ਯੈੱਸ ਪੰਜਾਬ
ਅੰਮ੍ਰਿਤਸਰ, 16 ਅਗਸਤ, 2024
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੈਰਿਸ ਉਲੰਪਿਕਸ ਵਿੱਚ ਜੇਤੂ ਰਹੀ ਭਾਰਤੀ ਹਾਕੀ ਟੀਮ ਦੇ ਸਾਬਤ ਸੂਰਤ ਖ਼ਿਡਾਰੀ ਜਰਮਨਪ੍ਰੀਤ ਸਿੰਘ ਨੂੰ 5 ਲੱਖ ਰੁਪਏ ਦੀ ਸਨਮਾਨ ਰਾਸ਼ੀ ਦੇਵੇਗੀ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਹ ਜਾਣਕਾਰੀ ਅੱਜ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਦੀ ਸਮਾਪਤੀ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਵੱਲੋਂ ਇਹ ਫ਼ੈਸਲਾ ਲਿਆ ਗਿਆ ਹੈ ਅਤੇ ਅੰਤ੍ਰਿੰਗ ਕਮੇਟੀ ਨੇ ਇਹ ਫ਼ੈਸਲਾ ਸਰਬਸੰਮਤੀ ਨਾਲ ਲਿਆ ਹੈ।