Saturday, May 11, 2024

ਵਾਹਿਗੁਰੂ

spot_img
spot_img

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਫ਼ਿਰ ਵਿਦੇਸ਼ ਰਵਾਨਾ

- Advertisement -

Sidhu Moosewala’s father Balkaur Singh off to UK again

ਯੈੱਸ ਪੰਜਾਬ
ਮਾਨਸਾ, 24 ਦਸੰਬਰ, 2022:
ਨਾਮਵਰ ਗਾਇਕ-ਰੈਪਰ ਸਿੱਧੂ ਮੂਸੇਵਾਲਾ, ਜਿਨ੍ਹਾਂ ਦਾ ਗੈਂਗਸਟਰਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ, ਦੇ ਪਿਤਾ ਸ: ਬਲਕੌਰ ਸਿੰਘ ਮੁੜ ਵਿਦੇਸ਼ ਲਈ ਰਵਾਨਾ ਹੋ ਗਏ ਹਨ।

ਸੂਤਰਾਂ ਅਨੁਸਾਰ ਉਹ ਇਕ ਵਾਰ ਫ਼ਿਰ ਬਰਤਾਨੀਆ ਗਏ ਹਨ। ਇਹ ਪਹਿਲੀ ਵਾਰ ਹੈ ਕਿ ਉਹ ਇਕੱਲੇ ਹੀ ਵਿਦੇਸ਼ ਗਏ ਹਨ। ਸਿੱਧੂ ਮੂਸੇਵਾਲਾ ਦੀ ਮਾਤਾ ਸ੍ਰੀਮਤੀ ਚਰਨ ਕੌਰ ਇਸ ਦੌਰਾਨ ਪਿੰਡ ਮੂਸਾ ਸਥਿਤ ਆਪਣੀ ਹਵੇਲੀ ’ਤੇ ਹੀ ਹਨ।

ਸ: ਬਲਕੌਰ ਸਿੰਘ ਨੂੰ ਭਾਰੀ ਪੁਲਿਸ ਸੁਰੱਖ਼ਿਆ ਦੇ ਵਿੱਚ ਹਵਾਈ ਅੱਡੇ ਤਕ ਪੁਚਾਇਆ ਗਿਆ ਜਿੱਥੋਂ ਉਹ ਬਰਤਾਨੀਆ ਲਈ ਰਵਾਨਾ ਹੋ ਗਏ ਹਨ।

ਯਾਦ ਰਹੇ ਕਿ ਸ਼ੁੱਕਰਵਾਰ ਨੂੰ ਹੀ ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਦੀ ਹਵੇਲੀ ਦੀ ਸੁਰੱਖ਼ਿਆ ਵਿੱਚ ਭਾਰੀ ਵਾਧਾ ਕਰਦਿਆਂ ਹਵੇਲੀ ਦੇ ਆਲੇ ਦੁਆਲੇ ਅਤੇ ਪਿੰਡ ਨੂੰ ਆਉਂਦੇ ਸਾਰੇ ਰਸਤਿਆਂ ’ਤੇ ਬੈਰੀਕੇਡ ਲਗਾ ਕੇ ਨਾਕਾਬੰਦੀ ਕਰਦਿਆਂ 150 ਜਵਾਨ ਤਾਇਨਾਤ ਕਰਨ ਤੋਂ ਇਲਾਵਾ ਇਕ ਲਾਈਟ ਮਸ਼ੀਨ ਗੰਨ ਫ਼ਿੱਟਿਡ ਵਾਹਨ ਹਵੇਲੀ ਦੇ ਬਾਹਰ ਖੜ੍ਹਾ ਕੀਤਾ ਸੀ। ਆਉਣ ਜਾਣ ਵਾਲਿਆਂ ਦੀ ਤਲਾਸ਼ੀ ਲਈ ਜਾ ਰਹੀ ਹੈ ਅਤੇ 24 ਘੰਟੇ ਚੌਕਸੀ ਰੱਖੀ ਜਾ ਰਹੀ ਹੈ।

ਯਾਦ ਰਹੇ ਕਿ ਇਸ ਤੋਂ ਪਹਿਲਾਂ ਵੀ ਸਤੰਬਰ ਵਿੱਚ ਸ: ਬਲਕੌਰ ਸਿੰਘ ਅਤੇ ਸ੍ਰੀਮਤੀ ਚਰਨ ਕੌਰ ਕੈਨੇਡਾ ਅਤੇ ਫ਼ਿਰ ਨਵੰਬਰ ਵਿੱਚ ਬਰਤਾਨੀਆ ਗਏ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

ਮਨੋਰੰਜਨ

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸੋਸ਼ਲ ਮੀਡੀਆ

223,134FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...