spot_img
Sunday, June 16, 2024

ਵਾਹਿਗੁਰੂ

spot_img
spot_img

ਜੂਨ 1984 ਦੇ ਘੱਲੂਘਾਰੇ ਮੌਕੇ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਸੰਗਤਾਂ ਨੂੰ 26 ਮਈ ਤੋਂ 6 ਜੂਨ ਤੱਕ ਕਰਵਾਏ ਜਾਣਗੇ ਦਰਸ਼ਨ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 25 ਮਈ, 2024

ਜੂਨ 1984 ’ਚ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੇ ਇਸ ਵਾਰ ਵੀ 26 ਮਈ ਤੋਂ 6 ਜੂਨ ਤੱਕ ਸੰਗਤਾਂ ਨੂੰ ਦਰਸ਼ਨ ਕਰਵਾਏ ਜਾਣਗੇ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਜੂਨ 1984 ਦਾ ਫ਼ੌਜੀ ਹਮਲਾ ਸਿੱਖ ਮਾਨਸਿਕਤਾ ਦਾ ਸਦੀਵ ਹਿੱਸਾ ਬਣ ਚੁੱਕਾ ਹੈ ਅਤੇ ਹਰ ਸਾਲ ਜੂਨ ਮਹੀਨਾ ਚੜ੍ਹਦਿਆਂ ਹੀ ਸਿੱਖ ਕੌਮ ਦੇ ਇਹ ਅੱਲ੍ਹੇ ਜ਼ਖ਼ਮ ਰਿਸਣ ਲੱਗਦੇ ਹਨ।

ਉਨ੍ਹਾਂ ਕਿਹਾ ਕਿ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਇਸ ਫ਼ੌਜੀ ਹਮਲੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ 37 ਹੋਰ ਗੁਰਦੁਆਰਾ ਸਾਹਿਬਾਨ ਉੱਤੇ ਹਮਲਾ ਕਰਕੇ ਜਿਥੇ ਹਜ਼ਾਰਾਂ ਸਿੱਖਾਂ ਨੂੰ ਸ਼ਹੀਦ ਕੀਤਾ, ਉੱਥੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਗੋਲੀ ਨਾਲ ਜ਼ਖ਼ਮੀ ਕਰ ਦਿੱਤਾ ਗਿਆ ਸੀ।

ਉਨ੍ਹਾਂ ਕਿਹਾ ਕਿ ਸਿੱਖ ਕੌਮ ਇਸ ਘੱਲੂਘਾਰੇ ਨੂੰ ਕਦੇ ਵੀ ਭੁੱਲ ਨਹੀਂ ਸਕਦੀ ਅਤੇ ਜੂਨ ਮਹੀਨਾ ਆਉਂਦੇ ਹੀ ਇਨ੍ਹਾ ਜ਼ਖ਼ਮਾਂ ਦੀ ਪੀੜ ਹਰ ਸਿੱਖ ਮਹਿਸੂਸ ਕਰਦਾ ਹੈ।

ਉਨ੍ਹਾਂ ਦੱਸਿਆ ਕਿ ਜਖਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਇਸ ਪਾਵਨ ਸਰੂਪ ਨੂੰ 26 ਮਈ ਤੋਂ 6 ਜੂਨ ਤੱਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਜ਼ਦੀਕ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਿਖੇ ਸੁਸ਼ੋਭਿਤ ਕੀਤਾ ਜਾਵੇਗਾ। ਇਸ ਦੌਰਾਨ ਸਵੇਰੇ ਤੋਂ ਲੈ ਕੇ ਸ਼ਾਮ ਤੱਕ ਸੰਗਤਾਂ ਪਾਵਨ ਸਰੂਪ ਦੇ ਦਰਸ਼ਨ ਕਰ ਸਕਣਗੀਆਂ।

- Advertisement -

ਸਿੱਖ ਜਗ਼ਤ

ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਭਾਈ ਅਵਤਾਰ ਸਿੰਘ ਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ’ਚ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, ਜੂਨ 15, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਭਾਈ ਅਵਤਾਰ ਸਿੰਘ ਖੰਡਾ ਅਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ਵਿੱਚ ਸ੍ਰੀ...

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, ਜੂਨ 15, 2024 ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ ਫ਼ੌਜਾਂ ਨਾਲ ਹੋਏ ਪਹਿਲੇ ਯੁੱਧ ਨੂੰ ਫ਼ਤਹਿ ਕਰਨ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ...

ਮਨੋਰੰਜਨ

‘ਤੇਰੀਆਂ ਮੇਰੀਆਂ ਹੇਰਾ ਫ਼ੇਰੀਆਂ’ – ਕਾਮੇਡੀ ਦੀ ਡਬਲ ਡੋਜ਼ ਲੈ ਕੇ ਆ ਰਹੀ ਇਹ ਫ਼ਿਲਮ 21 ਜੂਨ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ ਜੂਨ 15, 2024 ਗੁਰੂ ਕ੍ਰਿਪਾ ਐਂਡ ਲਿਟਲ ਏਂਜਲ ਪ੍ਰੋਡਕਸ਼ਨ ਨੇ ਅੱਜ ਮੋਹਾਲੀ ਵਿਖੇ ਆਪਣੀ ਆਉਣ ਵਾਲੀ ਫਿਲਮ "ਤੇਰੀਆ ਮੇਰੀਆ ਹੇਰਾ ਫੇਰੀਆ" ਲਈ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਨੂੰ ਮਾਣ ਨਾਲ ਪੇਸ਼ ਕੀਤਾ। ਇਸ ਈਵੈਂਟ ਨੂੰ...

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਸੋਸ਼ਲ ਮੀਡੀਆ

223,024FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...