Saturday, April 27, 2024

ਵਾਹਿਗੁਰੂ

spot_img
spot_img

ਸ੍ਰੀ ਗੁਰੁ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਯਾਤਰੀਆਂ ਦੀ ਗਿਣਤੀ ‘ਚ 35.6% ਫੀਸਦੀ ਵਾਧਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, ਮਾਰਚ 26, 2024

ਪੰਜਾਬ ਦਾ ਸਭ ਤੋਂ ਵੱਡਾ ਅਤੇ ਵਿਅਸਤ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਫਰਵਰੀ 2024 ਵਿੱਚ ਫਰਵਰੀ 2023 ਦੇ ਮੁਕਾਬਲੇ ਅੰਤਰਰਾਸ਼ਟਰੀ ਯਾਤਰੀਆਂ ਦੀ ਆਵਾਜਾਈ ਵਿੱਚ ਮਹੱਤਵਪੂਰਨ 35.9% ਵਾਧੇ ਦੇ ਨਾਲ ਦੇਸ਼ ਦੇ ਸਾਰੇ ਅੰਤਰਰਾਸ਼ਟਰੀ ਹਵਾਈ ਅੱਡਿਆਂ ਵਿੱਚੋਂ ਦੂਜੇ ਸਥਾਨ ‘ਤੇ ਰਿਹਾ।

ਨਾਗਪੁਰ ਹਵਾਈ ਅੱਡੇ ਨੇ 9,207 ਯਾਤਰੀਆਂ ਨਾਲ ਸਭ ਤੋਂ ਵੱਧ 38.4% ਦਾ ਵਾਧਾ ਦਰਜ ਕੀਤਾ।

ਏਅਰਪੋਰਟ ਅਥਾਰਟੀ ਆਫ਼ ਇੰਡੀਆ ਦੁਆਰਾ ਹਾਲ ਹੀ ਵਿੱਚ ਜਾਰੀ ਕੀਤੇ ਗਏ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ, ਫਲਾਈ ਅੰਮ੍ਰਿਤਸਰ ਇਨਿਸ਼ਿਏਟਿਵ ਦੇ ਗਲੋਬਲ ਕਨਵੀਨਰ ਅਤੇ ਅੰਮ੍ਰਿਤਸਰ ਵਿਕਾਸ ਮੰਚ ਦੇ ਓਵਰਸੀਜ਼ ਸਕੱਤਰ ਸਮੀਪ ਸਿੰਘ ਗੁਮਟਾਲਾ ਨੇ ਦੱਸਿਆ ਕਿ ਫਰਵਰੀ ਵਿੱਚ ਅੰਤਰਰਾਸ਼ਟਰੀ ਯਾਤਰੀਆਂ ਦੀ ਕੁੱਲ ਗਿਣਤੀ 94,625 ਤੱਕ ਪਹੁੰਚ ਗਈ, ਜਦੋਂ ਕਿ ਬੀਤੇ ਸਾਲ ਫਰਵਰੀ 2023 ਵਿੱਚ ਇਹ ਗਿਣਤੀ 69,634 ਸੀ।

ਇਹ ਫਰਵਰੀ ਮਹੀਨੇ ਲਈ ਹੁਣ ਤੱਕ ਦੀ ਸਭ ਤੋਂ ਵੱਧ ਅਤੇ ਹਵਾਈ ਅੱਡੇ ਦੇ ਇਤਿਹਾਸ ਕਿਸੇ ਵੀ ਮਹੀਨੇ ਦੀ ਤੀਜੀ ਸਭ ਤੋਂ ਵੱਡੀ ਗਿਣਤੀ ਹੈ। ਦਸੰਬਰ 2023 ਵਿੱਚ ਸੱਭ ਤੋਂ ਵੱਧ 1,06,813 ਅੰਤਰਰਾਸ਼ਟਰੀ ਯਾਤਰੀਆਂ ਦੀ ਗਿਣਤੀ ਦਰਜ ਕੀਤੀ ਗਈ ਅਤੇ ਦੂਜੀ ਸਭ ਤੋਂ ਵੱਧ 96,924, ਜਨਵਰੀ 2024 ਵਿੱਚ ਦਰਜ ਕੀਤੀ ਗਈ ਹੈ।

ਗੁਮਟਾਲਾ ਨੇ ਕਿਹਾ ਕਿ ਅੰਤਰਰਾਸ਼ਟਰੀ ਆਵਾਜਾਈ ਵਿੱਚ ਵਾਧਾ, ਬੀਤੇ ਸਾਲ ਅਪੈ੍ਲ ਤੋਂ ਬਾਅਦ ਲਗਾਤਾਰ ਸ਼ੁਰੂ ਹੋਈਆਂ ਨਵੀਆਂ ਉਡਾਣਾਂ ਸਦਕਾ ਸੰਭਵ ਹੋਇਆ ਹੈ।

ਇਸ ਵਿੱਚ ਕੁਆਲਾਲੰਪੁਰ, ਮਿਲਾਨ, ਰੋਮ, ਲੰਡਨ ਅਤੇ ਬਰਮਿੰਘਮ ਲਈ ਉਡਾਣਾਂ ਸ਼ਾਮਲ ਹਨ। ਸਿੱਟੇ ਵੱਜੋਂ ਫਰਵਰੀ 2024 ਵਿੱਚ ਅੰਤਰਰਾਸ਼ਟਰੀ ਹਵਾਈ ਜਹਾਜ਼ਾਂ ਦੀ ਆਵਾਜਾਈ ਪਿਛਲੇ ਸਾਲ ਨਾਲੋਂ 402 ਤੋਂ ਵੱਧ ਕੇ 474 ਦਰਜ ਕੀਤੀ ਗਈ।

ਇਹ ਵੀ ਜ਼ਿਕਰਯੋਗ ਹੈ ਕਿ ਵੱਧ ਗਿਣਤੀ ਵਿੱਚ ਪੰਜਾਬੀ ਹੁਣ ਦਿੱਲੀ ਦੀ ਬਜਾਏ ਅੰਮ੍ਰਿਤਸਰ ਤੋਂ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ ਨੂੰ ਤਰਜੀਗ ਦੇ ਰਹੇ ਹਨ।

ਇਹਨਾਂ ਅੰਕੜਿਆਂ ‘ਤੇ ਖੁਸ਼ੀ ਪ੍ਰਗਟ ਕਰਦੇ ਹੋਏ ਗੁਮਟਾਲਾ ਨੇ ਦੱਸਿਆ ਕਿ ਅੰਤਰਰਾਸ਼ਟਰੀ ਆਵਾਜਾਈ ਵਿੱਚ ਵਾਧੇ ਦੇ ਨਾਲ ਘਰੇਲੂ ਆਵਾਜਾਈ ਵਿੱਚ ਵੀ 13.6% ਵਾਧਾ ਦਰਜ ਕੀਤਾ ਗਿਆ।

ਘਰੇਲੂ ਯਾਤਰੀਆਂ ਦੀ ਗਿਣਤੀ ਫਰਵਰੀ 2023 ਵਿੱਚ 1,68,076 ਦੇ ਮੁਕਾਬਲੇ ਇਸ ਸਾਲ ਵੱਧ ਕੇ 1,90,866 ਯਾਤਰੀ ਹੋ ਗਈ। ਲੱਖਾਂ ਪੰਜਾਬੀਆਂ ਨੂੰ ਹਾਲੇ ਵੀ ਕਈ ਮੁਲਕਾਂ ਲਈ ਸਿੱਧੀਆਂ ਅੱਤਰਰਾਸ਼ਟਰੀ ਉਡਾਣਾਂ ਦੀ ਘਾਟ ਹੋਣ ਕਰਕੇ ਦਿੱਲੀ ਰਾਹੀਂ ਪੰਜਾਬ ਆਉਣ ਲਈ ਮਜਬੂਰ ਹੋਣਾ ਪੈਂਦਾ ਹੈ।

ਉਹਨਾਂ ਅੱਗੇ ਦੱਸਿਆ ਕਿ ਅੰਕੜਿਆ ਦਾ ਵਿਸ਼ਲੇਸ਼ਣ ਇਹ ਵੀ ਦਰਸਾਉਂਦਾ ਹੈ ਕਿ ਹਾਲਾਂਕਿ ਘਰੇਲੂ ਜਹਾਜ਼ਾਂ ਦੀ ਆਵਾਜਾਈ ਫਰਵਰੀ 2024 ਵਿੱਚ 1268 ਸੀ ਜੋ ਕਿ ਪਿਛਲੇ ਸਾਲ ਨਾਲੋਂ ਸਿਰਫ 0.4% ਵੱਧ ਸੀ, ਪਰ ਯਾਤਰੀ ਆਵਾਜਾਈ ਵਿੱਚ ਲਗਭਗ 23,000 ਯਾਤਰੀਆਂ ਦਾ ਵਾਧਾ ਹੋਇਆ।

ਇਸ ਦਾ ਮੁੱਖ ਕਾਰਨ ਫਰਵਰੀ ਮਹੀਨੇ ਦੋਰਾਨ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਸੀ ਜਿਸ ਨਾਲ ਹਰਿਆਣਾ ਰਾਹੀਂ ਦਿੱਲੀ ਜਾਣ ਲਈ ਸੜਕੀ ਆਵਾਜਾਈ ਵਿੱਚ ਵਿਘਣ ਪੈ ਰਿਹਾ ਸੀ।

ਸਿੱਟੇ ਵੱਜੋਂ ਦਿੱਲੀ-ਅੰਮ੍ਰਿਤਸਰ ਰੂਟ ‘ਤੇ ਹਵਾਈ ਕਿਰਾਏ ਵੀ ਕਈ ਗੁਣਾਂ ਵਧ ਗਏ ਅਤੇ ਕਈ ਦਿਨ ਏਅਰਪੋਰਟ ‘ਤੇ ਜਿਆਦਾ ਭੀੜ ਵੀ ਵੇਖੀ ਗਈ।

ਪੰਜਾਬੀਆਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਦਸੰਬਰ 2023 ਵਿੱਚ ਹੁਣ ਤੱਕ ਦੇ ਸਭ ਤੋਂ ਵੱਧ 3.38,512 ਯਾਤਰੀਆਂ ਦੇ ਨਵੇਂ ਰਿਕਾਰਡ ਤੋਂ ਬਾਅਦ, ਹੁਣ ਫਰਵਰੀ ਮਹੀਨੇ ਵਿੱਚ ਕੁੱਲ 2,85,491 ਯਾਤਰੀਆਂ ਨਾਲ ਹਵਾਈ ਅੱਡੇ ਦੇ ਇਤਿਹਾਸ ਵਿੱਚ ਇਹ ਦੂਜਾ ਸਭ ਤੋਂ ਵੱਧ ਅੰਤਰਰਾਸ਼ਟਰੀ ਅਤੇ ਘਰੇਲੂ ਯਾਤਰੀਆਂ ਦਾ ਰਿਕਾਰਡ ਹੈ।

ਗੁਮਟਾਲਾ ਨੇ ਏਅਰਪੋਰਟ ਤੋਂ ਹੁਣ ਰੋਜ਼ਾਨਾ 10,000 ਤੋਂ ਵੱਧ ਮੁਸਾਫਰਾਂ ਦੀ ਗਿਣਤੀ ਪਾਰ ਕਰਨ ਦੇ ਬਾਵਜੂਦ, ਪੰਜਾਬ ਦੀ ਮਾਨ ਸਰਕਾਰ ਵੱਲੋਂ ਅੰਮ੍ਰਿਤਸਰ ਹਵਾਈ ਅੱਡੇ ਨੂੰ ਨਜ਼ਰਅੰਦਾਜ਼ ਕਰਨ ‘ਤੇ ਨਿਰਾਸ਼ਾ ਪ੍ਰਗਟ ਕੀਤੀ ਹੈ।

ਉਹਨਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਸਰਕਾਰ ਦੇ ਧਿਆਨ ਵਿੱਚ ਲਿਆਉਣ ਅਤੇ ਬਹੁਤ ਸਾਰੀਆਂ ਬੇਨਤੀਆਂ ਕਰਨ ਦੇ ਬਾਵਜੂਦ, ਪੰਜਾਬ ਦਾ ਇਹ ਹਵਾਈ ਅੱਡਾ ਸੂਬੇ ਦੇ ਹੋਰ ਸ਼ਹਿਰਾਂ ਨਾਲ ਜਨਤਕ ਆਵਾਜਾਈ ਲਈ ਬੱਸ ਸੰਪਰਕ ਤੋਂ ਵਾਂਝਾ ਹੈ।

ਇੱਥੋਂ ਬੱਸ ਸੇਵਾ ਸ਼ੁਰੂ ਕਰਨ ਦੀ ਬਜਾਏ, ਸੂਬਾ ਸਰਕਾਰ ਲਗਾਤਾਰ ਪੰਜਾਬ ਦੇ ਕਈ ਸ਼ਹਿਰਾਂ ਤੋਂ ਦਿੱਲੀ ਹਵਾਈ ਅੱਡੇ ਲਈ ਬੱਸ ਸੰਪਰਕ ਨੂੰ ਉਤਸ਼ਾਹਿਤ ਅਤੇ ਹੋਰ ਵੀ ਵਧਾ ਰਹੀ ਹੈ।

ਅੰਮ੍ਰਿਤਸਰ ਤੋਂ ਇਸ ਸਮੇਂ ਲੰਡਨ, ਬਰਮਿੰਘਮ, ਦੋਹਾ, ਦੁਬਈ, ਸ਼ਾਰਜਾਹ, ਮਿਲਾਨ, ਰੋਮ, ਸਿੰਗਾਪੁਰ, ਕੁਆਲਾਲੰਪੁਰ, ਦਿੱਲੀ, ਮੁੰਬਈ, ਅਹਿਮਦਾਬਾਦ, ਸ਼੍ਰੀਨਗਰ, ਬੈਂਗਲੁਰੂ, ਹੈਦਰਾਬਾਦ, ਲਖਨਊ, ਕੋਲਕਤਾ, ਸ਼ਿਮਲਾ, ਕੁੱਲੂ, ਪੂਨੇ ਸਣੇ 9 ਵਿਦੇਸ਼ ਦੇ ਅਤੇ 11 ਘਰੇਲੂ ਹਵਾਈ ਅੱਡਿਆਂ ਲਈ ਸਿੱਧੀਆਂ ਉਡਾਣਾਂ ਹਨ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,175FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...