Thursday, March 28, 2024

ਵਾਹਿਗੁਰੂ

spot_img
spot_img

Sikh ਪਛਾਣ ਨੂੰ ਉਭਾਰਨ ਲਈ ਯਤਨਸ਼ੀਲ Gurinderpal Singh Josan ਦਾ SGPC ਵੱਲੋਂ ਸਨਮਾਨ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 28 ਨਵੰਬਰ, 2020 –
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਪੁੱਜੇ ਸਾਰਾਗੜ੍ਹੀ ਫਾਊਂਡੇਸ਼ਨ ਦੇ ਚੇਅਰਮੇਨ ਸ. ਗੁਰਿੰਦਰਪਾਲ ਸਿੰਘ ਜੋਸਨ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡੋਵਕੇਟ ਭਗਵੰਤ ਸਿੰਘ ਸਿਆਲਕਾ ਨੇ ਸ. ਜੋਸਨ ਨੂੰ ਸਨਮਾਨਿਤ ਕਰਨ ਮੌਕੇ ਉਨ੍ਹਾਂ ਵੱਲੋਂ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ।

ਇਸ ਮੌਕੇ ਸ. ਗੁਰਿੰਦਰਪਾਲ ਸਿੰਘ ਜੋਸਨ ਨੇ ਸ. ਭਗਵੰਤ ਸਿੰਘ ਸਿਆਲਕਾ ਅਤੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਸਮੇਤ ਹੋਰਨਾਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਆਪਣੇ ਨਵ-ਪ੍ਰਕਾਸ਼ਤ ਪੁਸਤਕਾਂ ‘ਪ੍ਰੋਮੀਨੈਂਟ ਸਿੱਖਜ਼ ਆਫ਼ ਯੂ.ਐਸ.ਏ.’ ਅਤੇ ‘ਭਾਈ ਮਰਦਾਨਾ ਜੀ’ ਭੇਟ ਕੀਤੀਆਂ।

ਦੱਸਣਯੋਗ ਹੈ ਕਿ ਸ. ਗੁਰਿੰਦਰਪਾਲ ਸਿੰਘ ਜੋਸਨ ਵੱਖ-ਵੱਖ ਸੰਸਥਾਵਾਂ ਰਾਹੀਂ ਸਿੱਖ ਵਿਚਾਰਧਾਰਾ ਨੂੰ ਉਭਾਰਨ ਲਈ ਯਤਨਸ਼ੀਲ ਹਨ। ਬੀਤੇ ਸਮੇਂ ਉਨ੍ਹਾਂ ਨੇ ਸਾਰਾਗੜ੍ਹੀ ਸਬੰਧੀ ਇਕ ਪੁਸਤਕ ਵੀ ਪ੍ਰਕਾਸ਼ਤ ਕਰਵਾਈ ਸੀ। ਹੁਣ ਉਨ੍ਹਾਂ ਨੇ ਅਮਰੀਕਾ ਦੀਆਂ ਪ੍ਰਸਿੱਧ ਸਿੱਖ ਸ਼ਖ਼ਸੀਅਤਾਂ ਬਾਰੇ ਲਿਖਣ ਕਾਰਜ ਕੀਤਾ ਹੈ।

ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਨੇ ਆਖਿਆ ਕਿ ਵਿਦੇਸ਼ਾਂ ਅੰਦਰ ਸਿੱਖ ਪਛਾਣ ਨੂੰ ਉਭਾਰਨਾ ਸਮੇਂ ਦੀ ਵੱਡੀ ਲੋੜ ਹੈ, ਜਿਸ ਵਿਚ ਸ. ਗੁਰਿੰਦਰਪਾਲ ਸਿੰਘ ਜੋਸਨ ਅਹਿਮ ਭੂਮਿਕਾ ਨਿਭਾਅ ਰਹੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਤ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।

- Advertisement -

ਸਿੱਖ ਜਗ਼ਤ

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

10ਵਾਂ ਵਿਰਸਾ ਸੰਭਾਲ ਹੋਲਾ-ਮਹੱਲਾ ਗੱਤਕਾ ਕੱਪ ਸ੍ਰੀ ਅਨੰਦਪੁਰ ਸਾਹਿਬ ਵਿਖੇ 25 ਮਾਰਚ ਨੂੰ: ਗਰੇਵਾਲ

ਯੈੱਸ ਪੰਜਾਬ ਚੰਡੀਗੜ੍ਹ 23 ਮਾਰਚ, 2024 ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ (ਇਸਮਾ) ਦੇ ਸਹਿਯੋਗ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ 25 ਮਾਰਚ ਨੂੰ ਸ਼ਾਮ 3 ਵਜੇ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,258FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...