Wednesday, October 2, 2024
spot_img
spot_img
spot_img
spot_img
spot_img

ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਰਾਜਪਾਲ ਪੰਜਾਬ ਨੂੰ ਆਉਣ ਵਾਲੇ ਸ਼ਤਾਬਦੀ ਸਮਾਗਮਾਂ ਲਈ ਦਿੱਤਾ ਸੱਦਾ ਪੱਤਰ

ਯੈੱਸ ਪੰਜਾਬ
ਚੰਡੀਗੜ੍ਹ, 3 ਸਤੰਬਰ, 2024

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਸਿੱਖ ਸੰਸਥਾ ਦੇ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕਰਕੇ ਉਨ੍ਹਾਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਦੀ ਦੇ ਜੋਤੀ ਜੋਤਿ ਦਿਵਸ ਦੇ 450 ਸਾਲਾ ਸ਼ਤਾਬਦੀ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਲਈ ਸੱਦਾ ਪੱਤਰ ਦਿੱਤਾ।

ਇਹ ਸ਼ਤਾਬਦੀ ਸ਼੍ਰੋਮਣੀ ਕਮੇਟੀ ਵੱਲੋਂ 13 ਤੋਂ 18 ਸਤੰਬਰ ਤੱਕ ਮਨਾਈ ਜਾਣੀ ਹੈ, ਜਿਸ ਦਾ ਮੁੱਖ ਸਮਾਗਮ 18 ਸਤੰਬਰ ਨੂੰ ਤਰਨ ਤਾਰਨ ਜ਼ਿਲ੍ਹੇ ਵਿੱਚ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਹੋਵੇਗਾ। ਅੱਜ ਪੰਜਾਬ ਦੇ ਰਾਜਪਾਲ ਨੂੰ ਇਸ ਸਬੰਧ ਵਿੱਚ ਰਸਮੀ ਤੌਰ ਉੱਤੇ ਸੱਦਾ ਪੱਤਰ ਦੇ ਕੇ ਸ਼ਤਾਬਦੀ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਲਈ ਕਿਹਾ ਗਿਆ ਹੈ।

ਮੁਲਾਕਾਤ ਉਪਰੰਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼ਤਾਬਦੀ ਦੇ ਇਤਿਹਾਸਕ ਮੌਕੇ ’ਤੇ ਗੁਰੂ ਸਾਹਿਬਾਨ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਵਾਸਤੇ ਵੱਖ-ਵੱਖ ਸ਼ਖ਼ਸੀਅਤਾਂ ਨੂੰ ਸੱਦਾ ਪੱਤਰ ਦਿੱਤੇ ਜਾ ਰਹੇ ਹਨ ਜਿਸ ਤਹਿਤ ਅੱਜ ਪੰਜਾਬ ਦੇ ਰਾਜਪਾਲ ਨਾਲ ਵੀ ਮੁਲਾਕਾਤ ਕੀਤੀ ਗਈ ਹੈ।

ਉਨ੍ਹਾਂ ਆਖਿਆ ਕਿ ਇਹ ਸਾਡੇ ਸਮਿਆਂ ਦਾ ਇਤਿਹਾਸਕ ਮੌਕਾ ਹੈ ਜਦੋਂ ਦੋ ਗੁਰੂ ਸਾਹਿਬਾਨ ਨਾਲ ਸਬੰਧਤ ਸ਼ਤਾਬਦੀ ਦਿਹਾੜੇ ਮਨਾਏ ਜਾ ਰਹੇ ਹਨ। ਇਸ ਵਿੱਚ ਸ਼ਮੂਲੀਅਤ ਕਰਨਾ ਸੁਭਾਗੀ ਗੱਲ ਹੈ। ਉਨ੍ਹਾਂ ਕਿਹਾ ਕਿ ਰਾਜਪਾਲ ਪੰਜਾਬ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਸੱਦਾ ਪੱਤਰ ਪ੍ਰਾਪਤ ਕਰਦਿਆਂ ਸਮਾਗਮਾਂ ਵਿੱਚ ਹਾਜ਼ਰ ਹੋਣ ਦਾ ਭਰੋਸਾ ਦਿੱਤਾ ਹੈ।

ਰਾਜਪਾਲ ਪੰਜਾਬ ਨਾਲ ਮੁਲਾਕਾਤ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਵਫ਼ਦ ਵਿੱਚ ਐਡਵੋਕੇਟ ਧਾਮੀ ਦੇ ਨਾਲ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ, ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਅਲਵਿੰਦਰਪਾਲ ਸਿੰਘ ਪੱਖੋਕੇ ਅਤੇ ਸ. ਸੁਰਜੀਤ ਸਿੰਘ ਭਿੱਟੇਵੱਡ ਸ਼ਾਮਲ ਸਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਲਖਵੀਰ ਸਿੰਘ ਵੀ ਹਾਜ਼ਰ ਸਨ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ