Friday, May 17, 2024

ਵਾਹਿਗੁਰੂ

spot_img
spot_img

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 30 ਅਪ੍ਰੈਲ, 2024

ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ ਸ੍ਰੀ ਸੰਤੋਖਸਰ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।

ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਮਨੁੱਖਤਾ ਲਈ ਚਾਨਣ-ਮੁਨਾਰਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਵੱਡਾ ਪਰਉਪਕਾਰ ਕਰਦਿਆਂ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਤਿਆਰ ਕਰਵਾਇਆ ਅਤੇ ਸੰਗਤਾਂ ਨੂੰ ਸ਼ਬਦ ਨਾਲ ਜੋੜਿਆ।

ਐਡਵੋਕੇਟ ਧਾਮੀ ਨੇ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਤੋਂ ਪ੍ਰੇਰਣਾ ਲੈਣ ਅਤੇ ਗੁਰਬਾਣੀ ਉਪਦੇਸ਼ਾਂ ’ਤੇ ਚੱਲਣ ਦੀ ਅਪੀਲ ਵੀ ਕੀਤੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਸੰਤੋਖਸਰ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਪੰਥ ਪ੍ਰਸਿੱਧ ਕਥਾਵਾਚਕਾਂ ਨੇ ਸੰਗਤਾਂ ਨਾਲ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਦੀ ਸਾਂਝ ਪਾਈ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਮੈਂਬਰ ਸ. ਸੁਰਜੀਤ ਸਿੰਘ ਤੁਗਲਵਾਲ, ਸ. ਹਰਪਾਲ ਸਿੰਘ ਜੱਲਾ, ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਬਿਜੈ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ ਆਦਿ ਹਾਜ਼ਰ ਸਨ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,123FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...