Monday, November 25, 2024
spot_img
spot_img
spot_img

SGPC ਬੋਰਡ ਦੀਆਂ ਵੋਟਾਂ ਬਣਾਉਣ ਦੀ ਆਖੀਰਲੀ ਮਿਤੀ ਵਿੱਚ ਵਾਧਾ

ਯੈੱਸ ਪੰਜਾਬ
ਮਾਲੇਰਕੋਟਲਾ, 24 ਨਵੰਬਰ, 2024

ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਵੋਟਰ ਸੂਚੀ ਦੀ ਤਿਆਰੀ ਦਾ ਸੋਧਿਆ ਸ਼ਡਿਊਲ ਜਾਰੀ ਕੀਤਾ ਗਿਆ ਹੈ।

ਹੁਣ ਸੋਧੇ ਰਿਵਾਈਜਡ ਸ਼ਡਿਊਲ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਲਈ ਵੋਟਾਂ ਬਣਵਾਉਣ ਲਈ ਫਾਰਮ ਪ੍ਰਾਪਤ ਕਰਨ ਦੀ ਆਖਿਰੀ ਮਿਤੀ ਵਿੱਚ ਵਾਧਾ ਕਰਕੇ 15 ਦਸੰਬਰ 2024 ਤੱਕ ਕਰ ਦਿੱਤੀ ਗਈ ਹੈ।

ਇਸ ਗੱਲ ਦੀ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਕਮ Deputy Commissioner Dr. Pallavi ਨੇ ਦਿੰਦਿਆਂ ਦੱਸਿਆ ਕਿ ਸੋਧੇ ਸ਼ਡਿਊਲ ਅਨੁਸਾਰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 03 ਜਨਵਰੀ 2025 ਨੂੰ ਕੀਤੀ ਜਾਵੇਗੀ। ਦਾਅਵੇ ਤੇ ਇੰਤਰਾਜ 24 ਜਨਵਰੀ ਤੱਕ ਅਤੇ ਉਨ੍ਹਾਂ ਦਾ ਨਿਪਟਾਰਾ 05 ਫਰਵਰੀ 2025 ਤੱਕ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਜਿਹੜੇ ਬਿਨੈਕਾਰ ਸਿੱਖ ਗੁਰਦੁਆਰਾ ਬੋਰਡ ਰੂਲਜ਼ 1959 ਦੇ ਰੂਲ ਨੰਬਰ 3 ਅਧੀਨ ਸਾਰੀ ਸ਼ਰਤਾਂ ਪੂਰੀਆਂ ਕਰਦੇ ਹੋਣ ਉਹ ਫਾਰਮ ਨੰਬਰ 1 ਭਰਕੇ 15 ਦਸੰਬਰ 2024 ਤੱਕ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਮੁੱਢਲੀ ਪ੍ਰਕਾਸ਼ਿਤ ਵੋਟਰ ਸੂਚੀ ਤੇ ਦਾਅਵੇ ਅਤੇ ਇਤਰਾਜ਼ ਉਪਰੰਤ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 25 ਫਰਵਰੀ 2025 ਨੂੰ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਹਰੇਕ 21 ਸਾਲ ਤੋਂ ਵੱਧ ਉਮਰ ਦਾ ਕੇਸਾਧਾਰੀ ਸਿੱਖ ਜੋ ਆਪਣੇ ਦਾੜ੍ਹੀ ਜਾਂ ਕੇਸਾਂ ਨੂੰ ਨਾ ਕੱਟਦਾ ਹੋਵੇ ਜਾਂ ਸ਼ੇਵ ਨਾ ਕਰਦਾ ਹੋਵੇ ਅਤੇ ਸਿਗਰਟ, ਸ਼ਰਾਬ ਨਾ ਪੀਂਦਾ ਹੋਵੇ ਅਤੇ ਮਾਸ ਦਾ ਸੇਵਨ ਨਾ ਕਰਦਾ ਹੋਵੇ, ਜਿੱਥੇ ਉਹ ਰਹਿੰਦਾ ਹੈ, ਸਿੱਖ ਸਬੰਧਤ ਗੁਰਦੁਆਰਾ ਚੋਣ ਹਲਕੇ ਦੀ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਲਈ ਫਾਰਮ ਨੰ.1 (ਕੇਸਾਧਾਰੀ ਸਿੱਖ ਲਈ) ਭਰ ਕੇ ਪਿੰਡਾਂ/ਸ਼ਹਿਰਾਂ ਵਿੱਚ ਪਟਵਾਰੀਆਂ, ਬੀ.ਐਲ.ਓ, ਡੈਜ਼ੀਗਨੇਟਿਡ ਕਰਮਚਾਰੀਆਂ ਨੂੰ ਦੇ ਸਕਦਾ ਹੈ।

ਵੋਟ ਬਣਾਉਣ ਵਾਲੇ ਵਿਅਕਤੀ ਦੀ ਆਸਥਾ ਸਿੱਖ ਧਰਮ ਵਿੱਚ ਹੋਣੀ ਚਾਹੀਦੀ ਹੈ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੰਨਣ ਵਾਲਾ ਹੀ ਵੋਟ ਬਣਾ ਸਕਦਾ ਹੈ। ਉਨ੍ਹਾਂ ਕੇਸਾਧਾਰੀ ਸਿੱਖਾਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਫਾਰਮ ਭਰਮ ਸਮੇਂ ਕੁਝ ਜਰੂਰੀ ਹਦਾਇਤਾਂ ਦਾ ਖਾਸ ਧਿਆਨ ਰੱਖਣ ਨੂੰ ਯਕੀਨੀ ਬਣਾਉਣ।

ਉਨ੍ਹਾਂ ਦੱਸਿਆ ਕਿ ਫਾਰਮਾਂ ਦੇ ਨਾਲ ਇੱਕ ਪਾਸਪੋਰਟ ਸਾਈਜ ਫੋਟੋ ਦੇ ਨਾਲ ਰਿਹਾਇਸ਼ ਦੇ ਸਬੂਤ ਵਜੋਂ ਆਧਾਰ ਕਾਰਡ, ਈ.ਸੀ.ਆਈ. ਵੱਲੋਂ ਜਾਰੀ ਵੋਟਰ ਆਈ.ਡੀ. ਕਾਰਡ (ਫੋਟੋ ਵਾਲਾ), ਭਾਰਤੀ ਪਾਸਪੋਰਟ, ਡਰਾਈਵਿੰਗ ਲਾਇਸੰਸ, ਕਰਮਚਾਰੀਆਂ ਨੂੰ ਜਾਰੀ ਸਰਵਿਸ ਆਈ.ਡੀ. ਕਾਰਡ ਫੋਟੋ ਸਮੇਤ ਜਿਸਨੂੰ ਕੇਂਦਰ/ਰਾਜ ਸਰਕਾਰ/ਪੀ.ਐਸ.ਯੂ/ਪਬਲਿਕ ਲਿਮਟਿਡ ਕੰਪਨੀ ਵੱਲੋਂ ਜਾਰੀ ਕੀਤਾ ਹੋਵੇ, ਬੈਂਕ/ਡਾਕਖਾਨੇ ਵੱਲੋਂ ਜਾਰੀ ਪਾਸਬੁੱਕ ਫੋਟੋ ਸਮੇਤ, ਪੈਨ ਕਾਰਡ, ਐਨ.ਪੀ.ਆਰ. ਅਧੀਨ ਆਰ.ਜੀ.ਆਈ. ਵੱਲੋਂ ਜਾਰੀ ਸਮਾਰਟ ਕਾਰਡ, ਮਨਰੇਗਾ ਜਾਬ ਕਾਰਡ, ਮਿਨੀਸਟਰੀ ਆਫ਼ ਲੇਬਰ ਵੱਲੋਂ ਜਾਰੀ ਸਿਹਤ ਬੀਮਾ ਸਮਾਰਟ ਕਾਰਡ, ਸਰਕਾਰੀ ਪੈਨਸ਼ਨ ਦਸਤਾਵੇਜ਼ ਸਮੇਤ ਫੋਟੋ, ਐਮ.ਪੀਜ਼, ਐਮ.ਐਲ.ਏਜ਼ ਅਤੇ ਐਮ.ਐਲ.ਸੀਜ਼ ਨੂੰ ਜਾਰੀ ਦਫ਼ਤਰੀ ਸ਼ਨਾਖ਼ਤੀ ਕਾਰਡ ਵਿੱਚੋਂ ਕੋਈ ਵੀ ਇੱਕ ਦਸਤਾਵੇਜ਼ ਨਾਲ ਨੱਥੀ ਕਰਨਾ ਲਾਜਮੀ ਹੈ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ