Saturday, April 20, 2024

ਵਾਹਿਗੁਰੂ

spot_img
spot_img

ਸ਼ਹੀਦ ਭਗਤ ਸਿੰਘ ਭਗਵੰਤ ਮਾਨ ਸਰਕਾਰ ਦੇ ਰੋਲ ਮਾਡਲ: ਚੇਤਨ ਸਿੰਘ ਜੌੜਾਮਾਜਰਾ – ਪਟਿਆਲਾ ਵਿੱਚ ਕਰਵਾਇਆ ਗਿਆ ਵਿਸ਼ੇਸ਼ ਸਮਾਗਮ

- Advertisement -

ਯੈੱਸ ਪੰਜਾਬ
ਪਟਿਆਲਾ, 28 ਸਤੰਬਰ, 2022:
ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ 115ਵੇਂ ਜਨਮ ਦਿਨ ਮੌਕੇ ਅੱਜ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨਕਲਾਬੀ ਨੌਜਵਾਨ ਸਭਾ ਦੇ ਸਹਿਯੋਗ ਨਾਲ ਇੱਥੇ ਘਲੋੜੀ ਗੇਟ ਵਿਖੇ ਸਥਿਤ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਵਿਸ਼ੇਸ਼ ਸਮਾਗਮ ਕਰਵਾਕੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕੀਤਾ ਗਿਆ।

ਇਸ ਮੌਕੇ ਪੁਲਿਸ ਦੀ ਟੁਕੜੀ ਵੱਲੋਂ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਬੁੱਤ ਅਤੇ ਤਸਵੀਰ ਸਾਹਮਣੇ ਗਾਰਡ ਆਫ਼ ਆਨਰ ਭੇਟ ਕਰਕੇ ਸਲਾਮੀ ਦਿੱਤੀ ਗਈ। ਜਦਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਵੀਡੀਓ ਸੁਨੇਹਾ ਚਲਾਕੇ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਲਈ ਸਹੁੰ ਵੀ ਚੁਕਾਈ ਗਈ।

ਇਸ ਮੌਕੇ ਪੁੱਜੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੇ ਰੋਲ ਮਾਡਲ ਹਨ। ਜੌੜਾਮਾਜਰਾ ਨੇ ਕਿਹਾ, ”ਜਿਹੜੇ ਸ਼ਹੀਦਾਂ ਦੀ ਬਦੌਲਤ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ, ਉਨ੍ਹਾਂ ਆਜ਼ਾਦੀ ਪਰਵਾਨਿਆਂ ਨੂੰ ਹਮੇਸ਼ਾ ਯਾਦ ਰੱਖਿਆ ਜਾਣਾ ਚਾਹੀਦਾ ਹੈ, ਜਿਸ ਕਾਰਨ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦਾਂ ਦੇ ਪਾਏ ਪੂਰਨਿਆਂ ਉਪਰ ਚੱਲਦੇ ਹੋਏ ਪੰਜਾਬ ਨੂੰ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਅਤੇ ਰੰਗਲਾ ਪੰਜਾਬ ਬਣਾਉਣ ਦਾ ਤਹੱਈਆ ਕੀਤਾ ਹੈ।”

ਇਸ ਮੌਕੇ ਮੌਜੂਦ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਕਿਹਾ ਕਿ ਸ਼ਹੀਦਾਂ ਦੀਆਂ ਦਿੱਤੀਆਂ ਕੁਰਬਾਨੀਆਂ ਅਜਾਂਈ ਨਹੀਂ ਜਾਣਗੀਆਂ ਅਤੇ ਭਗਵੰਤ ਮਾਨ ਸਰਕਾਰ ਸ਼ਹੀਦਾਂ ਦੇ ਸੁਪਨੇ ਜਰੂਰ ਸਾਕਾਰ ਕਰੇਗੀ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਸੋਸ਼ਲਿਸਟ ਸਮਾਜ ਦਾ ਸਿਧਾਂਤ ਦਿੱਤਾ, ਜਿਸ ਨਾਲ ਗਰੀਬ ਤੋਂ ਗਰੀਬ ਆਜ਼ਾਦੀ ਮਾਣ ਸਕੇ ਅਤੇ ਆਜ਼ਾਦੀ ਦੇ 75 ਵਰ੍ਹਿਆਂ ਬਾਅਦ ਸ਼ਹੀਦਾਂ ਦੇ ਸੁਪਨੇ ਸਾਕਾਰ ਹੁੰਦੇ ਜਾਪ ਰਹੇ ਹਨ।

ਸਮਾਗਮ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਐਸ.ਪੀ. ਦੀਪਕ ਪਾਰੀਕ ਅਤੇ ਇਨਕਲਾਬੀ ਨੌਜਵਾਨ ਸਭਾ ਤੋਂ ਜਰਨੈਲ ਸਿੰਘ ਮੰਨੂ, ਏ.ਡੀ.ਸੀਜ਼ ਗੁਰਪ੍ਰੀਤ ਸਿੰਘ ਥਿੰਦ ਤੇ ਈਸ਼ਾ ਸਿੰਘਲ, ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ, ਲੋਕ ਸਭਾ ਹਲਕਾ ਇੰਚਾਰਜ ਇੰਦਰਜੀਤ ਸਿੰਘ ਸੰਧੂ, ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ, ਮੇਜਰ ਆਰ.ਪੀ.ਐਸ. ਮਲਹੋਤਰਾ, ਕ੍ਰਿਸ਼ਨ ਚੰਦ ਬੁੱਧੂ, ਜਸਵੀਰ ਗਾਂਧੀ, ਸੁਰਜੀਤ ਸਕਰੌਦੀ, ਅਮਰੀਕ ਸਿੰਘ, ਬਲਜਿੰਦਰ ਸਿੰਘ, ਸੁਖਵਿੰਦਰ ਸਿੰਘ, ਪੁਨੀਤ ਕੋਰੀਅਨ, ਆਰਿਫ਼ ਖ਼ਾਨ ਤੇ ਇਲਾਕਾ ਨਿਵਾਸੀ ਮੌਜੂਦ ਸਨ। ਇਸ ਦੌਰਾਨ ਦੇਸ਼ ਦੇ ਸ਼ਹੀਦਾਂ ਉਪਰ ਅਧਾਰਤ ਇੱਕ ਨਾਟਕ ਵੀ ਪੇਸ਼ ਕੀਤਾ ਗਿਆ।

ਇਸ ਤੋਂ ਪਹਿਲਾਂ ਅੱਜ ਸਵੇਰੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਤੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਸਾਈਕਲ ਰੈਲੀ ਕੱਢੀ ਗਈ। ਇਸ ਵਿੱਚ ਰੌਆਇਲ ਪਟਿਆਲਾ ਟੂਅਰ ਦੀ ਪਟਿਆਲਾ, ਗਰੀਨ ਬਾਈਕਰਸ, ਫਰੈਂਡਜ਼ ਆਨ ਵੀਲ੍ਹਜ, ਹਿਮਾਲਿਅਨ ਸਾਇਕਲਜ਼ ਅਤੇ ਪਟਿਆਲਾ ਰੋਡੀ ਦੇ ਸਾਇਕਲ ਸਵਾਰ ਸ਼ਾਮਲ ਸਨ। ਇਸ ਰੈਲੀ ਨੂੰ ਏ.ਡੀ.ਸੀ. ਗੁਰਪ੍ਰੀਤ ਸਿੰਘ ਥਿੰਦ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...