Wednesday, May 1, 2024

ਵਾਹਿਗੁਰੂ

spot_img
spot_img

ਸ਼੍ਰੋਮਣੀ ਕਮੇਟੀ ਪ੍ਰਧਾਨ ਨਾਂਦੇੜ ਵਿਖ਼ੇ ਸਿੱਖ ਸੰਗਤ ਵੱਲੋਂ ਕੀਤੇ ਰੋਸ ਮਾਰਚ ਵਿੱਚ ਸ਼ਾਮਲ ਹੋਏ, ਹਜ਼ੂਰ ਸਾਹਿਬ ਬੋਰਡ ਬਾਰੇ ਫ਼ੈਸਲਾ ਵਾਪਸ ਲੈਣ ਦੀ ਮੰਗ

- Advertisement -

ਯੈੱਸ ਪੰਜਾਬ
ਨਾਂਦੇੜ, 9 ਫਰਵਰੀ, 2024

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਮਹਾਰਾਸ਼ਟਰ ਸਰਕਾਰ ਨੂੰ ਸ੍ਰੀ ਹਜ਼ੂਰ ਸਾਹਿਬ ਗੁਰਦੁਆਰਾ ਮੈਨੇਜਮੈਂਟ ਬੋਰਡ ਦੇ ਪੁਨਰਗਠਨ ਲਈ ਲਿਆ ਫੈਸਲਾ ਵਾਪਸ ਲੈਣ ਲਈ ਮਜਬੂਰ ਕਰਨ ਵਾਸਤੇ ਸਿੱਖ ਸੰਗਤਾਂ ਵੱਲੋਂ ਇਥੇ ਕੱਢੇ ਵਿਸ਼ਾਲ ਰੋਸ ਮਾਰਚ ਵਿਚ ਸ਼ਾਮਲ ਹੋਏ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਜਿਹਨਾਂ ਦੇ ਨਾਲ ਸੀਨੀਅਰ ਮੀਤ ਪ੍ਰਧਾਨ ਰਾਜਿੰਦਰ ਸਿੰਘ ਮਹਿਤਾ ਅਤੇ ਅਜਮੇਰ ਸਿੰਘ ਖੇੜਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਵੀ ਸਨ, ਨੇ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਗਿਆਨੀ ਕੁਲਵੰਤ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਐਕਟ 1956 ਵਿਚ ਸੋਧ ਤੋਂ ਉਪਜੇ ਮਸਲੇ ਬਾਰੇ ਵਿਸਥਾਰ ਵਿਚ ਵਿਚਾਰ ਚਰਚਾ ਕੀਤੀ। ਐਡਵੋਕੇਟ ਧਾਮੀ ਨੇ ਤਖਤ ਦੇ ਜਥੇਦਾਰ ਨੂੰ ਇਸ ਸਿੱਖ ਵਿਰੋਧੀ ਫੈਸਲੇ ਨੂੰ ਵਾਪਸ ਕਰਵਾਉਣ ਵਿਚ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਡਟਵੀਂ ਹਮਾਇਤ ਦਾ ਭਰੋਸਾ ਦੁਆਇਆ।

ਤਖਤ ਮੈਨੇਜਮੈਂਟ ਐਕਟ ਵਿਚ ਸੋਧਾਂ ਜਿਸ ਰਾਹੀਂ ਸਰਕਾਰੀ ਨਾਮਜ਼ਦਗੀਆਂ ਦੋ ਤੋਂ ਵਧਾ ਕੇ 12 ਕਰ ਦਿੱਤੀਆਂ ਗਈਆਂ ਬਾਰੇ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਫੈਸਲਾ ਸਿੱਖ ਕੌਮ ਦੀਆਂ ਭਾਵਨਾਵਾਂ ਦਾ ਖਿਆਲ ਕੀਤੇ ਬਗੈਰ ਲਿਆ ਗਿਆ ਹੈ ਜਿਸਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਉਹਨਾਂ ਨੇ ਫੈਸਲੇ ਨੂੰ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਸਿੱਧਾ ਦਖਲ ਕਰਾਰ ਦਿੱਤਾ।

ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੂੰ ਇਸ ਧੱਕੇ ਨਾਲ ਲਏ ਫੈਸਲੇ ’ਤੇ ਮੁੜ ਵਿਚਾਰ ਕਰਨ ਦੀ ਅਪੀਲ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਮੈਨੂੰ ਵਿਸ਼ਵਾਸ ਹੈ ਕਿ ਮੁੱਖ ਮੰਤਰੀ ਇਹ ਚੰਗੀ ਤਰ੍ਹਾਂ ਸਮਝਦੇ ਹਨ ਕਿ ਸਿੱਖ ਕੌਮ ਆਪਣੇ ਗੁਰਧਾਮਾਂ ਦੀ ਸੰਭਾਲ ਕਰਨ ਤੇ ਇਥੇ ਪਵਿੱਤਰਤਾ ਕਾਇਮ ਰੱਖਣ ਦੇ ਪੂਰੀ ਤਰ੍ਹਾਂ ਸਮਰਥ ਹੈ ਤੇ ਇਸਨੂੰ ਅਜਿਹਾ ਕਰਦੇ ਰਹਿਣ ਦਿੱਤਾ ਜਾਣਾ ਚਾਹੀਦਾ ਹੈ।

ਉਹਨਾਂ ਕਿਹਾ ਕਿ ਸ੍ਰੀ ਹਜ਼ੂਰ ਸਾਹਿਬ ਮੈਨੇਜਮੈਂਟ ਐਕਟ 1956 ਰਾਹੀਂ ਖਿੱਤੇ ਵਿਚ ਸਿੱਖ ਗੁਰਧਾਮਾਂ ਦੀ ਸੰਭਾਲ, ਮੁਰੰਮਤ ਤੇ ਕੰਮ ਕਰਦੇ ਰਹਿਣ ਬਾਰੇ ਲੋੜੀਂਦੇ ਨਿਯਮ ਬਣਾਏ ਗਏ ਹਨ ਅਤੇ ਇਸਦੇ ਪੁਨਰਗਠਨ ਨਾਲ ਸੰਗਤਾਂ ਵਿਚ ਸੋਧ ਕਰੇਗਾ ਤੇ ਸਿੱਖ ਕੌਮ ਵਿਚ ਬੇਭਰੋਸਗੀ ਦੀ ਭਾਵਨਾ ਪੈਦਾ ਹੋਵੇਗੀ।

ਇਸ ਦੌਰਾਨ ਮਹਾਰਾਸ਼ਟਰ ਸਰਕਾਰ ਵੱਲੋਂ ਗੁਰਦੁਆਰਾ ਮੈਨੇਜਮੈਂਟ ਬੋਰਡ ਦੇ ਪੁਨਰਗਠਨ ਦੇ ਫੈਸਲੇ ਖਿਲਾਫ ਨਾਂਦੇੜ ਵਿਚ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ ਜਿਸ ਵਿਚ ਗੁਆਂਢੀ ਖੇਤਰਾਂ ਤੋਂ ਇਲਾਵਾ ਮਹਾਰਾਸ਼ਟਰ ਦੇ ਵੱਖ-ਵੱਖ ਇਲਾਕਿਆਂ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਸਿੱਖ ਸੰਗਤਾਂ ਸ਼ਾਮਲ ਹੋਈਆਂ ਤੇ ਮਹਾਰਾਸ਼ਟਰ ਸਰਕਾਰ ਦੇ ਫੈਸਲੇ ਦੀ ਨਿਖੇਧੀ ਕੀਤੀ ਤੇ ਮੰਗ ਕੀਤੀ ਕਿ ਪੁਰਾਣਾ ਐਕਟ ਜਿਸ ਰਾਹੀਂ ਸ਼੍ਰੋਮਣੀ ਕਮੇਟੀ, ਸੱਚਖੰਡ ਹਜ਼ੂਰ ਖਾਲਸਾ ਦੀਵਾਨ, ਚੀਫ ਖਾਲਸਾ ਦੀਵਾਨ ਤੇ ਸਿੱਖ ਮੈਂਬਰ ਪਾਰਲੀਮੈਂਟ ਨੂੰ ਢੁਕਵੀਂ ਪ੍ਰਤੀਨਿਧਤਾ ਦਿੱਤੀ ਗਈ ਸੀ, ਉਸਨੂੰ ਬਹਾਲ ਕੀਤਾ ਜਾਵੇ।

ਇਸ ਦੌਰਾਨ ਮਾਮਲੇ ਦੀ ਗੰਭੀਰਤਾ ਵੇਖਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਵੱਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਵੀ ਨਾਂਦੇੜ ਸਾਹਿਬ ਪਹੁੰਚ ਗਏ।

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,163FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...