Thursday, April 18, 2024

ਵਾਹਿਗੁਰੂ

spot_img
spot_img

Shambhu Border ਤੋਂ Punjab ਦੇ ਕਿਸਾਨ Haryana ’ਚ ਦਾਖ਼ਲ, ਸਥਿਤੀ ਤਨਾਅਪੂਰਨ

- Advertisement -

ਯੈੱਸ ਪੰਜਾਬ
ਸ਼ੰਭੂ, 26 ਨਵੰਬਰ, 2020:
ਕੇਂਦਰ ਵੱਲੋਂ ਲਿਆਂਦੇ ਤਿੰਨ ਖ਼ੇਤੀ ਬਿੱਲਾਂ, ਬਿਜਲੀ ਬਿੱਲ ਵਿੱਚ ਸੋਧ ਅਤੇ ਪਰਾਲੀ ਸੰਬੰਧੀ ਐਕਟ ਦਾ ਵਿਰੋਧ ਕਰ ਰਹੇ ਪੰਜਾਬ ਦੇ ਕਿਸਾਨਾਂ ਨੂੰ ਹਰਿਆਣਾ ਦੀ ਮਨੋਹਰ ਲਾਲ ਖੱਟਰ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵੱਲੋਂ ਸਰਹੱਦਾਂ ਸੀਲ ਕਰਕੇ ਰੋਕੇ ਜਾਣ ਲਈ ਕੀਤੇ ਭਰਪੂਰ ਇੰਤਜ਼ਾਮਾਂ ਦੇ ਬਾਵਜੂਦ ਪੰਜਾਬ ਦੇ ਕਿਸਾਨ ਅੱਜ ਬੈਰੀਕੇਡ ਤੋੜ ਕੇ ਪਾਣੀ ਦੀਆਂ ਬੁਛਾੜਾਂ ਅਤੇ ਅੱਥਰੂ ਗੈਸ ਦੇ ਹੱਲਿਆਂ ਦਾ ਅਸਰ ਨਾ ਕਬੂਲਦੇ ਹੋਏ ਹਰਿਆਣਾ ਵਿੱਚ ਦਾਖ਼ਲ ਹੋਣ ਵਿੱਚ ਸਫ਼ਲ ਹੋ ਗਏ ਪਰ ਉਨ੍ਹਾਂ ਨੂੰ ਫ਼ਿਰ ਰੋਕ ਲਿਆ ਗਿਆ ਹੈ।

ਸ਼ੰਭੂ ਬਾਰਡਰ ’ਤੇ ਅੱਜ ਦੁਪਹਿਰ ਕਿਸਾਨਾਂ ਨੇ ਜਿਨ੍ਹਾਂ ਵਿੱਚੋਂ ਵਧੇਰੇ ਨੌਜਵਾਨ ਹਨ, ਇਕੋ ਵੇਰ ਹੱਲਾ ਮਾਰਿਆ ਅਤੇ ਪਾਣੀ ਦੀਆਂ ਬੁਛਾੜਾਂ ਤੇ ਅੱਥਰੂ ਗੈਸ ਦੀ ਪਰਵਾਹ ਨਾ ਕਰਦਿਆਂ ਬੈਰੀਕੇਡ ਹਟਾ ਕੇ ਹਰਿਆਣਾ ਵਿੱਚ ਦਾਖ਼ਲ ਹੋ ਗਏ। ਇਹ ਸਾਰਾ ਕੁਝ ਅੰਬਾਲਾ ਦੇ ਆਈ.ਜੀ. ਦੀ ਹਾਜ਼ਰੀ ਵਿੱਚ ਹੋਇਆ ਜਿਸ ਤੋਂ ਬਾਅਦ ਆਈ.ਜੀ. ਨੇ ਹਰਿਆਣਾ ਪੁਲਿਸ ਅਤੇ ਰੈਪਿਡ ਐਕਸ਼ਨ ਫ਼ੋਰਸ ਨੂੰ ਅੱਗੇ ਲਿਆ ਕੇ ਕਿਸਾਨਾਂ ਨੂੂੰ ਫ਼ਿਰ ਰੋਕ ਲਿਆ ਗਿਆ ਹੈ।

ਕਿਸਾਨ ਅਤੇ ਹਰਿਆਣਾ ਪੁਲਿਸ ਤੇ ਆਰ.ਪੀ.ਐਫ. ਆਹਮਣੇ ਸਾਹਮਣੇ ਹਨ ਜਿਸ ਕਰਕੇ ਮਾਹੌਲ ਤਨਾਅਪੂਰਨ ਬਣਿਆ ਹੋਇਆ ਹੈ।

ਪੁਲਿਸ ਇੱਥੇ ਡਰੋਨਜ਼ ਨਾਲ ਨਿਗਰਾਨੀ ਕਰ ਰਹੀ ਹੈ ਅਤੇ ਰਸਤਾ ਰੋਕਣ ਲਈ ਕਈ ਹੋਰ ਵਾਹਨ ਜਿਨ੍ਹਾਂ ਵਿੱਚ ਮਿੱਟੀ ਨਾਲ ਭਰੇ ਟਿੱਪਰ ਅਤੇ ਫ਼ਾਇਰ ਬ੍ਰਿਗੇਡ ਦੀ ਗੱਡੀ ਸ਼ਾਮਲ ਹੈ ਨੂੰ ਸੜਕ ਦੇ ਵਿੱਚ ਲਗਾ ਕੇ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਿਆ ਜਾ ਰਿਹਾ ਹੈ।

ਕਿਸਾਨਾਂ ਵੱਲੋਂ ਕਲ੍ਹ ਸ਼ਾਮ ਤੋਂ ਹੀ ਖੱਟਰ ਸਰਕਾਰ ਵੱਲੋਂ ਉਨ੍ਹਾਂ ਨੂੂੰ ਹਰਿਆਣਾ ਵਿੱਚੋਂ ਦਿੱਲੀ ਲਈ ਲਾਂਘਾ ਨਾ ਦਿੱਤੇ ਜਾਣ ਦੇ ‘ਨਾਦਰਸ਼ਾਹੀ’ ਹੁਕਮ ਦੇ ਖ਼ਿਲਾਫ਼ ਲਗਾਤਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,204FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...