Tuesday, May 21, 2024

ਵਾਹਿਗੁਰੂ

spot_img
spot_img

ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਗਿਆ ਸਰਦਾਰ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 30 ਅਪ੍ਰੈਲ, 2024

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਖ ਕੌਮ ਦੇ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ।

ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਜੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਪ੍ਰਗਟ ਸਿੰਘ ਵੱਲੋਂ ਅਰਦਾਸ ਕੀਤੀ ਗਈ। ਇਸੇ ਦੌਰਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਅਮਰੀਕ ਸਿੰਘ ਨੇ ਸੰਗਤ ਨੂੰ ਸਰਦਾਰ ਹਰੀ ਸਿੰਘ ਨਲਵਾ ਦੇ ਜੀਵਨ ਇਤਿਹਾਸ ਨਾਲ ਜੋੜਿਆ।

ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਨੇ ਆਪਣੀ ਬਹਾਦਰੀ ਨਾਲ ਦੁਨੀਆਂ ਵਿਚ ਲੋਹਾ ਮਨਵਾਇਆ ਅਤੇ ਦਰਾ ਖੈਬਰ ਤੱਕ ਜਿੱਤਾਂ ਪ੍ਰਾਪਤ ਕੀਤੀਆਂ। ਉਨ੍ਹਾਂ ਕਿਹਾ ਕਿ ਸਰਦਾਰ ਹਰੀ ਸਿੰਘ ਨਲਵਾ ਦਾ ਸਿੱਖ ਰਾਜ ਦੀ ਸਥਾਪਤੀ ਵਿੱਚ ਵੀ ਵਿਸ਼ੇਸ਼ ਯੋਗਦਾਨ ਸੀ। ਐਡਵੋਕੇਟ ਧਾਮੀ ਨੇ ਸਿੱਖ ਜਰਨੈਲ ਦੇ ਜੀਵਨ ਤੋਂ ਸੇਧ ਲੈਣ ਦੀ ਪ੍ਰੇਰਣਾ ਕਰਦਿਆਂ ਕੌਮੀ ਇਕਜੁਟਤਾ ਦੀ ਅਪੀਲ ਵੀ ਕੀਤੀ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ, ਸ. ਹਰਭਜਨ ਸਿੰਘ ਵਕਤਾ, ਮੈਨੇਜਰ ਸ. ਨਰਿੰਦਰ ਸਿੰਘ, ਸ. ਸਤਿੰਦਰ ਸਿੰਘ, ਵਧੀਕ ਮੈਨੇਜਰ ਸ. ਗੁਰਪ੍ਰੀਤ ਸਿੰਘ, ਸ. ਬਿਕਰਮਜੀਤ ਸਿੰਘ, ਮੀਤ ਮੈਨੇਜਰ ਸ. ਗੁਰਤਿੰਦਰਪਾਲ ਸਿੰਘ ਆਦਿ ਮੌਜੂਦ ਸਨ।

- Advertisement -

ਸਿੱਖ ਜਗ਼ਤ

ਸਿੱਖ ਯੂਥ ਅਲਾਇੰਸ ਆਫ਼ ਨਾਰਥ ਅਮਰੀਕਾ ਵੱਲੋਂ ਸਿਨਸਿਨੈਟੀ ਉਹਾਇਓ ਵਿਖੇ ਸਿੱਖ ਯੂਥ ਸਿੰਪੋਜ਼ੀਅਮ 2024 ਦਾ ਆਯੋਜਨ

ਸਮੀਪ ਸਿੰਘ ਗੁਮਟਾਲਾ ਸਿਨਸਿਨੈਟੀ, ਓਹਾਇਓ, 20 ਮਈ, 2024 ਸਲਾਨਾ ਸਿੱਖ ਯੂਥ ਸਿਮਪੋਜ਼ੀਅਮ 2024 ਦੇ ਸਥਾਨਕ ਪੱਧਰ ਦੇ ਭਾਸ਼ਣ ਮੁਕਾਬਲੇ ਲਈ ਅਮਰੀਕਾ ਦੇ ਸੂਬੇ ਓਹਾਇਓ ਦੇ ਸਿਨਸਨੈਟੀ, ਡੇਟਨ ਅਤੇ ਨੇੜਲੇ ਸ਼ਹਿਰਾਂ ਤੋਂ...

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,117FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...