੋਰ ਵੱਖ-ਵੱਖ ਕੌਮਾਂ ’ਤੇ ਹਿੰਦੂ ਰਾਸ਼ਟਰ ਦਾ ਪ੍ਰਭਾਵ ਪਾਇਆ ਜਾਵੇ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੋਹਨ ਭਾਗਵਤ ਨੂੰ ਅਜਿਹੇ ਬਿਆਨਾਂ ਤੋਂ ਦੂਰ ਰਹਿਣ ਦੀ ਸਲਾਹ ਦਿੰਦਿਆਂ ਕਿਹਾ ਕਿ ਭਾਰਤ ਅੰਦਰ ਵੱਸਣ ਵਾਲੇ ਹਰ ਧਰਮ ਦੀ ਆਪੋ-ਆਪਣੀ ਪਛਾਣ ਹੈ ਅਤੇ ਇਸ ਨੂੰ ਰਲਗਡ ਕਰਨ ਦੀ ਕੋਸ਼ਿਸ਼ ਕਰਨਾ ਚਲਾਕੀ ਤਾਂ ਹੋ ਸਕਦੀ ਹੈ, ਪਰ ਸਮਝਦਾਰੀ ਨਹੀਂ।

ਇਸ ਨੂੰ ਵੀ ਪੜ੍ਹੋ:

ਮੁੱਦਾ ਦਰਬਾਰ ਸਾਹਿਬ ਦੀ ਨਕਲ ਦਾ – ਚਿੱਠੀ ਲਿਖ਼ ਬਾਵੇ ਨੇ ਪਾਈ ਭਾਈ ਲੌਂਗੋਵਾਲ ਨੂੰ – ਐੱਚ.ਐੱਸ.ਬਾਵਾ

- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...