Friday, May 17, 2024

ਵਾਹਿਗੁਰੂ

spot_img
spot_img

ਸ਼੍ਰੋਮਣੀ ਕਮੇਟੀ ਦੇ ਸਕੱਤਰ ਪਰਮਜੀਤ ਸਿੰਘ ਸਰੋਆ ਸਮੇਤ ਹੋਰ ਮੁਲਾਜ਼ਮ ਹੋਏ ਸੇਵਾ ਮੁਕਤ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 30 ਅਪ੍ਰੈਲ, 2024

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਅਕਾਊਂਟੈਂਟ ਸ. ਹਰਦੇਵ ਸਿੰਘ, ਸੁਪਰਵਾਈਜ਼ਰ ਸ. ਤਰਸੇਮ ਸਿੰਘ, ਸ. ਨਰਿੰਦਰ ਸਿੰਘ, ਪ੍ਰਚਾਰਕ ਸ. ਜਸਬੀਰ ਸਿੰਘ, ਸ. ਜਸਵੰਤ ਸਿੰਘ ਹੈਲਪਰ ਤੇ ਸ. ਸ਼ਮਸ਼ੇਰ ਸਿੰਘ ਸੇਵਾਦਾਰ ਨੂੰ ਸੇਵਾ ਮੁਕਤ ਹੋਣ ’ਤੇ ਵਿਦਾਇਗੀ ਦਿੱਤੀ ਗਈ।

ਉਨ੍ਹਾਂ ਦੇ ਸੇਵਾ ਮੁਕਤ ਹੋਣ ਸਮੇਂ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਸਨਮਾਨ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਨ੍ਹਾਂ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਨਵੇਂ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਤਜ਼ਰਬੇ ਤੋਂ ਸੇਧ ਲੈਣ ਲਈ ਪ੍ਰੇਰਿਆ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਕੌਮ ਦੀ ਸਿਰਮੌਰ ਸੰਸਥਾ ਹੈ, ਜੋ ਦੁਨੀਆਂ ਭਰ ਅੰਦਰ ਸਿੱਖ ਕੌਮ ਨਾਲ ਸਬੰਧਤ ਮਸਲਿਆਂ ਦੇ ਹੱਲ ਲਈ ਸਦਾ ਤੱਤਪਰ ਰਹਿੰਦੀ ਹੈ।

ਸ਼੍ਰੋਮਣੀ ਕਮੇਟੀ ਵੱਲੋਂ ਕੀਤੀਆਂ ਜਾਂਦੀਆਂ ਸੇਵਾਵਾਂ ਵਿਚ ਇਸ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਵੱਡਾ ਯੋਗਦਾਨ ਹੁੰਦਾ ਹੈ। ਉਨ੍ਹਾਂ ਸੇਵਾਮੁਕਤ ਹੋਏ ਮੁਲਾਜ਼ਮਾਂ ਦੇ ਚੰਗੇ ਭਵਿੱਖ ਦੀ ਕਾਮਨਾ ਵੀ ਕੀਤੀ। ਇਸ ਮੌਕੇ ਸੇਵਾ ਮੁਕਤ ਹੋਏ ਮੁਲਾਜ਼ਮਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਬਖ਼ਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ।

ਇਸ ਸਮੇਂ ਸ਼੍ਰੋਮਣੀ ਕਮੇਟੀ ਮੈਂਬਰ ਸ. ਹਰਪਾਲ ਸਿੰਘ ਜੱਲਾ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਬਿਜੈ ਸਿੰਘ, ਸ. ਪ੍ਰੀਤਪਾਲ ਸਿੰਘ, ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਮਨਜੀਤ ਸਿੰਘ, ਸ. ਸ਼ਾਹਬਾਜ਼ ਸਿੰਘ, ਸ. ਹਰਭਜਨ ਸਿੰਘ ਵਕਤਾ, ਸੁਪਰਡੰਟ ਸ. ਨਿਸ਼ਾਨ ਸਿੰਘ ਆਦਿ ਮੌਜੂਦ ਸਨ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,125FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...