Wednesday, May 22, 2024

ਵਾਹਿਗੁਰੂ

spot_img
spot_img

California ’ਚ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਛਪਾਈ ਲਈ ਪ੍ਰੈੱਸ ਲਾਉਣ ਦੇ ਸਿਲਸਿਲੇ ’ਚ ਐਡਵੋਕੇਟ ਧਾਮੀ ਦੀ ਅਗਵਾਈ ’ਚ ਅਮਰੀਕਾ ਜਾਵੇਗਾ SGPC ਦਾ ਵਫ਼ਦ

- Advertisement -

ਅੰਤ੍ਰਿੰਗ ਕਮੇਟੀ ਦੇ ਫ਼ੈਸਲੇ ਅਨੁਸਾਰ ਕੈਲੀਫ਼ੋਰਨੀਆ ਦੇ ਟ੍ਰੇਸੀ ਸ਼ਹਿਰ ਵਿੱਚ ਲਗਾਈ ਜਾਵੇਗੀ ਪ੍ਰੈੱਸ

ਯੈੱਸ ਪੰਜਾਬ
ਅੰਮ੍ਰਿਤਸਰ, 7 ਸਤੰਬਰ, 2023:
ਅਮਰੀਕਾ ਦੇ ਕੈਲੀਫੋਰਨੀਆ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਛਪਾਈ ਲਈ ਪ੍ਰੈੱਸ ਲਗਾਉਣ ਵਾਸਤੇ ਸ਼੍ਰੋਮਣੀ ਕਮੇਟੀ ਦਾ ਇਕ ਉੱਚ ਪੱਧਰੀ ਵਫ਼ਦ ਜਲਦ ਹੀ ਅਮਰੀਕਾ ਜਾਵੇਗਾ। ਇਸ ਵਫ਼ਦ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਰਨਗੇ। ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਬੀਤੇ ਦਿਨੀਂ ਕੈਲੀਫੋਰਨੀਆ ਦੇ ਸ਼ਹਿਰ ਟ੍ਰੇਸੀ ਵਿਖੇ ਇਹ ਪ੍ਰੈੱਸ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਵੱਲੋਂ ਇਥੇ ਧਰਮ ਪ੍ਰਚਾਰ ਕੇਂਦਰ ਅਤੇ ਗੁਰਦੁਆਰਾ ਸਾਹਿਬ ਸਥਾਪਤ ਕਰਨ ਦੀ ਵੀ ਯੋਜਨਾ ਹੈ। ਸ਼੍ਰੋਮਣੀ ਕਮੇਟੀ ਨੂੰ ਇਸ ਧਰਮ ਪ੍ਰਚਾਰ ਕੇਂਦਰ ਅਤੇ ਪ੍ਰੈੱਸ ਲਗਾਉਣ ਲਈ ਜਗ੍ਹਾ ਅਤੇ ਹੋਰ ਲੋੜੀਂਦੀ ਸਹਾਇਤਾ ਦੀ ਪੇਸ਼ਕਸ ਦੀਵਾਨ ਟੋਡਰਮਲ ਫਾਊਂਡੇਸ਼ਨ ਦੇ ਬਾਨੀ ਸਿੱਖ ਵਿਦਵਾਨ ਸ. ਗਿਆਨ ਸਿੰਘ ਸੰਧੂ ਕੈਨੇਡਾ ਅਤੇ ਫਾਊਂਡੇਸ਼ਨ ਦੇ ਸਰਪ੍ਰਸਤ ਉੱਘੇ ਕਾਰੋਬਾਰੀ ਸ. ਕਰਨੈਲ ਸਿੰਘ ਸੰਧੂ ਅਮਰੀਕਾ ਅਤੇ ਫਾਊਂਡੇਸ਼ਨ ਦੇ ਪੰਜਾਬ ਪ੍ਰਤੀਨਿਧ ਸ. ਲਖਵਿੰਦਰ ਸਿੰਘ ਕਾਹਨਕੇ ਵੱਲੋਂ ਕੀਤੀ ਗਈ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਰੀ ਇਕ ਪ੍ਰੈੱਸ ਬਿਆਨ ਵਿਚ ਦੱਸਿਆ ਕਿ ਲੰਮੇ ਸਮੇਂ ਤੋਂ ਅਮਰੀਕਾ ਅਤੇ ਕੈਨੇਡਾ ਦੀਆਂ ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਵੱਡੀ ਮੰਗ ਕੀਤੀ ਜਾਂਦੀ ਰਹੀ ਹੈ, ਜਿਸ ਨੂੰ ਵੇਖਦਿਆਂ ਇਹ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕੈਲੀਫੋਰਨੀਆ ਦੇ ਟ੍ਰੇਸੀ ’ਚ ਸਥਾਪਤ ਕੀਤਾ ਜਾਣ ਵਾਲਾ ਸ਼੍ਰੋਮਣੀ ਕਮੇਟੀ ਦਾ ਕੇਂਦਰ ਕੇਵਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਛਪਾਈ ਹੀ ਨਹੀਂ ਕਰੇਗਾ, ਬਲਕਿ ਇਹ ਅਮਰੀਕਾ ਕੈਨੇਡਾ ਲਈ ਸ਼੍ਰੋਮਣੀ ਕਮੇਟੀ ਦੀ ਪ੍ਰਤੀਨਿਧਤਾ ਵੀ ਕਰੇਗਾ।

ਇਹ ਕੇਂਦਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਵਿਚ ਕਾਰਜਸ਼ੀਲ ਹੋਵੇਗਾ, ਜਿਸ ਦੀ ਸੇਵਾ ਸ. ਗਿਆਨ ਸਿੰਘ ਸੰਧੂ, ਸ. ਕਰਨੈਲ ਸਿੰਘ ਸੰਧੂ, ਸ. ਸਤਨਾਮ ਸਿੰਘ ਸੰਧੂ ਅਤੇ ਸ. ਇਕਬਾਲ ਸਿੰਘ ਸੰਧੂ ਵੱਲੋਂ ਕਰਵਾਈ ਜਾਵੇਗੀ। ਪੰਜਾਬ ’ਚ ਸੰਸਥਾ ਨਾਲ ਇਸ ਦੇ ਤਾਲਮੇਲ ਲਈ ਦੀਵਾਨ ਟੋਡਰਮਲ ਵਿਰਾਸਤੀ ਫਾਊਂਡੇਸ਼ਨ ਦੇ ਨੁਮਾਇੰਦੇ ਸ. ਲਖਵਿੰਦਰ ਸਿੰਘ ਕਾਹਨੇਕੇ ਸੇਵਾਵਾਂ ਨਿਭਾਉਣਗੇ। ਇਸ ਦੇ ਨਾਲ ਹੀ ਫਾਊਂਡੇਸ਼ਨ ਦੇ ਆਗੂ ਸ. ਹਰਮੇਸ਼ ਸਿੰਘ ਯੂਐਸਏ ਦੀਆਂ ਵੀ ਸੇਵਾਵਾਂ ਅਹਿਮ ਰਹਿਣਗੀਆਂ।

ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਦੀ ਰੂਪ-ਰੇਖਾ ਤੈਅ ਕਰਨ ਅਤੇ ਹੋਰ ਲੋੜੀਂਦੀ ਕਾਰਵਾਈ ਲਈ ਸ਼੍ਰੋਮਣੀ ਕਮੇਟੀ ਦਾ ਵਫ਼ਦ ਜਲਦ ਹੀ ਅਮਰੀਕਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਵਫ਼ਦ ਵਿਚ ਉਨ੍ਹਾਂ (ਸ਼੍ਰੋਮਣੀ ਕਮੇਟੀ ਪ੍ਰਧਾਨ) ਸਮੇਤ ਮੈਂਬਰ ਅਤੇ ਅਧਿਕਾਰੀ ਸ਼ਾਮਲ ਹੋਣਗੇ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਸ਼੍ਰੋਮਣੀ ਕਮੇਟੀ ਦਾ ਇਹ ਵਫ਼ਦ ਯੂਬਾ ਸਿਟੀ ਵਿਖੇ ਵੀ ਜਾਵੇਗਾ, ਜਿਥੇ ਪਹਿਲਾਂ ਤੋਂ ਹੀ ਧਰਮ ਪ੍ਰਚਾਰ ਕੇਂਦਰ ਸਥਾਪਤ ਕੀਤੇ ਜਾਣ ਦੀ ਕਾਰਵਾਈ ਚੱਲ ਰਹੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸਮੇਂ ਦੀਆਂ ਸਰਕਾਰਾਂ ਸਿੱਖਾਂ ਦੇ ਧਾਰਮਿਕ ਮਾਮਲਿਆਂ ਬਾਰੇ ਬੇਰੁਖ਼ ਕਿਉਂ?: ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਦਿੱਲੀ, 21 ਮਈ, 2024 ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਧਾਨ ‘ਤੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਸਾਬਕਾ ਮੈਂਬਰ ਇੰਦਰ ਮੋਹਨ ਸਿੰਘ ਨੇ ਸਮੇਂ ਦੀਆਂ ਸਰਕਾਰਾਂ ‘ਤੇ ਸਿੱਖਾਂ ਦੇ ਧਾਰਮਿਕ ਮਾਮਲਿਆਂ...

ਸਿੱਖ ਯੂਥ ਅਲਾਇੰਸ ਆਫ਼ ਨਾਰਥ ਅਮਰੀਕਾ ਵੱਲੋਂ ਸਿਨਸਿਨੈਟੀ ਉਹਾਇਓ ਵਿਖੇ ਸਿੱਖ ਯੂਥ ਸਿੰਪੋਜ਼ੀਅਮ 2024 ਦਾ ਆਯੋਜਨ

ਸਮੀਪ ਸਿੰਘ ਗੁਮਟਾਲਾ ਸਿਨਸਿਨੈਟੀ, ਓਹਾਇਓ, 20 ਮਈ, 2024 ਸਲਾਨਾ ਸਿੱਖ ਯੂਥ ਸਿਮਪੋਜ਼ੀਅਮ 2024 ਦੇ ਸਥਾਨਕ ਪੱਧਰ ਦੇ ਭਾਸ਼ਣ ਮੁਕਾਬਲੇ ਲਈ ਅਮਰੀਕਾ ਦੇ ਸੂਬੇ ਓਹਾਇਓ ਦੇ ਸਿਨਸਨੈਟੀ, ਡੇਟਨ ਅਤੇ ਨੇੜਲੇ ਸ਼ਹਿਰਾਂ ਤੋਂ...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,112FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...