Saturday, April 20, 2024

ਵਾਹਿਗੁਰੂ

spot_img
spot_img

ਉਤਸ਼ਾਹ ਨਾਲ ਮਨਾਇਆ ਗਿਆ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ ਜਨਮ ਦਿਹਾੜਾ, ਉੱਘੇ ਗਾਇਕ ਰਵਿੰਦਰ ਗਰੇਵਾਲ ਨੇ ਦੇਸ਼ ਭਗਤੀ ਗੀਤਾਂ ਰਾਹੀਂ ਬੰਨ੍ਹਿਆ ਰੰਗ

- Advertisement -

ਯੈੱਸ ਪੰਜਾਬ
ਫ਼ਿਰੋਜ਼ਪੁਰ, 29 ਸਤੰਬਰ, 2022 –
ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਹੁਸੈਨੀਵਾਲਾ ਬਾਰਡਰ ਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਸੁਤੰਤਰਤਾ ਸੰਗਰਾਮੀ, ਰੱਖਿਆ ਸੇਵਾਵਾਂ ਭਲਾਈ, ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਮੰਤਰੀ, ਪੰਜਾਬ ਮੰਤਰੀ ਫੌਜਾ ਸਿੰਘ ਸਰਾਰੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।

ਇਸ ਮੌਕੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਅਮ੍ਰਿਤ ਸਿੰਘ, ਐਸਐਸਪੀ ਸੁਰਿੰਦਰ ਲਾਂਬਾ, ਵਧੀਕ ਡਿਪਟੀ ਕਮਿਸ਼ਨਰ (ਜ) ਸਾਗਰ ਸੇਤੀਆ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਰੁਣ ਕੁਮਾਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

ਇਸ ਸੱਭਿਆਚਾਰਕ ਪ੍ਰੋਗਰਾਮ ਦੀ ਸ਼ੁਰੂਆਤ ਪੰਜਾਬ ਦੇ ਲੋਕ ਨਾਚ ਭੰਗੜੇ ਨਾਲ ਕੀਤੀ ਗਈ ਅਤੇ ਉਸ ਤੋਂ ਬਾਅਦ ਸ. ਭਗਤ ਸਿੰਘ ਦੇ ਜੀਵਨ ਬਾਰੇ ਨਾਟਕ ਦੀ ਪੇਸ਼ਕਾਰੀ ਕੀਤੀ ਗਈ। ਇਸ ਤੋਂ ਬਾਅਦ ਵੱਖ-ਵੱਖ ਭੰਗੜਾ ਟੀਮਾਂ ਵੱਲੋਂ ਭੰਗੜੇ ਦੀ ਪੇਸ਼ਕਾਰੀ ਕੀਤੀ ਗਈ ਅਤੇ ਫਿਰ ਪੰਜਾਬ ਦੇ ਉੱਘੇ ਗਾਇਕ ਰਵਿੰਦਰ ਗਰੇਵਾਲ ਨੇ ਦੇਸ਼ ਭਗਤੀ ਦੇ ਗੀਤਾਂ ਨਾਲ ਸਮਾਂ ਬੰਨ੍ਹਿਆ।

ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਸਰਦਾਰ ਫੌਜਾ ਸਿੰਘ ਸਰਾਰੀ ਨੇ ਕਿਹਾ ਕਿ ਸਾਨੂੰ ਸ਼ਹੀਦਾਂ ਦੇ ਦਿਖਾਏ ਹੋਏ ਮਾਰਗ ‘ਤੇ ਚੱਲਣਾ ਚਾਹੀਦਾ ਹੈ ਅਤੇ ਉਨ੍ਹਾਂ ਦੀ ਸੋਚ ਨੂੰ ਆਪਣੇ ਜੀਵਨ ਵਿਚ ਧਾਰਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਇਕਜੁਟਤਾ ਨਾਲ ਰਹਿਣਾ ਚਾਹੀਦਾ ਹੈ ਅਤੇ ਉਨ੍ਹਾਂ ਦੀ ਸੋਚ ‘ਤੇ ਪਹਿਰਾ ਦੇਣਾ ਚਾਹੀਦਾ ਹੈ।

ਇਸ ਮੌਕੇ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਨਿਵਾਸੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...