Saturday, April 20, 2024

ਵਾਹਿਗੁਰੂ

spot_img
spot_img

ਸ਼ੀਤਲ ਅੰਗੁਰਾਲ ਨੇ ਦੱਸਿਆ ਕਿਸਨੇ ਦਿੱਤੀ ਸੀ 25 ਕਰੋੜ ਵਾਲੀ ਆਫ਼ਰ, ਰਮਨ ਅਰੋੜਾ ਨਾਲ ਵਿਜੀਲੈਂਸ ਬਿਓਰੋ ਅੱਗੇ ਪੇਸ਼ ਹੋ ਕੇ ਦਿੱਤੇ ਸਬੂਤ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 3 ਅਕਤੂਬਰ, 2022:
‘ਆਮ ਆਦਮੀ ਪਾਰਟੀ’ ਦੇ ਜਲੰਧਰ ਪੱਛਮੀ ਹਲਕੇ ਤੋਂ ਵਿਧਾਇਕ, ਜੋ ‘ਅਪ੍ਰੇਸ਼ਨ ਲੋਟਸ’ ਦੇ ਦੋਸ਼ ਲਗਾਉਣ ਵਾਲਿਆਂ ਵਿੱਚ ਮੋਹਰੀ ਰਹੇ ਹਨ, ਨੇ ਅੱਜ ਵਿਜੀਲੈਂਸ ਬਿਓਰੋ ਦੇ ਮੁੱਖ ਦਫ਼ਤਰ ਵਿੱਚ ਪੁੱਜ ਕੇ ‘ਅਪ੍ਰੇਸ਼ਨ ਲੋਟਸ’ ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀਆਂ ਸਾਹਮਣੇ ਆਪਣੇ ਬਿਆਨ ਦਰਜ ਕਰਵਾਉਣ ਤੋਂ ਇਲਾਵਾ ਇਸ ਸੰਬੰਧੀ ਸਾਰੇ ਸਬੂਤ ਵੀ ਸੌਂਪ ਦਿੱਤੇ।

ਜਲੰਧਰ ਕੇਂਦਰੀ ਤੋਂ ਵਿਧਾਇਕ ਸ੍ਰੀ ਰਮਨ ਅਰੋੜਾ ਅਤੇ ਸ੍ਰੀ ਅੰਗੁਰਾਲ ਅੱਜ ਦੋਵੇਂ ਇਕੱਠੇ ਹੀ ਵਿਜੀਲੈਂਸ ਬਿਓਰੋ ਦਫ਼ਤਰ ਪੁੱਜੇ ਸਨ।

ਬਾਹਰ ਆ ਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਅੰਗੁਰਾਲ ਨੇ ਕਿਹਾ ਕਿ ਉਨ੍ਹਾਂ ਨੇ ਅੱਜ ਆਪਣੇ ਬਿਆਨ ਦਰਜ ਕਰਵਾਉਣ ਤੋਂ ਇਲਾਵਾ ਫ਼ੋਨ ਨੰਬਰ, ਕਾਲਾਂ ਦੀ ਆਡੀਉ ਵਿਜੀਲੈਂਸ ਨੂੰ ਸੌਂਪੀ ਹੈ।

ਉਹਨਾਂ ਨੇ ਦਾਅਵਾ ਕੀਤਾ ਕਿ ਪੰਜਾਬ ਅਤੇ ਹਰਿਆਣਾ ਹਾਈੋਕੋਰਟ ਦੇ ਦੋ ਭਾਜਪਾ ਨਾਲ ਸੰਬੰਧਤ ਵਕੀਲਾਂ ਦੀਆਂ ਉਨ੍ਹਾਂ ਨੂੰ ਸੱਤ ਕਾਲਾਂ ਆਈਆਂ ਸਨ ਜਿਸ ਵਿੱਚ ਉਨ੍ਹਾਂ ਨੂੰ ਕਿਹਾ ਗਿਆ ਸੀ ਕਿ ਵੱਡੇ ਬਾਊ ਜੀ ਭਾਵ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨਾਲ ਉਨ੍ਹਾਂ ਦੀ ਮੁਲਾਕਾਤ ਕਰਵਾਈ ਜਾਵੇਗੀ ਅਤੇ ਡੀਲ ਮੁਤਾਬਕ ਪੈਸਿਆਂ ਦੀ ਅਦਾਇਗੀ ਕੇਂਦਰੀ ਮੰਤਰੀ ਸ੍ਰੀ ਅਨੁਰਾਗ ਠਾਕੁਰ ਵੱਲੋਂ ਕੀਤੀ ਜਾਵੇਗੀ।

ਵਕੀਲਾਂ ਦੇ ਨਾਂਅ ਪੁੱਛੇ ਜਾਣ ’ਤੇ ਸ੍ਰੀ ਅੰਗੁਰਾਲ ਨੇ ਕਿਹਾ ਕਿ ਉਹਨਾਂ ਨੇ ਨਾਂਅ ਅਤੇ ਫ਼ੋਨ ਨੰਬਰ ਵਿਜੀਲੈਂਸ ਅਧਿਕਾਰੀਆਂ ਦੇ ਅੱਗੇ ਉਜਾਗਰ ਕਰ ਦਿੱਤੇ ਹਨ ਅਤੇ ਰਿਕਾਰਡਿੰਗਜ਼ ਵੀ ਸੌਂਪ ਦਿੱਤੀਆਂ ਹਨ ਅਤੇ 24 ਘੰਟਿਆਂ ਦੇ ਅੰਦਰ ਅੰਦਰ ਇਹ ਸਭ ਕੁਝ ਪਹਿਲਾਂ ਹੀ ਦਰਜ ਐਫ.ਆਈ.ਆਰ.ਦਾ ਹਿੱਸਾ ਹੋਣ ਦੇ ਨਾਲ ਨਾਲ ਜਨਤਕ ਹੋ ਜਾਵੇਗਾ।

ਆਪਣੇ ਮਾਮਲੇ ਬਾਰੇ ਗੱਲਬਾਤ ਕਰਦਿਆਂ ਸ੍ਰੀ ਰਮਨ ਅਰੋੜਾ ਨੇ ਕਿਹਾ ਕਿ ਉਹਨਾਂ ਨੂੰ 2 ਵਾਰ ਕਾਲ ਕਰਕੇ 25 ਕਰੋੜ ਦੀ ਆਫ਼ਰ ਦਿੱਤੀ ਗਈ ਸੀ ਅਤੇ ਉਹਨਾਂ ਨੇ ਇਸ ਸੰਬੰਧੀ ਨੰਬਰਾਂ ਦੀ ਜਾਣਕਾਰੀ ਵਿਜਲੈਂਸ ਨੂੰ ਦੇ ਦਿੱਤੀ ਹੈ।

ਉਨ੍ਹਾਂ ਆਖਿ ਆ ਕਿ ਕਾਲ ਕਰਨ ਵਾਲਿਆਂ ਨੇ ਮੈਨੂੰ ਕਿਸੇ ਦਾ ਨਾਂਅ ਨਹੀਂ ਲਿਆ ਅਤੇ ਕੇਵਲ ਇੰਨਾ ਹੀ ਕਿਹਾ ਸੀ ਕਿ ਉਹ ਆਰ.ਐਸ.ਐਸ. ਦੇ ਸੰਗਠਨ ਤੋਂ ਬੋਲ ਰਹੇ ਹਨ ਅਤੇ ਭਾਜਪਾ ਦੇ ਵੱਡੇ ਆਗੂਆਂ ਨਾਲ ਉਹਨਾਂ ਨੂੰ ਮਿਲਾਉਣਗੇ। ਉਹਨਾਂ ਸੰਖੇਪ ਜੁਆਬ ਦਿੰਦਿਆਂ ਆਖ਼ਿਆ ਕਿ ਹੋਰ ਵੀ ਬਹੁਤ ਸਾਰੀਆਂ ਗੱਲਾਂ ਉਨ੍ਹਾਂ ਨੇ ਵਿਜੀਲੈਂਸ ਅਧਿਕਾਰੀਆਂ ਦੇ ਧਿਆਨ ਵਿੱਚ ਲਿਆ ਦਿੱਤੀਆਂ ਹਨ ਅਤੇ ਇਹ ਸਾਰਾ ਕੁਝ ਵਿਜੀਲੈਂਸ ਹੀ ਜਨਤਕ ਕਰੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...