Monday, May 20, 2024

ਵਾਹਿਗੁਰੂ

spot_img
spot_img

ਖਾਲਸਾ ਸਾਜਣਾ ਦਿਵਸ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 13 ਅਪ੍ਰੈਲ, 2024

ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 929 ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਕੀਤਾ ਗਿਆ।

ਸ਼੍ਰੋਮਣੀ ਕਮੇਟੀ ਦਫਤਰ ਤੋਂ ਰਵਾਨਗੀ ਕਰਨ ਸਮੇਂ ਜਥੇ ਦੀ ਅਗਵਾਈ ਕਰਨ ਵਾਲੇ ਸ਼੍ਰੋਮਣੀ ਕਮੇਟੀ ਮੈਂਬਰ ਸ. ਕੁਲਵੰਤ ਸਿੰਘ ਮੰਨਣ, ਸ. ਅਮਰਜੀਤ ਸਿੰਘ ਭਲਾਈਪੁਰ, ਸ ਰਵਿੰਦਰ ਸਿੰਘ ਖਾਲਸਾ ਤੇ ਜਨਰਲ ਪ੍ਰਬੰਧਕ ਵਜੋਂ ਗਏ ਸ਼੍ਰੋਮਣੀ ਕਮੇਟੀ ਦੇ ਸੁਪਰਵਾਈਜ਼ਰ ਸ. ਪਰਮਜੀਤ ਸਿੰਘ ਤੇ ਸ. ਰਣਜੀਤ ਸਿੰਘ ਭੋਮਾ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਤੇ ਅਧਿਕਾਰੀਆਂ ਨੇ ਸਿਰੋਪਾਓ ਅਤੇ ਫੁੱਲਾਂ ਦੇ ਹਾਰ ਪਾ ਕੇ ਸਨਮਾਨ ਦਿੱਤਾ।

ਇਸ ਮੌਕੇ ਗੱਲਬਾਤ ਕਰਦਿਆਂ ਜਥੇ ਦੇ ਆਗੂ ਸ. ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਪਾਕਿਸਤਾਨ ਅੰਦਰ ਸਥਿਤ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਹਰ ਸਿੱਖ ਦੇ ਮਨ ਅੰਦਰ ਤਾਂਘ ਹੁੰਦੀ ਹੈ ਅਤੇ ਦਰਸ਼ਨ ਲਈ ਸਮਾਂ ਮਿਲਣ ਤੇ ਸਿੱਖ ਆਪਣੇ ਆਪ ਨੂੰ ਵਡਭਾਗਾ ਮਹਿਸੂਸ ਕਰਦੇ ਹਨ।

ਉਨ੍ਹਾਂ ਕਿਹਾ ਕਿ ਸਰਕਾਰਾਂ ਵੱਲੋਂ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਦੇ ਵੀਜੇ ਕੱਟਣ ਨਾਲ ਸਿੱਖ ਸੰਗਤਾਂ ਦੇ ਮਨ ’ਚ ਭਾਰੀ ਰੋਸ ਹੈ, ਇਸ ਲਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਦੇ ਮਦੇਨਜਰ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਖੁੱਲਦਿਲੀ ਨਾਲ ਵੀਜੇ ਦੇਣੇ ਚਾਹੀਦੇ ਹਨ। ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਉਨ੍ਹਾਂ ਨੂੰ ਜਥੇ ਦੀ ਅਗਵਾਈ ਸੌਂਪਣ ਲਈ ਧੰਨਵਾਦ ਕੀਤਾ।

ਜਥਾ ਰਵਾਨਾ ਕਰਨ ਸਮੇਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਇਹ ਜਥਾ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖਾਲਸਾ ਸਾਜਣਾ ਦਿਵਸ ਵਿਸਾਖੀ ਦੇ ਮੁੱਖ ਸਮਾਗਮ ਵਿਚ ਸ਼ਮੂਲੀਅਤ ਕਰਕੇ 15 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪੁੱਜੇਗਾ, ਜਿਥੋਂ 17 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਸੱਚਾ ਸੌਦਾ ਸਾਹਿਬ ਦੇ ਦਰਸ਼ਨ ਕਰੇਗਾ।

18 ਅਪ੍ਰੈਲ ਨੂੰ ਸਿੱਖ ਸ਼ਰਧਾਲੂਆਂ ਦਾ ਜਥਾ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਜਾਵੇਗਾ, ਜਿਥੋਂ 20 ਅਪ੍ਰੈਲ ਨੂੰ ਗੁਰਦੁਆਰਾ ਰੋੜੀ ਸਾਹਿਬ ਏਮਨਾਬਾਦ ਦੇ ਦਰਸ਼ਨ ਕਰਕੇ ਜਥਾ ਲਾਹੌਰ ਪੁੱਜੇਗਾ। 21 ਅਪ੍ਰੈਲ ਨੂੰ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਰੁਕਣ ਉਪਰੰਤ 22 ਅਪ੍ਰੈਲ ਨੂੰ ਇਹ ਜਥਾ ਵਾਪਸ ਭਾਰਤ ਪਰਤੇਗਾ।

ਜਥੇ ਦੀ ਰਵਾਨਗੀ ਸਮੇਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਿਜੈ ਸਿੰਘ, ਸ, ਗੁਰਿੰਦਰ ਸਿੰਘ ਮਥਰੇਵਾਲ, ਸ. ਪ੍ਰੀਤਪਾਲ ਸਿੰਘ, ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਸ. ਗੁਰਨਾਮ ਸਿੰਘ,

ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਸ਼ਾਹਬਾਜ਼ ਸਿੰਘ, ਸ. ਹਰਭਜਨ ਸਿੰਘ ਵਕਤਾ, ਸ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਸ. ਪਲਵਿੰਦਰ ਸਿੰਘ ਇੰਚਾਰਜ ਯਾਤਰਾ, ਸ. ਮੇਜਰ ਸਿੰਘ ਸਮੇਤ ਵੱੱਡੀ ਗਿਣਤੀ ਵਿਚ ਸ਼੍ਰੋਮਣੀ ਕਮੇਟੀ ਦਾ ਸਟਾਫ਼ ਅਤੇ ਜਥੇ ਵਿਚ ਜਾਣ ਵਾਲੇ ਯਾਤਰੂ ਮੌਜੂਦ ਸਨ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,117FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...