Saturday, April 27, 2024

ਵਾਹਿਗੁਰੂ

spot_img
spot_img

CEO Punjab ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 19 ਮਾਰਚ, 2024

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਸੈਕਟਰ 17 ਸਥਿਤ ਆਪਣੇ ਦਫ਼ਤਰ ਵਿਖੇ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਸਬੰਧੀ ਪ੍ਰੈਸ ਕਾਨਫਰੰਸ ਕੀਤੀ।

ਇਸ ਮੌਕੇ ਉਨ੍ਹਾਂ ਨੇ ਆਦਰਸ਼ ਚੋਣ ਜ਼ਾਬਤੇ (ਐਮ.ਸੀ.ਸੀ.) ਨੂੰ ਸਹੀ ਅਤੇ ਸੁਚੱਜੇ ਢੰਗ ਨਾਲ ਲਾਗੂ ਕਰਨ ਦੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ ਤਾਂ ਜੋ ਸੂਬੇ ਵਿੱਚ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਯਕੀਨੀ ਬਣਾਈਆਂ ਜਾ ਸਕਣ। ਉਨ੍ਹਾਂ ਵੇਰਵਿਆਂ ਦਿੰਦਿਆਂ ਦੱਸਿਆ ਕਿ 16 ਮਾਰਚ ਤੋਂ 18 ਮਾਰਚ, 2024 ਤੱਕ ਸੂਬੇ ਭਰ ਵਿੱਚ 24,433 ਕੰਧ ਲਿਖਤਾਂ, 15,653 ਪੋਸਟਰਾਂ, 7,511 ਬੈਨਰਾਂ ਅਤੇ 23,916 ਜਾਇਦਾਦਾਂ ਤੇ ਲਿਖੀਆਂ ਹੋਰ ਲਿਖਤਾਂ ਨੂੰ ਹਟਾਇਆ ਗਿਆ ਹੈ।

ਉਨ੍ਹਾਂ ਜ਼ੋਰ ਦਿੰਦਿਆ ਕਿਹਾ ਕਿ ਬਲ ਅਤੇ ਪੈਸੇ ਦੀ ਤਾਕਤ ਦੀ ਦੁਰਵਰਤੋਂ ਨੂੰ ਰੋਕਣ ਲਈ ਵਿਆਪਕ ਉਪਰਾਲੇ ਕੀਤੇ ਗਏ ਹਨ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਦੱਸਿਆ ਕਿ ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ ਅਤੇ ਇਲਾਕੇ ਦੀ ਸੰਵੇਦਨਸ਼ੀਲਤਾਂ ਦੇ ਆਧਾਰ ‘ਤੇ ਵਾਧੂ ਤਾਇਨਾਤੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਇੱਕ ਮਜ਼ਬੂਤ ਜ਼ਬਤੀ ਪ੍ਰਬੰਧਨ ਪ੍ਰਣਾਲੀ ਲਾਗੂ ਕੀਤੀ ਗਈ ਹੈ, ਜਿਸ ਦੇ ਨਤੀਜੇ ਵਜੋਂ 1 ਮਾਰਚ, 2024 ਤੋਂ ਹੁਣ ਤੱਕ 113.45 ਕਰੋੜ ਰੁਪਏ ਦੀਆਂ ਜ਼ਬਤੀਆਂ ਹੋਈਆਂ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਸੀ-ਵਿਜੀਲ ਐਪ ਰਾਹੀਂ 119 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚੋਂ 86 ਜਾਇਜ਼ ਪਾਈਆਂ ਗਈਆਂ ਹਨ ਅਤੇ ਹੱਲ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਅੰਤਰ-ਰਾਜੀ ਨਾਕਿਆਂ ‘ਤੇ ਸੀਸੀਟੀਵੀ ਕੈਮਰੇ ਲਗਾਏ ਗਏ ਹਨ ਅਤੇ ਲੋੜੀਂਦੇ ਉਪਕਰਨਾਂ ਨਾਲ ਲੈਸ ਫਲਾਇੰਗ ਸਕੁਐਡ ਅੰਤਰ-ਜ਼ਿਲ੍ਹਾ ਚੌਕੀਆਂ ‘ਤੇ ਤਾਇਨਾਤ ਕੀਤੇ ਗਏ ਹਨ।

ਸਿਬਿਨ ਸੀ ਨੇ ਕਿਹਾ ਕਿ ਸੂਬੇ ਦੇ 24,433 ਪੋਲਿੰਗ ਸਟੇਸ਼ਨਾਂ ਵਿੱਚੋਂ 2,416 ਨੂੰ ਹੁਣ ਤੱਕ ਸੰਵੇਦਨਸ਼ੀਲ ਵਜੋਂ ਪਛਾਣਿਆ ਗਿਆ ਹੈ, ਜਿਨ੍ਹਾਂ ਨੂੰ ਵਾਧੂ ਸੁਰੱਖਿਆ ਉਪਾਵਾਂ ਦੀ ਲੋੜ ਹੈ।

ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਸੀਸੀਟੀਵੀ ਇੰਸਟਾਲੇਸ਼ਨ ਅਤੇ ਕੇਂਦਰੀਕ੍ਰਿਤ ਨਿਗਰਾਨੀ ਲਾਗੂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ‘ਇਸ ਵਾਰ 70 ਪਾਰ’ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ 12,000 ਪੋਲਿੰਗ ਸਟੇਸ਼ਨਾਂ ਉੱਤੇ ਖ਼ਾਸ ਤਵੱਜੋ ਦਿੱਤੀ ਜਾ ਰਹੀ ਹੈ, ਜਿੱਥੇ ਮਤਦਾਨ ਰਾਸ਼ਟਰੀ ਅਤੇ ਸੂਬੇ ਦੇ ਹੋਰਨਾਂ ਹਿੱਸਿਆਂ ਨਾਲੋਂ 2019 ਵਿੱਚ ਔਸਤ ਨਾਲੋਂ ਘੱਟ ਰਿਹਾ ਸੀ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਚੋਣ ਅਧਿਕਾਰੀਆਂ-ਕਮ-ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਪੋਲਿੰਗ ਸਟੇਸ਼ਨਾਂ ‘ਤੇ ਪੀਣ ਵਾਲੇ ਪਾਣੀ, ਪਖਾਨੇ, ਦਿਸ਼ਾ ਸੂਚਕ, ਰੈਂਪ/ਵ੍ਹੀਲ ਚੇਅਰ, ਹੈਲਪ ਡੈਸਕ, ਵੋਟਰ ਸੁਵਿਧਾ ਕੇਂਦਰ, ਲੋੜੀਂਦੀ ਰੋਸ਼ਨੀ ਅਤੇ ਸ਼ੈੱਡ ਦੀ ਸਹੂਲਤ ਨੂੰ ਯਕੀਨੀ ਬਣਾਉਣ।

ਉਨ੍ਹਾਂ ਦੱਸਿਆ ਕਿ 1 ਮਾਰਚ, 2024 ਤੱਕ ਪੰਜਾਬ ਵਿੱਚ ਕੁੱਲ 2,12,71,246 ਵੋਟਰ ਹਨ ਅਤੇ ਡੁਪਲੀਕੇਟ ਵੋਟ ਨੂੰ ਰੋਕਣ ਲਈ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੁਧਾਈ ਦੌਰਾਨ ਵਿਸ਼ੇਸ਼ ਯਤਨ ਕੀਤੇ ਗਏ ਹਨ। ਇਸ ਤੋਂ ਇਲਾਵਾ ਵੋਟਰ ਸੂਚੀ ਸੁਧਾਈ ਦੇ ਹਰ ਪੜਾਅ ‘ਤੇ ਰਾਜਨੀਤਿਕ ਪਾਰਟੀਆਂ ਨਾਲ ਨਿਯਮਤ ਮੀਟਿੰਗਾਂ ਕੀਤੀਆਂ ਗਈਆਂ ਹਨ ਅਤੇ ਉਨ੍ਹਾਂ ਨੂੰ ਇਤਰਾਜ਼ ਦੇਣ ਦਾ ਮੌਕਾ ਪ੍ਰਦਾਨ ਕੀਤਾ ਗਿਆ ਹੈ।

ਸਿਬਿਨ ਸੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਮੀਡੀਆ ਚੋਣ ਕਮਿਸ਼ਨ ਦੀਆਂ ਅੱਖਾਂ ਅਤੇ ਕੰਨਾਂ ਵਜੋਂ ਕੰਮ ਕਰੇ ਤਾਂ ਜੋ ਚੋਣਾਂ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹੀਆਂ ਜਾ ਸਕਣ। ਮੁੱਖ ਚੋਣ ਅਧਿਕਾਰੀ ਨੇ ਵਚਨਬੱਧਤਾ ਪ੍ਰਗਟਾਈ ਕਿ ਉਹ ਮੀਡੀਆ ਨਾਲ ਸਰਗਰਮੀ ਨਾਲ ਜੁੜੇ ਰਹਿਣਗੇ ਅਤੇ ਮੀਡੀਆ ਰਾਹੀਂ ਮਹੱਤਵਪੂਰਨ ਜਾਣਕਾਰੀਆਂ ਲੋਕਾਂ ਤੱਕ ਪੁੱਜਦੀਆਂ ਕਰਨਗੇ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...