Thursday, March 28, 2024

ਵਾਹਿਗੁਰੂ

spot_img
spot_img

ਅਧਿਆਪਕਾਂ ’ਤੇ ਦਰਜ ਝੂਠੇ ਕੇਸ ਤੇ ਬਦਲੀਆਂ ਰੱਦ ਕਰਨ ਦੀ ਮੰਗ ਲੈ ਕੇ ਸ਼ਹੀਦ ਊਧਮ ਸਿੰਘ ਗ਼ਦਰੀ ਮੰਚ ਨੇ ਕੀਤੀ ਅਮਨ ਅਰੋੜਾ ਨਾਲ ਮੁਲਾਕਾਤ

- Advertisement -

ਯੈੱਸ ਪੰਜਾਬ
ਸੁਨਾਮ ਊਧਮ ਸਿੰਘ ਵਾਲਾ, 24 ਨਵੰਬਰ, 2022 (ਦਲਜੀਤ ਕੌਰ)
ਗ਼ਦਰੀ ਸ਼ਹੀਦ ਊਧਮ ਸਿੰਘ ਵਿਚਾਰ ਮੰਚ ਦੇ ਆਗੂਆਂ ਦੇ ਇੱਕ ਵਫ਼ਦ ਵੱਲੋ ਅੱਜ ਅਮਨ ਅਰੋੜਾ ਮੰਤਰੀ ਆਮ ਆਦਮੀ ਪਾਰਟੀ ਜੀ ਨੂੰ ਮਿਲ ਕੇ ਮੰਗ ਪੱਤਰ ਦਿੱਤਾ ਗਿਆ। ਮੰਚ ਦੇ ਆਗੂਆਂ ਨੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੂੰ ਦੱਸਿਆ ਕਿ ਮੰਚ ਦੇ ਮੈਂਬਰ ਤੇ ਅਧਿਆਪਕ ਆਗੂਆਂ ਸ੍ਰੀ ਬਲਵੀਰ ਚੰਦ, ਦਾਤਾ ਸਿੰਘ, ਗੁਰਪ੍ਰੀਤ ਸਿੰਘ, ਪਰਮਿੰਦਰ ਉਭਾਵਾਲ ਤੇ ਹੋਰ ਅਧਿਆਪਕਾਂ ਦੀਆਂ ਸਿੱਖਿਆ ਵਿਭਾਗ ਵੱਲੋਂ ਝੂਠੇ ਕੇਸ ਦਰਜ ਕਰਕੇ ਦੂਰ ਦੁਰਾਡੇ ਬਦਲੀਆਂ ਕਰ ਦਿੱਤੀਆਂ ਹਨ।

ਉਨ੍ਹਾਂ ਮੰੰਗ ਕੀਤੀ ਕਿ ਇਹ ਝੂਠਾ ਪਰਚਾ ਤੇ ਬਦਲੀਆਂ ਫੌਰੀ ਰੱਦ ਹੋਣੀਆਂ ਚਾਹੀਦੀਆਂ ਹਨ। ਇਹ ਅਧਿਆਪਕ ਸੁਹਿਰਦ ਅਤੇ ਮਿਹਨਤੀ ਹੋਣ ਦੇ ਨਾਲ ਸਮਾਜਿਕ, ਦੇਸ਼ ਭਗਤ ਅਤੇ ਅਧਿਆਪਕ ਜਥੇਬੰਦੀਆਂ ਵਿੱਚ ਕੰਮ ਕਰਦੇ ਹਨ। ਆਗੂਆਂ ਨੇ ਦੱਸਿਆ ਕਿ ਸ੍ਰੀ ਅਮਨ ਅਰੋੜਾ ਜੀ ਨੇ ਵਫ਼ਦ ਨੂੰ ਵਿਸ਼ਵਾਸ ਦਿਵਾਇਆ ਹੈ ਕਿ ਉਹ ਹਰਜੋਤ ਬੈਂਸ ਸਿੱਖਿਆ ਮੰਤਰੀ ਨਾਲ ਗੱਲ ਕਰਕੇ ਮੁੱਦੇ ਦਾ ਹੱਲ ਕਰਵਾਉਣਗੇ।

ਦੱਸਣਯੋਗ ਹੈ ਕਿ ਪਿਛਲੇ ਦਿਨਾਂ ਤੋ ਡੀ. ਟੀ. ਐੱਫ. ਦੇ ਆਗੂਆਂ ਵੱਲੋ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਗਰੂਰ ਦੀ ਬੱਚਿਆਂ ਦੇ ਟੂਰ ਦੀ ਪ੍ਰਵਾਨਗੀ ਨੂੰ ਲੈਕੇ ਮੰਨਮਾਨੀਆ ਦੇ ਵਿਰੁੱਧ ਸੰਘਰਸ਼ ਕਰ ਰਹੇ ਸਨ। ਇਸ ਸਬੰਧੀ ਜਨਤਕ ਜੱਥੇਬੰਦੀਆਂ ਦੇ ਆਗੂ ਡਿਪਟੀ ਕਮੀਸਨਰ ਤੇ ਵਧੀਕ ਡਿਪਟੀ ਕਮਿਸ਼ਨਰ ਸੰਗਰੂਰ ਦੇ ਧਿਆਨ ਵਿੱਚ ਵੀ ਇਸ ਮੁੱਦੇ ਨੂੰ ਲਿਆਂ ਚੁੱਕੇ ਸਨ। ਜ਼ਿਲਾ ਅਧਿਕਾਰੀਆਂ ਨੇ ਵੀ ਸਿੱਖਿਆ ਅਫਸਰ ਨੂੰ ਨਿਰਦੇਸ਼ ਵੀ ਦਿੱਤੇ ਸਨ। ਬਾਅਦ ਵਿਚ ਪ੍ਰਸ਼ਾਸਨ ਨੇ ਆਗੂਆਂ ਤੇ ਝੂਠਾ ਪਰਚਾ ਦਰਜ ਕਰਕੇ ਬਦਲੀਆਂ ਕਰ ਦਿੱਤੀਆਂ

ਇਸ ਮੌਕੇ ਗ਼ਦਰੀ ਸ਼ਹੀਦ ਊਧਮ ਸਿੰਘ ਵਿਚਾਰ ਮੰਚ ਦੇ ਅਨੀਲ ਕੁਮਾਰ, ਹਰਿੰਦਰ ਬਾਬਾ, ਦਵਿੰਦਰ ਸਿੰਘ, ਵਿਸ਼ਵ ਕਾਂਤ, ਰਾਕੇਸ਼ ਕੁਮਾਰ, ਵਿਪਨ ਕੁਮਾਰ, ਅਮਰੀਕ ਸਿੰਘ, ਸੰਦੀਪ ਕੁਮਾਰ, ਰਣਵੀਰ ਸਿੰਘ, ਤਰਸੇਮ ਬਾਬਾ, ਮੁਖਤਿਆਰ ਸਿੰਘ, ਬਲਜੀਤ ਨਮੋਲ, ਕਰਮ ਸਿੰਘ, ਧੰਨਾ ਸਿੰਘ ਸਮੇਤ ਹੋਰ ਬਹੁਤ ਸਾਰੇ ਆਗੂ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,259FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...