Tuesday, April 30, 2024

ਵਾਹਿਗੁਰੂ

spot_img
spot_img

ਅਮਰੀਕਾ ਦੇ ਹਵਾਈ ਅੱਡੇ ’ਤੇ ਸ਼ਟਲ ਬੱਸ ਲੋਕਾਂ ’ਤੇ ਜਾ ਚੜ੍ਹੀ, ਇੱਕ ਦੀ ਮੌਤ, ਅਨੇਕਾਂ ਜ਼ਖ਼ਮੀ

- Advertisement -

ਹੁਸਨ ਲੜੋਆ ਬੰਗਾ
ਸੈਕਰਾਮੈਂਟੋ,ਕੈਲੀਫੋਰਨੀਆ, 15 ਅਪ੍ਰੈਲ, 2024

ਅਮਰੀਕਾ ਦੇ ਹਵਾਈ ਰਾਜ ਵਿਚ ਹੋਨੋਲੂਲੂ ਕਰੂਜ਼ ਟਰਮੀਨਲ ‘ਤੇ ਇਕ ਸ਼ਟਲ ਬੱਸ ਅਚਾਨਕ ਤੁਰ ਪਈ ਤੇ ਲੋਕਾਂ ਉਪਰ ਜਾ ਚੜੀ ਜਿਸ ਦੇ ਸਿੱਟੇ ਵਜੋਂ ਇਕ ਵਿਅਕਤੀ ਦੀ ਮੌਤ ਹੋਣ ਤੇ ਅਨੇਕਾਂ ਹੋਰਨਾਂ ਦੇ ਜਖਮੀ ਹੋਣ ਦੀ ਖਬਰ ਹੈ। ਪੁਲਿਸ ਤੇ ਕਾਰਨੀਵਾਲ ਕਰੂਜ਼ ਲਾਈਨ ਅਨੁਸਾਰ ਕਰੂਜ਼ ਪੋਰਟ ਬੱਸ ਇਕ ਘਾਟ ਨੇੜੇ ਖੜੀ ਸੀ ਕਿ ਉਹ ਅਚਾਨਕ ਤੁਰ ਪਈ। ਡਰਾਈਵਰ ਨੇ ਫੁਰਤੀ ਵਰਤ ਕੇ ਬੱਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰੰਤੂ ਕਾਹਲੀ ਵਿਚ ਬਰੇਕ ਲਾਉਣ ਦੀ ਬਜਾਏ ਉਸ ਨੇ ਗੈਸ ਪੈਡਲ ਨੂੰ ਦਬਾਅ ਦਿੱਤਾ।

ਬੱਸ ਅੱਗੇ ਖੜੇ ਲੋਕਾਂ ਉਪਰ ਚੜ ਗਈ। ਪੁਲਿਸ ਨੇ ਕਿਹਾ ਹੈ ਕਿ ਕੁਲ 11 ਲੋਕ ਜ਼ਖਮੀ ਹੋਏ ਹਨ ਜਿਨਾਂ ਵਿਚੋਂ 5 ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਜਦ ਕਿ ਬਾਕੀਆਂ ਨੇ ਹਸਪਤਾਲ ਦਾਖਲ ਹੋਣ ਤੋਂ ਨਾਂਹ ਕਰ ਦਿੱਤੀ। ਉਹ ਠੀਕ ਠਾਕ ਹਨ।

ਕਾਰਨੀਵਾਲ ਕਰੂਜ਼ ਲਾਈਨ ਅਨੁਸਾਰ ਇਸ ਹਾਦਸੇ ਵਿਚ ਜ਼ਖਮੀ ਹੋਏ 9 ਵਿਅਕਤੀ ਕਾਰਨੀਵਾਲ ਮਿਰਾਕਲ ਸ਼ਿੱਪ ਤੋਂ ਉਤਰੇ ਸਨ ਜਿਨਾਂ ਵਿਚੋਂ ਇਕ ਔਰਤ ਦੀ ਮੌਤ ਹੋ ਗਈ ਜਦ ਕਿ ਉਸ ਦਾ ਪਤੀ ਜ਼ਖਮੀ ਹੋ ਗਿਆ। ਪੁਲਿਸ ਨੇ ਕਿਹਾ ਹੈ ਕਿ ਹਾਦਸੇ ਦੀ ਜਾਂਚ ਕੀਤੀ ਜਾਵੇਗੀ ਪਰੰਤੂ ਇਸ ਸਮੇ ਲੱਗਦਾ ਹੈ ਕਿ ਰਫਤਾਰ ਹਾਦਸੇ ਦਾ ਕਾਰਨ ਨਹੀਂ ਹੈ।

- Advertisement -

ਸਿੱਖ ਜਗ਼ਤ

ਅੰਮ੍ਰਿਤਾ ਵੜਿੰਗ ਨੂੰ ਅਕਾਲ ਤਖ਼ਤ ਸਾਹਿਬ ਤੇ ਤਲਬ ਕੀਤਾ ਜਾਵੇ – ਫੈਡਰੇਸ਼ਨ

ਯੈੱਸ ਪੰਜਾਬ 29 ਅਪ੍ਰੈਲ, 2024 ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਕਰਨੈਲ ਸਿੰਘ ਪੀਰਮੁਹੰਮਦ ਅਤੇ ਪ੍ਰਧਾਨ ਐਡਵੋਕੇਟ ਪਰਮਿੰਦਰ ਸਿੰਘ ਢੀਂਗਰਾ ਨੇ ਅੰਮ੍ਰਿਤਾ ਵੜਿੰਗ ਦੇ ਖ਼ਿਲਾਫ਼ ਜੱਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ...

ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਹੋਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 29 ਅਪ੍ਰੈਲ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,164FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...