Friday, April 26, 2024

ਵਾਹਿਗੁਰੂ

spot_img
spot_img

ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਬੱਬੂ ਮਾਨ, ਮਨਕੀਰਤ ਔਲਖ਼ ਅਤੇ ਹੋਰਨਾਂ ਤੋਂ ਪੁੱਛ ਗਿੱਛ ਦੀ ਤਿਆਰੀ; ਵਿੱਕੀ ਮਿੱਡੂਖ਼ੇੜਾ ਦੇ ਭਰਾ ਦਾ ਨਾਂਅ ਵੀ ਸ਼ਾਮਲ

- Advertisement -

ਯੈੱਸ ਪੰਜਾਬ
ਮਾਨਸਾ, 6 ਦਸੰਬਰ, 2022:
ਕੌਮਾਂਤਰੀ ਪ੍ਰਸਿੱਧੀ ਪ੍ਰਾਪਤ ਪੰਜਾਬੀ ਗਾਇਕ-ਰੈੱਪਰ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਹੁਣ ਹੋਰ ਪ੍ਰਸਿੱਧ ਗਾਇਕਾਂ ਬੱਬੂ ਮਾਨ ਅਤੇ ਮਨਕੀਰਤ ਔਲਖ਼ ਸਣੇ ਕਈ ਹੋਰਨਾਂ ਤੋਂ ਪੁੱਛ ਗਿੱਛ ਦੀ ਤਿਆਰੀ ਕੀਤੀ ਜਾ ਰਹੀ ਹੈ।

ਇਕ ਪੰਜਾਬੀ ਨਿਊਜ਼ ਚੈਨਲ ਅਨੁਸਾਰ ਮਾਨਸਾ ਪੁਲਿਸ ਇਨ੍ਹਾਂ ਦੋਹਾਂ ਗਾਇਕਾਂ ਤੋਂ ਇਲਾਵਾ ਕਈ ਹੋਰ ਲੋਕਾਂ ਤੋਂ ਪੁੱਛਗਿੱਛ ਲਈ ਹੁਣ ‘ਉੱਪਰੋਂ’ ਹਰੀ ਝੰਡੀ ਮਿਲਣ ਦੀ ਉਡੀਕ ਵਿੱਚ ਹੈ।

ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਸ: ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਰੈਪਰ ਦੇ ਕਤਲ ਤੋਂ ਬਾਅਦ ਲਗਾਤਾਰ ਇਹ ਕਹਿੰਦੇ ਆ ਰਹੇ ਹਨ ਕਿ ਫ਼ੜੇ ਜਠ ਰਹੇ ਲੋਕ ਤਾਂ ਮਾਤਰ ਮੋਹਰਾ ਹਨ ਜਦਕਿ ਪੁਲਿਸ ਨੂੰ ਉਨ੍ਹਾਂ ਤਕ ਪੁੱਜਣਾ ਚਾਹੀਦਾ ਹੈ ਜਿਨ੍ਹਾਂ ਨੇ ਇਹ ਕਤਲ ਕਰਵਾਇਆ ਹੈ। ਇਸ ਮਾਮਲੇ ਵਿੱਚ ਉਹ ਇਹ ਵੀ ਕਈ ਵਾਰ ਆਖ਼ ਚੁੱਕੇ ਹਨ ਕਿ ਇਹ ਇੰਡਸਟਰੀ ਨਾਲ ਸੰਬੰਧਤ ਲੋਕ ਹਨ।

ਇਸ ਤੋਂ ਇਲਾਵਾ ਵੀ ਬੱਬੂ ਮਾਨ ਅਤੇ ਮਨਕੀਰਤ ਔਲਖ਼ ਉਹ ਗਾਇਕ ਹਨ ਜਿਨ੍ਹਾਂ ਦਾ ਸਿੱਧੂ ਦੇ ਹੁੰਦਿਆਂ ਸਿੱਧੂ ਨਾਲ ਸੋਸ਼ਲ ਮੀਡੀਆ ’ਤੇ ਤਕਰਾਰ ਅਤੇ ਚੈਲੰਜਬਾਜ਼ੀ ਚੱਲਦੀ ਰਹੀ ਅਤੇ ਗਾਣਿਆਂ ਵਿੱਚ ਵੀ ਇਕ ਦੂਜੇ ਨੂੰ ਚੋਭਾਂ ਲਾਈਆਂ ਜਾਂਦੀਆਂ ਸਨ।

ਚੈਨਲ ਦਾ ਇਹ ਵੀ ਦਾਅਵਾ ਹੈ ਕਿ ਮਾਨਸਾ ਪੁਲਿਸ ਨੇ ਫ਼ਿਲਮ ਅਤੇ ਮਿਊਜ਼ਿਕ ਇੰਡਸਟਰੀ ਨਾਲ ਸੰਬੰਧਤ ਪ੍ਰੋਡਿਊਸਰਾਂ ਅਤੇ ਹੋਰ ਕਈ ਲੋਕਾਂ ਦੀ ਇਕ ਸੂਚੀ ਤਿਆਰ ਕੀਤੀ ਹੈ ਜਿਨ੍ਹਾਂ ਤੋਂ ਇਸ ਮਾਮਲੇ ਵਿੱਚ ਪੁੱਛ ਗਿੱਛ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਇਹ ਵੀ ਕਿਹਾ ਜਾ ਰਿਹਾ ਹੈ ਕਿ ਲਾਰੈਂਸ ਬਿਸ਼ਨੋਈ ਗਰੁੱਪ ਨਾਲ ਸੰਬੰਧਤ ਰਹੇ ਅਕਾਲੀ ਆਗੂ ਵਿੱਕੀ ਮਿੱਡੂਖ਼ੇੜਾ ਦੇ ਭਰਾ ਅਜੇਪਾਲ ਤੋਂ ਵੀ ਪੁਲਿਸ ਨੇ ਲਗਪਗ ਇਕ ਘੰਟਾ ਪੁੱਛ ਗਿੱਛ ਕੀਤੀ ਹੈ ਅਤੇ ਉਸਤੋਂ ਹੋਰ ਪੁੱਛਗਿੱਛ ਵੀ ਕੀਤੀ ਜਾ ਸਕਦੀ ਹੈ।

ਯਾਦ ਰਹੇ ਕਿ ਲਾਰੈਂਸ ਗਰੁੱਪ ਇਹ ਦਾਅਵਾ ਕਰਦਾ ਆ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਦਾ ਕਤਲ ਵਿੱਕੀ ਮਿੱਡੂਖ਼ੇੜਾ ਤੇ ਗੁਰਲਾਲ ਬਰਾੜ ਦੇ ਕਤਲ ਦਾ ਬਦਲਾ ਲੈਣ ਲਈ ਕੀਤਾ ਗਿਆ ਸੀ। ਵਿੱਕੀ ਮਿੱਡੂਖ਼ੇੜਾ ਲਾਰੈਂਸ ਦੇ ਨਜ਼ਦੀਕੀਆਂ ਵਿੱਚ ਸੀ ਜਦਕਿ ਗੁਰਲਾਲ ਬਰਾੜ ਵਿਦੇਸ਼ ਬੈਠੇ ‘ਮਾਸਟਰਮਾਈਂਡ’ ਗੋਲਡੀ ਬਰਾੜ ਦਾ ਚਚੇਰਾ ਭਰਾ ਸੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...