Friday, April 26, 2024

ਵਾਹਿਗੁਰੂ

spot_img
spot_img

SGPC ਦਾ 1260 ਕਰੋੜ 97 ਲੱਖ ਰੁਪਏ ਦਾ ਬਜਟ ਪਾਸ; ਧਰਮ ਪ੍ਰਚਾਰ, ਵਿੱਦਿਆ ਅਤੇ ਪੰਥਕ ਕਾਰਜਾਂ ਲਈ ਰੱਖੀ ਗਈ ਵਿਸ਼ੇਸ਼ ਰਾਸ਼ੀ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 29 ਮਾਰਚ, 2024

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਦੌਰਾਨ ਸਾਲ 2024-25 ਲਈ 1260 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਬਜਟ ਪਾਸ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਹੋਏ ਇਸ ਇਜਲਾਸ ਵਿਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਬਜਟ ਪੇਸ਼ ਕੀਤਾ, ਜਿਸ ਨੂੰ ਹਾਜ਼ਰ ਮੈਂਬਰ ਨੇ ਜੈਕਾਰਿਆਂ ਦੀ ਗੂੰਜ ’ਚ ਪ੍ਰਵਾਨਗੀ ਦਿੱਤੀ।

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਮੈਂਬਰ ਮੌਜੂਦ ਸਨ।

ਬਜਟ ਪੇਸ਼ ਕਰਦਿਆਂ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਵਿਭਾਗਾਂ ਅਤੇ ਅਦਾਰਿਆਂ ਲਈ ਹੋਣ ਵਾਲੀ ਆਮਦਨ ਅਤੇ ਖਰਚਿਆਂ ਦੇ ਵੇਰਵੇ ਸਾਂਝੇ ਕਰਦਿਆਂ ਭਵਿੱਖ ਅੰਦਰ ਪਹਿਲ ਦੇ ਅਧਾਰ ’ਤੇ ਕੀਤੇ ਜਾਣ ਵਾਲੇ ਕਾਰਜਾਂ ਲਈ ਸੁਰੱਖਿਅਤ ਕੀਤੀ ਗਈ ਰਾਸ਼ੀ ਬਾਰੇ ਅੰਕੜੇ ਪੇਸ਼ ਕੀਤੇ।

ਬਜਟ ਇਜਲਾਸ ਮਗਰੋਂ ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਸੰਤੁਲਤ ਕਰਾਰ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਵਾਰ ਪਿਛਲੇ ਬਜਟ ਨਾਲੋਂ 14 ਫੀਸਦੀ ਵਾਧਾ ਦਰਜ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਵਿਸ਼ੇਸ਼ ਤੌਰ ’ਤੇ ਅਗਲੇ ਵਿੱਤੀ ਵਰ੍ਹੇ ਦੌਰਾਨ ਧਰਮ ਪ੍ਰਚਾਰ, ਵਿੱਦਿਆ ਅਤੇ ਪੰਥਕ ਕਾਰਜਾਂ ਨੂੰ ਪਹਿਲ ਦਿੱਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਇਸ ਵਾਰ ਧਰਮ ਪ੍ਰਚਾਰ ਕਮੇਟੀ ਦਾ ਬਜਟ 100 ਕਰੋੜ ਰੁਪਏ ਦਾ ਹੈ। ਧਰਮ ਪ੍ਰਚਾਰ ਕਮੇਟੀ ਰਾਹੀਂ ਕੀਤੇ ਜਾਣ ਵਾਲੇ ਕਾਰਜਾਂ ਲਈ ਰੱਖੀ ਰਾਸ਼ੀ ਦੀ ਤਫਸੀਲ ਦਿੰਦਿਆਂ ਐਡਵੋਕੇਟ ਧਾਮੀ ਨੇ ਦੱਸਿਆ ਕਿ ਵਿਸ਼ੇਸ਼ ਤੌਰ ’ਤੇ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਦਿਵਸ ਦੀ ਸਤੰਬਰ ਮਹੀਨੇ ਵਿਚ ਆ ਰਹੀ ਸ਼ਤਾਬਦੀ ਮਨਾਉਣ ਲਈ 3 ਕਰੋੜ ਰੁਪਏ ਰਾਖਵੇਂ ਕੀਤੇ ਗਏ ਹਨ।

ਇਸ ਦੇ ਨਾਲ ਹੀ ਧਰਮ ਪ੍ਰਚਾਰ ਕਮੇਟੀ ਰਾਹੀਂ ਸਿੱਖ ਨੌਜੁਆਨਾਂ ਨੂੰ ਪ੍ਰਸਾਸ਼ਕੀ ਸੇਵਾਵਾਂ ਲਈ ਤਿਆਰ ਕਰਨ ਵਾਸਤੇ 2 ਕਰੋੜ ਰੁਪਏ, ਅੰਮ੍ਰਿਤਧਾਰੀ ਬੱਚੀਆਂ ਨੂੰ ਮੁਫ਼ਤ ਵਿਦਿਆ ਲਈ 2 ਕਰੋੜ ਰੁਪਏ, ਅੰਮ੍ਰਿਤਧਾਰੀ ਵਿਦਿਆਰਥੀਆਂ ਦੀਆਂ ਫੀਸਾਂ ਲਈ 2 ਕਰੋੜ 50 ਲੱਖ ਰੁਪਏ, ਅੰਮ੍ਰਿਤ ਸੰਚਾਰ ਸਮਾਗਮਾਂ ਲਈ 1 ਕਰੋੜ 80 ਲੱਖ ਰੁਪਏ,

ਧਾਰਮਿਕ ਸਾਹਿਤ, ਲਾਇਬ੍ਰੇਰੀਆਂ, ਸ਼ਸਤਰ ਵਿੱਦਿਆ, ਇਤਿਹਾਸਕ ਯਾਦਗਾਰੀ ਪ੍ਰਾਜੈਕਟਾਂ ਅਤੇ ਸੰਗਤਾਂ ਨੂੰ ਵੀਡੀਓ ਵੈਨਾਂ ਰਾਹੀਂ ਧਾਰਮਿਕ ਫਿਲਮਾਂ ਦਿਖਾਉਣ ਲਈ 4 ਕਰੋੜ 45 ਲੱਖ ਰੁਪਏ, ਧਰਮ ਪ੍ਰਚਾਰ ਲਹਿਰ ਹੋਰ ਪ੍ਰਚੰਡ ਕਰਨ ਲਈ 1 ਕਰੋੜ 15 ਲੱਖ ਰੁਪਏ,

ਬੱਚਿਆਂ ਨੂੰ ਧਾਰਮਿਕ ਪ੍ਰੀਖਿਆ ਰਾਹੀਂ ਗੁਰਮਤਿ ਨਾਲ ਜੋੜਨ ਲਈ 1 ਕਰੋੜ 60 ਲੱਖ ਰੁਪਏ ਅਤੇ ਪੰਜਾਬ ਤੋਂ ਬਾਹਰਲੇ ਸਿੱਖ ਮਿਸ਼ਨਾਂ ਵਾਸਤੇ 9 ਕਰੋੜ ਰੁਪਏ ਦੀ ਰਾਸ਼ੀ ਰੱਖੀ ਗਈ ਹੈ। ਇਸੇ ਤਰ੍ਹਾਂ ਧਰਮ ਪ੍ਰਚਾਰ ਕਮੇਟੀ ਦੇ ਹੋਰ ਕਾਰਜਾਂ ਵਾਸਤੇ ਵੀ ਬਜਟ ਵਿਚ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ।

ਐਡਵੋਕੇਟ ਧਾਮੀ ਨੇ ਦੱਸਿਆ ਕਿ ਇਸ ਵਾਰ ਗੁਰਦੁਆਰਾ ਸਾਹਿਬਾਨ ਦਾ ਬਜਟ 994 ਕਰੋੜ 51 ਲੱਖ ਰੁਪਏ ਹੈ। ਇਸੇ ਤਰ੍ਹਾਂ ਵਿਦਿਅਕ ਅਦਾਰਿਆਂ ਦਾ ਬਜਟ 251 ਕਰੋੜ ਰੁਪਏ, ਪ੍ਰਿੰਟਿੰਗ ਪ੍ਰੈੱਸਾਂ ਦਾ ਬਜਟ 7 ਕਰੋੜ 94 ਲੱਖ ਰੁਪਏ ਪਾਸ ਕੀਤਾ ਗਿਆ ਹੈ।

ਉਨ੍ਹਾਂ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ ਕਿ ਇਸ ਵਾਰ ਦੇ ਬਜਟ ਵਿਚ ਵਿਦਿਅਕ ਅਦਾਰਿਆਂ ਦੇ ਸਟਾਫ਼ ਦੀਆਂ ਬਕਾਇਆ ਤਨਖ਼ਾਹਾਂ ਵਾਸਤੇ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 31 ਮਾਰਚ 2024 ਤੱਕ ਦੀਆਂ ਸਾਰੀਆਂ ਬਕਾਇਆ ਤਨਖ਼ਾਹਾਂ ਦੀ ਅਦਾਇਗੀ ਲਈ ਵਿਸ਼ੇਸ਼ ਪ੍ਰਬੰਧ ਕੀਤਾ ਹੈ। ਇਸ ਕਾਰਜ ਲਈ ਉਚੇਚੇ ਤੌਰ ’ਤੇ ਜਨਰਲ ਬੋਰਡ ਫੰਡ ਵਿਚੋਂ 10 ਕਰੋੜ ਰੁਪਏ ਦੀ ਵਿਸ਼ੇਸ਼ ਰਾਸ਼ੀ ਵਿਦਿਆ ਫੰਡ ਲਈ ਰਾਖਵੀਂ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਜਨਰਲ ਬੋਰਡ ਫੰਡ, ਟਰੱਸਟ ਫੰਡ, ਵਿਦਿਆ ਫੰਡ, ਸਪੋਰਟਸ ਫੰਡ ਆਦਿ ਦੀ ਆਪਣੀ ਆਮਦਨ ਭਾਵੇਂ ਘੱਟ ਹੈ, ਪਰ ਇਨ੍ਹਾਂ ਲਈ ਗੁਰਦੁਆਰਾ ਸਾਹਿਬਾਨ ਤੋਂ ਦਸਵੰਧ ਅਤੇ ਲੋੜੀਂਦੇ ਫੰਡ ਲਏ ਜਾਂਦੇ ਹਨ। ਇਨ੍ਹਾਂ ਸਾਰੇ ਫੰਡਾਂ ਰਾਹੀਂ ਕੀਤੇ ਜਾਣ ਵਾਲੇ ਕਾਰਜ ਬੇਹੱਦ ਅਹਿਮ ਹੁੰਦੇ ਹਨ।

ਉਨ੍ਹਾਂ ਦੱਸਿਆ ਕਿ ਇਸ ਵਾਰ ਇਨ੍ਹਾਂ ਫੰਡਾਂ ਰਾਹੀਂ ਪੰਥਕ ਕਾਰਜਾਂ ਲਈ ਵਿਸ਼ੇਸ਼ ਰਾਸ਼ੀ ਰੱਖੀ ਗਈ ਹੈ, ਜਿਨ੍ਹਾਂ ਵਿਚ ਬੰਦੀ ਸਿੰਘਾਂ ਦੇ ਕੇਸਾਂ ਦੀ ਪੈਰਵਾਈ ਲਈ 60 ਲੱਖ ਰੁਪਏ, ਬੰਦੀ ਸਿੰਘਾਂ ਨੂੰ ਮਾਸਿਕ ਸਨਮਾਨ ਭੱਤੇ ਲਈ 40 ਲੱਖ ਰੁਪਏ, ਧਰਮੀ ਫ਼ੌਜੀਆਂ ਲ਼ਈ 40 ਲੱਖ ਰੁਪਏ, ਸਿਕਲੀਗਰ ਤੇ ਵਣਜਾਰੇ ਸਿੱਖਾਂ ਲਈ 60 ਲੱਖ ਰੁਪਏ, ਗਰੀਬ ਵਿਦਿਆਰਥੀਆਂ ਲਈ 50 ਲੱਖ ਰੁਪਏ, ਕੁਦਰਤੀ ਆਫ਼ਤਾਂ ਲਈ 1 ਕਰੋੜ 48 ਲੱਖ ਰੁਪਏ, ਖੇਡਾਂ ਲਈ 3 ਕਰੋੜ 6 ਲੱਖ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸਿੱਖ ਇਤਿਹਾਸ ਰੀਸਰਚ ਬੋਰਡ ਰਾਹੀਂ ਖੋਜ ਕਾਰਜਾਂ ਲਈ ਵੀ ਵਿਸ਼ੇਸ਼ ਰਾਸ਼ੀ ਰੱਖੀ ਗਈ ਹੈ। ਇਸ ਤੋਂ ਇਲਾਵਾ ਬਾਬਾ ਬੁੱਢਾ ਚੈਰੀਟੇਬਲ ਹਸਪਤਾਲ ਬੀੜ ਸਾਹਿਬ ਲਈ 1 ਕਰੋੜ 5 ਲੱਖ ਰੁਪਏ ਦਾ ਪ੍ਰਬੰਧ ਕੀਤਾ ਹੈ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਇਹ ਵੀ ਜ਼ਿਕਰ ਕੀਤਾ ਕਿ ਹਰਿਆਣਾ ਸਥਿਤ ਸ਼ਾਹਬਾਦ ਮਾਰਕੰਡਾ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਸਥਾਪਤ ਕੀਤੇ ਗਏ ਮੀਰੀ ਪੀਰੀ ਮੈਡੀਕਲ ਕਾਲਜ ਲਈ ਵੀ 8 ਕਰੋੜ ਰੁਪਏ ਰੱਖੇ ਹਨ।

ਉਨ੍ਹਾਂ ਦੱਸਿਆ ਕਿ ਭਾਵੇਂ ਇਸ ਮੈਡੀਕਲ ਕਾਲਜ ਨੂੰ ਮੁਕੰਮਲ ਰੂਪ ਵਿਚ ਆਰੰਭਣ ਨੂੰ ਕਈ ਮੁਸ਼ਕਲਾਂ ਦਰਪੇਸ਼ ਰਹੀਆਂ ਹਨ, ਪਰੰਤੂ ਆਸ ਹੈ ਕਿ ਇਹ ਅਗਲੇ ਸਾਲ ਤੋਂ ਬਕਾਇਦਾ ਸ਼ੁਰੂ ਕੀਤਾ ਜਾ ਸਕੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਲੋੜੀਂਦੀ ਮਸ਼ੀਨਰੀ ਅਤੇ ਹੋਰ ਖਰਚਿਆਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਅਤੇ ਇਸ ਨਾਲ ਸਬੰਧਤ ਅਦਾਰਿਆਂ ਦਾ ਬਜਟ ਸਮੁੱਚੇ ਰੂਪ ਵਿਚ ਸੰਗਤ ਵੱਲੋਂ ਭੇਟਾ ਕੀਤੀ ਜਾਂਦੀ ਮਾਇਆ ਅਤੇ ਦਸਵੰਧ ’ਤੇ ਹੀ ਨਿਰਭਰ ਕਰਦਾ ਹੈ। ਉਨ੍ਹਾਂ ਕਿਹਾ ਕਿ ਬਹੁਤ ਸੀਮਤ ਸਾਧਨਾਂ ਵਿਚ ਸਿੱਖ ਸੰਸਥਾ ਵੱਲੋਂ ਧਰਮ ਪ੍ਰਚਾਰ, ਵਿਦਿਆ, ਸਿਹਤ ਸੇਵਾਵਾਂ ਅਤੇ ਪੰਥ ਭਲਾਈ ਤੇ ਮਾਨਵ ਹਿੱਤਕਾਰੀ ਕਾਰਜ ਕੀਤੇ ਜਾਂਦੇ ਹਨ। ਜਿਹੜੇ ਕੰਮ ਸਰਕਾਰਾਂ ਦੇ ਕੀਤੇ ਜਾਣ ਵਾਲੇ ਹਨ, ਸ਼੍ਰੋਮਣੀ ਕਮੇਟੀ ਉਨ੍ਹਾਂ ਵਿਚ ਵੀ ਮੋਹਰੀ ਭੂਮਿਕਾ ਅਦਾ ਕਰ ਰਹੀ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਕਮੇਟੀ ਦਾ ਬਜਟ ਪੰਜਾਬ ਸਰਕਾਰ ਦੇ ਮੁਕਾਬਲੇ 1 ਫੀਸਦੀ ਤੋਂ ਘੱਟ ਹੈ, ਜਦਕਿ ਕੁਝ ਲੋਕਾਂ ਵੱਲੋਂ ਜਾਣਬੁਝ ਕੇ ਇਹ ਬਿਰਤਾਂਤ ਸਿਰਜਿਆ ਜਾਂਦਾ ਹੈ ਕਿ ਸ਼੍ਰੋਮਣੀ ਕਮੇਟੀ ਦਾ ਬਜਟ ਪੰਜਾਬ ਸਰਕਾਰ ਤੋਂ ਵੱਧ ਹੈ। ਉਨ੍ਹਾਂ ਵਚਨਬੱਧਤਾ ਪ੍ਰਗਟਾਈ ਕਿ ਸਿੱਖ ਸੰਸਥਾ ਸੰਗਤ ਦੇ ਸਹਿਯੋਗ ਨਾਲ ਸਿੱਖੀ ਦੇ ਪ੍ਰਚਾਰ ਪ੍ਰਸਾਰ ਦੇ ਨਾਲ-ਨਾਲ ਕੌਮੀ ਮੁੱਦਿਆਂ ’ਤੇ ਆਪਣੀ ਗਤੀਸ਼ੀਲਤਾ ਬਣਾਈ ਰੱਖੇਗੀ ਅਤੇ ਕੌਮ ਦੀ ਚੜ੍ਹਦੀ ਕਲਾ ਲਈ ਕੀਤੇ ਜਾਣ ਵਾਲੇ ਕਾਰਜਾਂ ਵਿਚ ਦੋ ਕਦਮ ਅੱਗੇ ਰਹੇਗੀ।

ਬਜਟ ਇਸਲਾਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ, ਮੈਂਬਰ ਬਾਬਾ ਗੁਰਪ੍ਰੀਤ ਸਿੰਘ ਰੰਧਾਵਾ, ਸ. ਬਲਵਿੰਦਰ ਸਿੰਘ ਬੈਂਸ ਤੇ ਸ. ਸੁਖਹਰਪ੍ਰੀਤ ਸਿੰਘ ਰੋਡੇ ਨੇ ਵੀ ਸੰਬੋਧਨ ਕੀਤਾ। ਇਜਲਾਸ ਦੀ ਕਾਰਵਾਈ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਚਲਾਈ। ਅਰਦਾਸ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਲਿਆ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ. ਅਲਵਿੰਦਰਪਾਲ ਸਿੰਘ ਪੱਖੋਕੇ, ਸੀਨੀਅਰ ਮੀਤ ਪ੍ਰਧਾਨ ਸ. ਹਰਭਜਨ ਸਿੰਘ ਮਸਾਣਾ, ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖਾਲਸਾ, ਜਨਰਲ ਸਕੱਤਰ ਲਈ ਭਾਈ ਰਾਜਿੰਦਰ ਸਿੰਘ ਮਹਿਤਾ, ਅੰਤ੍ਰਿੰਗ ਕਮੇਟੀ ਮੈਂਬਰ ਸ. ਰਘਬੀਰ ਸਿੰਘ ਸਹਾਰਨਮਾਜਰਾ, ਸ. ਜਸਮੇਰ ਸਿੰਘ ਲਾਛੜੂ, ਸ. ਖੁਸ਼ਵਿੰਦਰ ਸਿੰਘ ਭਾਟੀਆ, ਸ. ਗੁਰਪ੍ਰੀਤ ਸਿੰਘ ਝੱਬਰ, ਸ. ਅਮਰਜੀਤ ਸਿੰਘ ਭਲਾਈਪੁਰ, ਬੀਬੀ ਜਸਪਾਲ ਕੌਰ,

ਸ. ਜਸਵੰਤ ਸਿੰਘ ਪੁੜੈਣ, ਸ਼੍ਰੋਮਣੀ ਕਮੇਟੀ ਮੈਂਬਰ ਸ. ਦਲਜੀਤ ਸਿੰਘ ਭਿੰਡਰ, ਬੀਬੀ ਹਰਜਿੰਦਰ ਕੌਰ, ਸ. ਬਲਦੇਵ ਸਿੰਘ ਕਾਇਮਪੁਰ, ਸ. ਜਗਸੀਰ ਸਿੰਘ ਮਾਗੇਆਣਾ, ਸ. ਗੁਰਪਾਲ ਸਿੰਘ ਗੋਰਾ, ਬੀਬੀ ਕਿਰਨਵੀਰ ਕੌਰ, ਸ. ਨਤਵੇਜ ਸਿੰਘ ਕਾਉਣੀ, ਸ. ਕੌਰ ਸਿੰਘ ਬਹਾਵਵਾਲਾ, ਬੀਬੀ ਪਰਮਿੰਦਰ ਕੌਰ, ਸ. ਦਰਸ਼ਨ ਸਿੰਘ ਬਰਾੜ, ਸ. ਪ੍ਰੀਤਮ ਸਿੰਘ ਮਲਸੀਹਾਂ, ਸ. ਬਲਵਿੰਦਰ ਸਿੰਘ ਭੰਮਾਂ ਲੰਡਾ, ਸ. ਸਤਪਾਲ ਸਿੰਘ ਤਲਵੰਡੀ, ਸ. ਗੁਰਮੀਤ ਸਿੰਘ ਬੂਹ, ਬੀਬੀ ਨਰਿੰਦਰ ਕੌਰ,

ਸ. ਗੁਰਮੇਲ ਸਿੰਘ ਸੰਗਤਪੁਰਾ, ਸ. ਸੁਖਹਰਪ੍ਰੀਤ ਸਿੰਘ ਰੋਡੇ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਸ. ਸ਼ੇਰ ਸਿੰਘ ਮੰਡਵਾਲਾ, ਸ. ਫੁੰਮਣ ਸਿੰਘ, ਬੀਬੀ ਜੋਗਿੰਦਰ ਕੌਰ ਰਠੌਰ, ਸ. ਸੁਰਜੀਤ ਸਿੰਘ ਰਾਏਪੁਰ, ਬੀਬੀ ਪਰਮਜੀਤ ਕੌਰ, ਸ. ਗੋਬਿੰਦ ਸਿੰਘ ਲੌਂਗੋਵਾਲ, ਸ. ਮਲਕੀਤ ਸਿੰਘ ਚੰਗਾਲ, ਸ. ਪਰਮਜੀਤ ਸਿੰਘ ਖਾਲਸਾ, ਬੀਬੀ ਸ਼ਰਨਜੀਤ ਕੌਰ, ਸ. ਭੁਪਿੰਦਰ ਸਿੰਘ ਭਲਵਾਨ, ਸ. ਹਰਦੇਵ ਸਿੰਘ ਰੋਂਗਲਾ, ਸ. ਸਤਵਿੰਦਰ ਸਿੰਘ ਟੌਹੜਾ, ਸ. ਜਰਨੈਲ ਸਿੰਘ ਕਰਤਾਰਪੁਰ, ਸ. ਨਿਰਮੈਲ ਸਿੰਘ ਜੌਲਾਂ,

ਸ. ਸੁਰਜੀਤ ਸਿੰਘ ਗੜ੍ਹੀ, ਬਾਬਾ ਗੁਰਪ੍ਰੀਤ ਸਿੰਘ, ਸ. ਅਵਤਾਰ ਸਿੰਘ ਰਿਆ, ਸ. ਰਵਿੰਦਰ ਸਿੰਘ ਖਾਲਸਾ, ਸ. ਚਰਨ ਸਿੰਘ ਆਲਮਗੀਰ, ਸ. ਹਰਪਾਲ ਸਿੰਘ ਜੱਲਾ, ਸ. ਗੁਰਪ੍ਰੀਤ ਸਿੰਘ ਗਰਚਾ, ਸ. ਜਗਜੀਤ ਸਿੰਘ ਤਲਵੰਡੀ, ਸ. ਬਲਵਿੰਦਰ ਸਿੰਘ ਬੈਂਸ, ਸ. ਸਰਬੰਸ ਸਿੰਘ ਮਾਣਕੀ, ਬੀਬੀ ਹਰਜਿੰਦਰ ਕੌਰ, ਸ. ਬਲਦੇਵ ਸਿੰਘ ਕਲਿਆਣ,

ਬੀਬੀ ਦਵਿੰਦਰ ਕੌਰ ਕਾਲੜਾ, ਸ. ਰਣਜੀਤ ਸਿੰਘ ਕਾਹਲੋਂ, ਬੀਬੀ ਗੁਰਮੀਤ ਕੌਰ ਭਟਨੂਰਾ, ਬੀਬੀ ਗੁਰਪ੍ਰੀਤ ਕੌਰ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਬਲਜੀਤ ਸਿੰਘ ਜਲਾਲਉਸਮਾਂ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਬਲਵਿੰਦਰ ਸਿੰਘ ਵੇਂਈਪੂਈਂ, ਸ. ਗੁਰਬਚਨ ਸਿੰਘ ਕਰਮੂੰਵਾਲਾ, ਬੀਬੀ ਹਰਜਿੰਦਰ ਕੌਰ, ਭਾਈ ਮਨਜੀਤ ਸਿੰਘ ਭੂਰਾਕੋਹਨਾ,

ਸ. ਅਲਵਿੰਦਰਪਾਲ ਸਿੰਘ ਪੱਖੋਕੇ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਸੁਰਜੀਤ ਸਿੰਘ ਭਿੱਟੇਵੱਡ, ਬੀਬੀ ਬਲਵਿੰਦਰ ਕੌਰ ਲੋਪੋਕੇ, ਸ. ਅਮਰੀਕ ਸਿੰਘ ਵਿਛੋਆ, ਬੀਬੀ ਸਵਰਨ ਕੌਰ ਤੇੜਾ, ਸ. ਅਮਰਜੀਤ ਸਿੰਘ ਬੰਡਾਲਾ, ਸ. ਭਗਵੰਤ ਸਿੰਘ ਸਿਆਲਕਾ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਗੁਰਨਾਮ ਸਿੰਘ ਜੱਸਲ, ਬੀਬੀ ਜਸਵੀਰ ਕੌਰ ਜੱਫਰਵਾਲ, ਸ. ਰਵਿੰਦਰ ਸਿੰਘ ਚੱਕ, ਸ. ਸੁਰਿੰਦਰ ਸਿੰਘ ਠੇਕੇਦਾਰ,

ਸ. ਜੰਗ ਬਹਾਦਰ ਸਿੰਘ ਰਾਏ, ਸ. ਅਮਰਜੀਤ ਸਿੰਘ ਚਾਵਲਾ, ਸ. ਅਜਮੇਰ ਸਿੰਘ ਖੇੜਾ, ਬੀਬੀ ਪਰਮਜੀਤ ਕੌਰ ਲਾਂਡਰਾਂ, ਭਾਈ ਰਾਮ ਸਿੰਘ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਸ. ਸੁਖਜੀਤ ਸਿੰਘ ਕਾਦੀਆਂ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਫੈਡਰੇਸ਼ਨ ਆਗੂ ਸ. ਜਸਬੀਰ ਸਿੰਘ ਘੁੰਮਣ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਸੁਖਮਿੰਦਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਪਰਮਜੀਤ ਸਿੰਘ ਸਰੋਆ ਆਦਿ ਹਾਜ਼ਰ ਸਨ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...